ਬੀਬੀ ਬਲਜੀਤ ਕੌਰ ਨੂੰ ਜ਼ਿਲ੍ਹਾ ਕਾਂਗਰਸ ਦਾ ਮੀਤ ਪ੍ਰਧਾਨ ਥਾਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਪਰੈਲ:
ਇੱਥੋਂ ਦੇ ਫੇਜ਼-5 ਦੀ ਵਸਨੀਕ ਅਤੇ ਉੱਘੀ ਸਮਾਜ ਸੇਵਕਾ ਬੀਬੀ ਬਲਜੀਤ ਕੌਰ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਸ੍ਰੀਮਤੀ ਬਲਜੀਤ ਕੌਰ ਦੀ ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਸ੍ਰੀ ਸੁਨੀਲ ਕੁਮਾਰ ਜਾਖੜ ਦੀ ਪ੍ਰਵਾਨਗੀ ਮਗਰੋਂ ਹਲਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਸਿੱਧੂ ਦੁਆਰਾ ਕੀਤੀ ਗਈ। ਸ੍ਰੀਮਤੀ ਬਲਜੀਤ ਕੌਰ ਨੂੰ ਇਹ ਨਿਯੁਕਤੀ ਪੱਤਰ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਸੌਂਪਿਆ ਗਿਆ।
ਜ਼ਿਕਰਯੋਗ ਹੈ ਕਿ ਬੀਬੀ ਬਲਜੀਤ ਕੌਰ ਨੇ ਪਹਿਲਾਂ ਅਕਾਲੀ ਦਲ ਨਾਲ ਜੁੜੇ ਹੋਏ ਸੀ ਅਤੇ ਉਹ ਇਤਸਰੀ ਅਕਾਲੀ ਦਲ ਦੀ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ ਮੁਹਾਲੀ ਨਿਗਮ ਨਿਗਮ ਚੋਣਾਂ ਦੌਰਾਨ ਅਕਾਲੀ ਦਲ ਦੀ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਬਾਗੀ ਹੋ ਕੇ ਆਜ਼ਾਦ ਉਮੀਦਵਾਰ ਵਜੋਂ ਨਗਰ ਨਿਗਮ ਦੀ ਚੋਣ ਲੜੀ ਸੀ ਪ੍ਰੰਤੂ ਉਹ ਥੋੜ੍ਹੀ ਜਿਹੀ ਵੋਟਾਂ ਨਾਲ ਹਾਰ ਗਏ ਸੀ।
ਇਸ ਮੌਕੇ ਸ੍ਰੀਮਤੀ ਬਲਜੀਤ ਕੌਰ ਵੱਲੋਂ ਸ੍ਰੀ ਸਿੱਧੂ ਦਾ ਧੰਨਵਾਦ ਕਰਦਿਆ ਕਿਹਾ ਕਿ ਉਸ ਨੂੰ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ। ਇਸ ਮੌਕੇ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਗੁਰਚਰਨ ਸਿੰਘ ਭੰਵਰਾ, ਚੌਧਰੀ ਹਰੀਪਾਲ ਸਿੰਘ, ਕਾਂਗਰਸੀ ਕੌਸਲਰ ਬੀ.ਬੀ. ਮੈਣੀ, ਅਮਿਤ ਮਰਵਾਹਾ, ਮਨਮੋਹਨ ਸਿੰਘ, ਸੁਦਰਸ਼ਨ ਜੈਨ, ਬੂਟਾ ਸਿੰਘ, ਅਵਤਾਰ ਸਿੰਘ, ਵਿਜੇ ਸ਼ੰਕਰ, ਪੰਕਜ ਬੱਬਰ, ਹੁਸ਼ਿਆਰ ਸਿੰਘ, ਮਦਨ ਗੌਪਾਲ, ਸੋਰਭ, ਅਮਰੀਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਫੇਜ਼-5 ਦੇ ਵਸਨੀਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…