Share on Facebook Share on Twitter Share on Google+ Share on Pinterest Share on Linkedin ਬੀਬੀ ਚੰਦੂਮਾਜਰਾ ਵੱਲੋਂ ਪਿੰਡ ਬਲੌਂਗੀ ਵਿੱਚ ਚੋਣ ਦਫ਼ਤਰ ਦਾ ਉਦਘਾਟਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ: ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਧਰਮਪਤਨੀ ਬੀਬੀ ਬਲਵਿੰਦਰ ਕੌਰ ਚੰਦੂਮਾਜਰਾ ਨੇ ਅੱਜ ਪਿੰਡ ਬਲੌਂਗੀ ਵਿੱਚ ਚੋਣ ਦਫ਼ਤਰ ਦਾ ਉਦਘਾਟਨ ਕੀਤਾ।ਬੀਬੀ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਮਾੜੀਆਂ ਨੀਤੀਆਂ ਤੋਂ ਲੋਕ ਤੰਗ ਆ ਚੁੱਕੇ ਹਨ। ਉਨ੍ਹਾਂ ਆਪਣੇ ਪਤੀ ਪ੍ਰੇਮ ਸਿੰਘ ਚੰਦੂਮਾਜਰਾ ਦੀ ਪਿਛਲੇ 5 ਸਾਲਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਚੰਦੂਮਾਜਰਾ ਨੇ ਮੁਹਾਲੀ ਸਮੇਤ ਸਮੁੱਚੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਲਈ ਅਣਗਿਣਤ ਵਿਕਾਸ ਤੇ ਲੋਕ ਭਲਾਈ ਦੇ ਕੰਮ ਕੀਤੇ ਹਨ ਅਤੇ ਹਰੇਕ ਸਾਲ ਆਪਣੀ ਕਾਰਗੁਜ਼ਾਰੀ ਸਬੰਧੀ ਰਿਪੋਰਟ ਕਾਰਡ ਪੇਸ਼ ਕੀਤਾ ਜਾਂਦਾ ਰਿਹਾ ਹੈ ਪ੍ਰੰਤੂ ਕਾਂਗਰਸ ਸਰਕਾਰ ਦੇ ਮੰਤਰੀ ਜਾਂ ਸੀਨੀਅਰ ਆਗੂ ਹੁਣ ਤੱਕ ਆਪਣੀ ਸਰਕਾਰ ਦੀ ਇਕ ਵੀ ਪ੍ਰਾਪਤੀ ਨਹੀਂ ਗਿਣਵਾ ਸਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਨੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਤੇ ਕੇਂਦਰ ਵਿੱਚ ਮੰਤਰੀ ਹੋਣ ਸਮੇਂ ਦਾ ਇੱਕ ਵੀ ਕੰਮ ਹਲਕੇ ਦੇ ਲੋਕਾਂ ਅੱਗੇ ਨਹੀਂ ਰੱਖਿਆ। ਇਸ ਤੋਂ ਪਹਿਲਾਂ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਨੇ ਕਿਹਾ ਕਿ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਦੀ ਹਮਾਇਤ ਕਰਨ ਵਾਲੇ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਇਹ ਦੱਸਣ ਕਿ ਪਿਛਲੇ ਦੋ ਸਾਲ ਵਿੱਚ ਉਨ੍ਹਾਂ ਨੇ ਮੁਹਾਲੀ ਦੇ ਵਿਕਾਸ ਲਈ ਕੀ ਕੀਤਾ ਹੈ। ਇਸ ਮੌਕੇ ਅਕਾਲੀ ਕੌਂਸਲਰ ਹਰਮਨਪ੍ਰੀਤ ਪ੍ਰਿੰਸ, ਹਰਜਿੰਦਰ ਸਿੰਘ ਬਲੌਂਗੀ, ਦਿਨੇਸ਼ ਕੁਮਾਰ, ਕੇਸਰ ਸਿੰਘ, ਇੰਦਰਪ੍ਰੀਤ ਕੌਰ ਪ੍ਰਿੰਸ, ਜਰਨੈਲ ਸਿੰਘ, ਜਨਾਰਧਨ ਸਮੇਤ ਹੋਰ ਪਾਰਟੀ ਵਰਕਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ