Nabaz-e-punjab.com

ਬੱਬੀ ਬਾਦਲ ਨੇ ਮੁਹਾਲੀ ਵਿੱਚ ਬੀਰਦਵਿੰਦਰ ਦੀ ਚੋਣ ਮੁਹਿੰਮ ਭਖਾਈ, ਕਈ ਪਿੰਡਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ

ਬੀਰਦਵਿੰਦਰ ਸਿੰਘ ਅੱਜ ਜੁਝਾਰ ਨਗਰ ਵਿੱਚ ਕਰਨਗੇ ਚੋਣ ਰੈਲੀ, ਦਿਨ ਵਿੱਚ ਹੋਰਨਾਂ ਪਿੰਡਾਂ ’ਚ ਕੀਤੇ ਜਾਣਗੇ ਚੋਣ ਜਲਸੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਹਲਕੇ ਵਿੱਚ ਪਾਰਟੀ ਉਮੀਦਵਾਰ ਬੀਰਦਵਿੰਦਰ ਸਿੰਘ ਦੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਬੱਬੀ ਬਾਦਲ ਨੇ ਵੱਡੀਆਂ ਚੋਣ ਮੀਟਿੰਗਾਂ ਜਾਂ ਰੈਲੀਆਂ ਕਰਨ ਦੀ ਬਜਾਏ ਪਿੰਡਾਂ ਦੀਆਂ ਸੱਥਾਂ ਵਿੱਚ ਬਜ਼ੁਰਗਾਂ ਨਾਲ ਮੁਲਾਕਾਤਾਂ ਕਰ ਕੇ ਅਕਾਲੀ ਸਰਕਾਰ ਦੇ ਪਿਛਲੇ 10 ਸਾਲਾਂ ਦੇ ਕਾਰਨਾਮੇ ਅਤੇ ਮੌਜੂਦਾ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਬਾਰੇ ਆਮ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਹੋਈਆਂ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਦੇ ਮਨਾਂ ਵਿੱਚ ਭਾਰੀ ਰੋਸ ਹੈ ਅਤੇ ਗੁਰੂ ਨੂੰ ਪਿੱਠ ਦਿਖਾਉਣ ਵਾਲੇ ਰਾਜਸੀ ਆਗੂ ਮੌਜੂਦਾ ਹੁਕਮਰਾਨਾਂ ਨਾਲ ਰਲ ਕੇ ਦੋਸਤਾਨਾ ਸਿਆਸਤ ਕਰ ਰਹੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਪੰਜਾਬ ਦੀ ਤਰੱਕੀ ਅਤੇ ਪੰਥ ਦੀ ਭਲਾਈ ਲਈ ਸ੍ਰੀ ਆਨੰਦਪੁਰ ਸਾਹਿਬ ਤੋਂ ਬੀਰਦਵਿੰਦਰ ਸਿੰਘ ਨੂੰ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਿਆ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿਛਲੇ ਪੰਜ ਸਾਲਾਂ ਵਿੱਚ ਕੋਈ ਵਾਅਦਾ ਨਹੀਂ ਨਿਭਾਇਆ ਹੈ। ਇਸ ਲਈ ਉਨ੍ਹਾਂ ਨੂੰ ਵੋਟਾਂ ਮੰਗਣ ਦਾ ਕੋਈ ਹੱਕ ਨਹੀਂ ਹੈ।
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਦਫ਼ਤਰ ਇੰਚਾਰਜ ਜਗਤਾਰ ਸਿੰਘ ਘੜੂੰਆਂ ਅਤੇ ਰਣਜੀਤ ਸਿੰਘ ਬਰਾੜ ਨੇ ਦੱਸਿਆ ਕਿ ਭਲਕੇ 12 ਮਈ ਨੂੰ ਬੱਬੀ ਬਾਦਲ ਵੱਲੋਂ ਮੁਹਾਲੀ ਹਲਕੇ ਵਿੱਚ ਬੀਰਦਵਿੰਦਰ ਸਿੰਘ ਦੇ ਹੱਕ ਵਿੱਚ ਵੱਖ ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਸ਼ਾਮ ਨੂੰ 6 ਵਜੇ ਬੀਰਦਵਿੰਦਰ ਸਿੰਘ ਦਾਰਾ ਸਟੂਡੀਓ ਨੇੜੇ ਜੁਝਾਰ ਨਗਰ ਵਿੱਚ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਨਗੇ।
ਇਸ ਮੌਕੇ ਸੁਰਿੰਦਰ ਸਿੰਘ, ਹਰਜੀਤ ਸਿੰਘ ਜੀਤੀ ਜਗੀਰਦਾਰ, ਹਨੀ ਗਿੱਲ, ਇਕਬਾਲ ਸਿੰਘ ਸਾਬਕਾ ਸਰਪੰਚ, ਪ੍ਰੀਤਮ ਸਿੰਘ, ਗੁਰਪ੍ਰੀਤ ਸਿੰਘ, ਸੁਖਪ੍ਰੀਤ ਸਿੰਘ, ਕਵਲਜੀਤ ਸਿੰਘ, ਮੰਗਲ ਸਿੰਘ, ਦਰਸ਼ਨ ਸਿੰਘ, ਸੁਰਜੀਤ ਸਿੰਘ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਜੀਤ ਸਿੰਘ, ਗੁਰਸੇਵਕ ਸਿੰਘ ਅਤੇ ਗਗਨਪ੍ਰੀਤ ਸਿੰਘ ਬੈਂਸ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ: ਬਰਖ਼ਾਸਤ ਡੀਐਸਪੀ ਗੁਰਸ਼ੇਰ ਸੰਧੂ ਦੀ ਜ਼ਮਾਨਤ ਅਰਜ਼ੀ ਰੱਦ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ: ਬਰਖ਼ਾਸਤ ਡੀਐਸਪੀ ਗੁਰਸ਼ੇਰ ਸੰਧੂ ਦੀ ਜ਼ਮਾਨਤ ਅਰਜ਼ੀ ਰੱਦ ਨਬਜ਼-ਏ-ਪੰਜਾਬ, ਮੁਹਾ…