Share on Facebook Share on Twitter Share on Google+ Share on Pinterest Share on Linkedin ਕੁਰਾਲੀ ਵਿੱਚ ਉੱਚ ਸਿੱਖਿਆ ਲਈ ਨਵਾਂ ਸਰਕਾਰੀ ਸਕੂਲ ਖੋਲ੍ਹਣ ਲਈ ਬੀਬੀ ਗਰਚਾ ਨੇ ਸਿੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 12 ਮਈ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਸ੍ਰੀਮਤੀ ਲਖਵਿੰਦਰ ਕੌਰ ਗਰਚਾ ਨੇ ਜ਼ਿਲ੍ਹਾ ਮੁਹਾਲੀ ਦੇ ਕਸਬਾ ਕੁਰਾਲੀ ਵਿੱਚ ਪੰਜਵੀਂ ਜਮਾਤ ਤੋਂ ਬਾਅਦ ਲੜਕਿਆਂ ਦੇ ਲਈ ਕੋਈ ਸਰਕਾਰੀ ਸਕੂਲ ਨਾ ਹੋਣ ਦੇ ਮੁੱਦਾ ਚੁੱਕਿਆ ਹੈ। ਇਸੇ ਸਬੰਧ ਵਿੱਚ ਗਰਚਾ ਨੇ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਨਾਲ ਵਿਸ਼ੇਸ਼ ਤੌਰ ’ਤੇ ਮਲਾਕਾਤ ਕਰਕੇ ਇਸ ਵਿਸ਼ੇ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ। ਸਿੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਗਰਚਾ ਨੇ ਦੱਸਿਆ ਕਿ ਉਨ੍ਹਾਂ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਪੰਜਾਬ ਦੀ ਇਕਲੌਤੀ ਨਗਰ ਕੌਂਸਲ ਕੁਰਾਲੀ (ਮੁਹਾਲੀ) ਹੈ ਜਿੱਥੇ ਪੰਜਵੀਂ ਜਮਾਤ ਤੋਂ ਬਾਅਦ ਲੜਕਿਆਂ ਲਈ ਕੋਈ ਵੀ ਸਰਕਾਰੀ ਸਕੂਲ ਨਹੀਂ ਹੈ ਜਦੋਂ ਕਿ ਇੱਥੇ ਲੜਕੀਆਂ ਲਈ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਹੈ। ਅਜਿਹੇ ਹਾਲਾਤਾਂ ਵਿੱਚ ਲੜਕਿਆਂ ਨੂੰ ਪੰਜਵੀਂ ਜਮਾਤ ਪਾਸ ਕਰਨ ਉਪਰੰਤ ਪ੍ਰਾਈਵੇਟ ਸਕੂਲਾਂ ਵਿੱਚ ਦਾਖਿਲਾ ਲੈਣਾ ਪੈਂਦਾ ਹੈ। ਬੀਬੀ ਗਰਚਾ ਨੇ ਕਿਹਾ ਕਿ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਕੁਰਾਲੀ ਅਤੇ ਨੈਸ਼ਨਲ ਹਾਈਵੇਅ-21 ਦੇ ਬਿਲਕੁਲ ਉਪਰ ਵਸੇ ਇਸ ਵਿੱਚ ਪੰਜਵੀਂ ਤੋਂ ਬਾਅਦ ਪੜ੍ਹਾਈ ਕਰਨ ਵਾਲੇ ਲੜਕਿਆਂ ਲਈ ਕੋਈ ਸਰਕਾਰੀ ਸਕੂਲ ਬਣਿਆ ਨਾ ਹੋਣ ਕਾਰਨ ਵਿਦਿਆਰਥੀਆਂ ਨੂੰ ਪੰਜਵੀਂ ਜਮਾਤ ਤੋਂ ਬਾਅਦ ਪ੍ਰਾਈਵੇਟ ਜਾਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਦਾਖਲਾ ਲੈਣਾ ਪੈਂਦਾ ਹੈ। ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਬੜੇ ਦੁੱਖ ਦੀ ਗੱਲ ਹੈ ਕਿ ਸਰਕਾਰੀ ਸਕੂਲ ਨਾ ਹੋਣ ਕਾਰਨ, ਉਨ੍ਹਾਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਆਪਣਾ ਆਰਥਿਕ ਸ਼ੋਸ਼ਣ ਕਰਵਾਉਣਾ ਪੈਂਦਾ ਹੈ, ਉੱਥੇ ਹੀ ਉਨ੍ਹਾਂ ਦਾ ਮਾਨਸਿਕ ਸ਼ੋਸ਼ਣ ਵੀ ਹੋ ਰਿਹਾ ਹੈ। ਬੀਬੀ ਗਰਚਾ ਨੇ ਕਿਹਾ ਕਿ ਉਨ੍ਹਾਂ ਦੀ ਖ਼ੁਦ ਦੀ ਸੋਚ ਮੁਤਾਬਕ ਜਾਪਦਾ ਹੈ ਕਿ ਨਗਰ ਕੌਂਸਲ ਕੁਰਾਲੀ ਹੀ ਅਜਿਹੀ ਇਕਲੌਤੀ ਕੌਂਸਲ ਹੈ, ਜਿਸ ਦੇ ਖੇਤਰ ਵਿੱਚ ਪੰਜਵੀਂ ਜਮਾਤ ਤੋਂ ਬਾਅਦ ਲੜਕਿਆਂ ਲਈ ਸਰਕਾਰੀ ਸਕੂਲ ਨਹੀਂ ਹੈ। ਉਨ੍ਹਾਂ ਸਿਖਿਆ ਮੰਤਰੀ ਕੋਲੋਂ ਮੰਗ ਕੀਤੀ ਕਿ ਕਸਬਾ ਕੁਰਾਲੀ ਵਿੱਚ ਜਲਦ ਤੋਂ ਜਲਦ ਕੋਈ ਸਰਕਾਰੀ ਸਕੂਲ ਖੋਲ੍ਹ ਕੇ ਸ਼ਹਿਰ ਵਾਸੀਆਂ ਦੀ ਮੰਗ ਨੂੰ ਪੂਰਾ ਕੀਤਾ ਜਾਵੇ। ਗਰਚਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਹ ਉਨ੍ਹਾਂ ਦੀ ਇਸ ਮੰਗ ਵੱਲ ਜ਼ਰੂਰ ਧਿਆਨ ਦੇਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ