Share on Facebook Share on Twitter Share on Google+ Share on Pinterest Share on Linkedin ਪਾਣੀ ਦੀ ਸਮੱਸਿਆ ਸੁਲਝਾਉਣ ਲਈ ਬੀਬੀ ਗਰਚਾ ਨੇ ਡੀਸੀ ਮੁਹਾਲੀ ਨੂੰ ਲਿਖਿਆ ਪੱਤਰ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 12 ਜੁਲਾਈ ਗਰਮੀ ਦੇ ਇਸ ਸੀਜ਼ਨ ਵਿੱਚ ਸ਼ਹਿਰ ਕੁਰਾਲੀ, ਖਰੜ ਅਤੇ ਮਾਜਰੀ ਸਮੇਤ ਹੋਰ ਕਈ ਥਾਵਾਂ ਉਤੇ ਪਾਣੀ ਨੂੰ ਲੈ ਮੱਚੀ ਹਾਹਾਕਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਪਾਣੀ ਸਬੰਧੀ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਲਖਵਿੰਦਰ ਕੌਰ ਗਰਚਾ ਨੇ ਲੋਕਾਂ ਦੀ ਪੀਣ ਵਾਲੇ ਪਾਣੀ ਸਬੰਧੀ ਇਸ ਸਮੱਸਿਆ ਨੂੰ ਤੁਰੰਤ ਹੱਲ ਕਰਵਾਉਣ ਸਬੰਧੀ ਡਿਪਟੀ ਕਮਿਸ਼ਨਰ ਮੋਹਾਲੀ ਨੂੰ ਇੱਕ ਪੱਤਰ ਲਿਖ ਕੇ ਪੀਣ ਵਾਲੇ ਪਾਣੀ ਦੀ ਹਾਲਤ ਸੁਧਾਰਨ ਦੀ ਮੰਗ ਕੀਤੀ ਹੈ। ਗਰਚਾ ਨੇ ਡਿਪਟੀ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਪਾਣੀ ਲੋਕਾਂ ਦੀ ਬੁਨਿਆਦੀ ਜ਼ਰੂਰਤ ਹੈ। ਅੱਤ ਦੀ ਗਰਮੀ ਵਿੱਚ ਇਸ ਜ਼ਰੂਰਤ ਨੂੰ ਪੂਰਾ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਸਕੂਲ ਜਾਣ ਵਾਲੇ ਛੋਟੇ ਬੱਚਿਆਂ ਅਤੇ ਆਪਣੇ ਕੰਮ ਕਾਜ ’ਤੇ ਜਾਣ ਵਾਲੇ ਲੋਕਾਂ ਨੇ ਨਹਾਉਣਾ ਧੋਣਾ ਹੁੰਦਾ ਹੈ ਅਤੇ ਕੱਪੜੇ ਧੋਣ ਵਿੱਚ ਅਤੇ ਪੀਣ ਲਈ ਪਾਣੀ ਦੀ ਜ਼ਰੂਰਤ ਪੈਂਦੀ ਹੈ। ਪ੍ਰੰਤੂ ਪਾਣੀ ਨਾ ਆਉਣ ਕਾਰਨ ਸਾਰਾ ਜਨ ਜੀਵਨ ਠੱਪ ਹੋ ਕੇ ਰਹਿ ਜਾਂਦਾ ਹੈ। ਸ਼ਹਿਰ ਕੁਰਾਲੀ ਦੀ ਗੱਲ ਕਰਦਿਆਂ ਸ੍ਰੀਮਤੀ ਗਰਚਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਪਾਣੀ ਤੋਂ ਤੰਗ ਹੋਣਾ ਪੈ ਰਿਹਾ ਹੈ। ਪਹਿਲਾਂ ਤਾਂ ਪਾਣੀ ਆਉਂਦਾ ਹੀ ਨਹੀਂ ਪ੍ਰੰਤੂ ਜੇਕਰ ਕਿਸੇ ਹਿੱਸੇ ਵਿੱਚ ਥੋੜ੍ਹਾ ਬਹੁਤ ਪਾਣੀ ਆਉਂਦਾ ਵੀ ਹੈ ਤਾਂ ਉਥੇ ਪ੍ਰੈਸ਼ਰ ਇੰਨਾ ਘੱਟ ਹੁੰਦਾ ਹੈ ਕਿ ਟੈਂਕੀਆਂ ਤੱਕ ਪਾਣੀ ਚੜ੍ਹਦਾ ਹੀ ਨਹੀਂ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਪਾਣੀ ਨਾ ਆਉਣ ਬਾਰੇ ਪਤਾ ਲਗਾ ਕੇ ਸਬੰਧਿਤ ਵਿਭਾਗ ਜਾਂ ਅਧਿਕਾਰੀਆਂ ਨੂੰ ਪਾਣੀ ਦੀ ਸਪਲਾਈ ਵਿੱਚ ਤੁਰੰਤ ਸੁਧਾਰ ਲਿਆਉਣ ਅਤੇ ਲੋਕਾਂ ਦੀ ਇਸ ਸਮੱਸਿਆ ਨੂੰ ਤੁਰੰਤ ਹੱਲ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ