nabaz-e-punjab.com

ਬੀਬੀ ਬਾਦਲ ਨੇ ਕੈਬਨਿਟ ਮੰਤਰੀ ਵਜੋਂ ਅੰਗਰੇਜ਼ੀ ਵਿੱਚ ਸਹੁੰ ਚੁੱਕ ਕੇ ਪੰਜਾਬ ਮਾਂ ਬੋਲੀ ਦਾ ਨਿਰਾਦਰ ਕੀਤਾ: ਬਡਹੇੜੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ:
ਆਲ ਇੰਡੀਆ ਜੱਟ ਮਹਾਂ ਸਭਾ ਦੇ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਅਤੇ ਪੰਜਾਬੀ ਜਜ਼ਬਾਤੀ ਸਿੱਖ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੇ ਅੱਜ ਇੱਥੇ ਪ੍ਰੈੱਸ ਬਿਆਨ ਰਾਹੀਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਕੈਬਨਿਟ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਸਮੇਂ ਪੰਜਾਬੀ ਮਾਂ ਬੋਲੀ ਨੂੰ ਛੱਡ ਅੰਗਰੇਜ਼ੀ ਵਿੱਚ ਸਹੁੰ ਚੁੱਕ ਕੇ ਮਾਂ ਬੋਲੀ ਪੰਜਾਬੀ ਦਾ ਨਿਰਾਦਰ ਕੀਤਾ ਹੈ। ਜਿਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ, ਉਨੀਂ ਥੋੜ੍ਹੀ ਹੈ।
ਸ੍ਰੀ ਬਡਹੇੜੀ ਨੇ ਕਿਹਾ ਕਿ ਬਾਦਲ ਪਰਿਵਾਰ ਜੋ ਸ਼੍ਰੋਮਣੀ ਅਕਾਲੀ ਦਲ ’ਤੇ ਕਾਬਜ਼ ਹੈ ਸਿੱਖ ਕੌਮ ਅਤੇ ਪੰਜਾਬੀ ਮਾਂ ਬੋਲੀ ਨੂੰ ਤਿਲਾਂਜਲੀ ਤਾਂ ਦੇ ਹੀ ਚੁੱਕਿਆ ਹੈ ਅਤੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਨਸੰਘ ਦੇ ਰਹਿਮੋ ਕਰਮ ’ਤੇ ਕੁਰਸੀ ਦੀ ਲਾਲਸਾ ਪੂਰੀ ਕਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਨਹੀਂ ਕਰਦਾ ਅਤੇ ਨਾ ਹੀ ਪੰਜਾਬੀ ਮਾਂ ਬੋਲੀ ਦੀ ਬਹਾਲੀ ਲਈ ਕੁਝ ਕਰ ਸਕਿਆ ਹੈ ਅਤੇ ਨਾ ਹੀ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੋਈ ਦਿਲਚਸਪੀ ਦਿਖਾਈ ਗਈ ਹੈ। ਸ੍ਰੀ ਬਡਹੇੜੀ ਨੇ ਕਿਹਾ ਕਿ ਅੱਜ ਹਰਸਿਮਰਤ ਕੌਰ ਬਾਦਲ ਨੇ ਅੰਗਰੇਜ਼ੀ ਭਾਸ਼ਾ ਵਿੱਚ ਸਹੁੰ ਚੁੱਕੀ ਹੈ। ਇਸ ਨਾਲ ਆਪਣੀ ਮਾਂ ਦੀ ਜ਼ੁਬਾਨ ਨਾਲ ਵੀ ਧੱਕਾ ਕੀਤਾ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…