
‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਜਿੱਤਣ ਦੀ ਖ਼ੁਸ਼ੀ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ 25 ਨੂੰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਾਰਚ:
ਆਮ ਆਦਮੀ ਪਾਰਟੀ (ਆਪ) ਦੇ ਸਰਗਰਮ ਵਲੰਟੀਅਰਾਂ ਅਤੇ ਸਾਬਕਾ ਕੌਂਸਲਰ ਕਮਲਜੀਤ ਕੌਰ ਸੋਹਾਣਾ ਤੇ ਸੁਰਿੰਦਰ ਸਿੰਘ ਰੋਡਾ ਅਤੇ ਨੰਬਰਦਾਰ ਹਰਸੰਗਤ ਸਿੰਘ ਨੇ ਦੱਸਿਆ ਕਿ ਮੁਹਾਲੀ ਤੋਂ ਆਪ ਦੇ ਵਿਧਾਇਕ ਅਤੇ ਉੱਘੇ ਕਾਰੋਬਾਰੀ ਕੁਲਵੰਤ ਸਿੰਘ ਦੇ ਚੋਣ ਜਿੱਤਣ ਦੀ ਖ਼ੁਸ਼ੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਭਲਕੇ 25 ਮਾਰਚ ਨੂੰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਬੀਬੀ ਕਮਲਜੀਤ ਕੌਰ, ਸੁਰਿੰਦਰ ਸਿੰਘ ਰੋਡਾ ਅਤੇ ਹਰਸੰਗਤ ਸਿੰਘ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਲੋਕਾਂ ਨੂੰ ਬਹੁਤ ਸਾਰੀਆਂ ਆਸਾਂ ਤੇ ਉਮੀਦਾਂ ਹਨ, ਓਵੇਂ ਮੁਹਾਲੀ ਹਲਕੇ ਦੇ ਲੋਕਾਂ ਨੂੰ ਕੁਲਵੰਤ ਸਿੰਘ ਦੇ ਜਿੱਤਣ ਨਾਲ ਇਲਾਕੇ ਦੇ ਸਰਬਪੱਖੀ ਵਿਕਾਸ ਅਤੇ ਪਿੰਡਾਂ ’ਚੋਂ ਧੜੇਬੰਦੀਆਂ ਖ਼ਤਮ ਹੋਣ ਦੀ ਆਸ ਬੱਝੀ ਹੈ।