
ਬੀਬੀ ਬਰਾੜ ਵਾਲੀਆ ਨੇ ਚੋਣ ਮੁਹਿੰਮ ਭਖਾਈ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ:
ਇੱਥੋਂ ਦੇ ਵਾਰਡ ਨੰਬਰ-1 ਤੋਂ ਆਜ਼ਾਦ ਗਰੁੱਪ ਦੀ ਉਮੀਦਵਾਰ ਬੀਬੀ ਹਰਮਨਦੀਪ ਕੌਰ ਬਰਾੜ ਵਾਲੀਆ ਨੇ ਆਪਣੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾ ਦਿੱਤੀ ਹੈ। ਅੱਜ ਉਨ੍ਹਾਂ ਨੇ ਆਪਣੇ ਸਮਰਥਕਾਂ ਅਤੇ ਆਜ਼ਾਦ ਗਰੁੱਪ ਦੇ ਮੈਂਬਰਾਂ ਨੂੰ ਨਾਲ ਲੈ ਕੇ ਫੇਜ਼-2 ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਵਿਕਾਸ ਦੇ ਮੁੱਦੇ ’ਤੇ ਵੋਟਾਂ ਮੰਗੀਆਂ।
ਬੀਬੀ ਬਰਾੜ ਵਾਲੀਆਂ ਨੇ ਸਾਬਕਾ ਮੇਅਰ ਸਰਦਾਰ ਕੁਲਵੰਤ ਸਿੰਘ ਨੇ ਪਿਛਲੇ ਪੰਜ ਸਾਲ ਬਿਨਾਂ ਕਿਸੇ ਪੱਖਪਾਤ ਤੋਂ ਸ਼ਹਿਰ ਦਾ ਵਿਕਾਸ ਕੀਤਾ ਗਿਆ ਹੈ ਜਦੋਂਕਿ ਕਾਂਗਰਸ ਸਰਕਾਰ ਨੇ ਨਗਰ ਨਿਗਮ ਵੱਲੋਂ ਹਾਊਸ ਵਿੱਚ ਪਾਸ ਕੀਤੇ ਬਹੁਤ ਸਾਰੇ ਵਿਕਾਸ ਕੰਮਾਂ ਨੂੰ ਮਨਜੂਰੀ ਨਾ ਦੇ ਕੇ ਸ਼ਹਿਰ ਵਾਸੀਆਂ ਨਾਲ ਧੋਖਾ ਕੀਤਾ ਹੈ। ਇਹ ਸਾਰਾ ਕੁੱਝ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਜੁੰਡਲੀ ਦਾ ਕੀਤਾ ਕਰਾਇਆ ਹੈ। ਜਿਸ ਕਾਰਨ ਸ਼ਹਿਰ ਦੇ ਲੋਕ ਕਾਰਪੋਰੇਸ਼ਨ ਚੋਣਾਂ ਵਿੱਚ ਇਸ ਵਾਰ ਕਾਂਗਰਸੀ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਆਜ਼ਾਦ ਗਰੁੱਪ ਦੇ ਹੱਕ ਵਿੱਚ ਫਤਵਾ ਦੇਣਗੇ। ਇਸ ਮੌਕੇ ਸੀਨੀਅਰ ਆਗੂ ਅਵਤਾਰ ਸਿੰਘ ਵਾਲੀਆ ਅਤੇ ਇਲਾਕੇ ਦੀਆਂ ਬੀਬੀਆਂ ਵੱਡੀ ਗਿਣਤੀ ਵਿੱਚ ਮੌਜੂਦ ਸਨ।