ਬੀਬੀ ਗੁਲਸ਼ਨ ਵੱਲੋਂ ਪਿੰਡਾਂ ਵਿੱਚ ਜਸਟਿਸ ਨਿਰਮਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਜਨਵਰੀ:
ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਵੱਲੋਂ ਅੱਜ ਆਪਣੇ ਪਤੀ ਤੇ ਹਲਕਾ ਚਮਕੌਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਜਸਟਿਸ ਨਿਰਮਲ ਸਿੰਘ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ। ਇਸ ਦੌਰਾਨ ਪਿੰਡ ਚੈੜੀਆਂ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਬੀਬੀ ਗੁਲਸ਼ਨ ਨੇ ਕਿਹਾ ਕਿ ਅਕਾਲੀ ਦਲ -ਭਾਜਪਾ ਗੱਠਜੋੜ ਦੇ ਕਾਰਜਕਾਲ ਦੌਰਾਨ ਪਿਛਲੇ 10 ਸਾਲਾਂ ਵਿੱਚ ਪੰਜਾਬ ਵਿੱਚ ਜੋ ਵਿਕਾਸ ਦੀ ਹਨੇਰੀ ਝੁੱਲੀ ਹੈ, ਉਹ ਕੰਮ ਕਾਂਗਰਸ ਪਾਰਟੀ ਨੇ ਆਪਣੇ 50 ਸਾਲਾਂ ਵਿੱਚ ਵੀ ਨਹੀਂ ਕੀਤੇ ਹਨ।
ਇਸ ਮੌਕੇ ਉਨ੍ਹਾਂ ਜਸਟਿਸ ਨਿਰਮਲ ਸਿੰਘ ਦੇ ਹੱਕ ਵਿੱਚ ਵੋਟਾਂ ਮੰਗਦਿਆਂ ਕਿਹਾ ਕਿ ਚੋਣ ਜਿੱਤਣ ਤੋਂ ਬਾਅਦ ਵਿਧਾਨ ਸਭਾ ਹਲਕਾ ਬੱਸੀ ਪਠਾਣਾ ਦੀ ਤਰਜ਼ ’ਤੇ ਹਲਕੇ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਪਿੰਡ ਚਿੰਤਗੜ੍ਹ, ਕਾਕਰੋ, ਕਿਸ਼ਨਪੁਰਾ, ਕਲਾਲ ਮਾਜਰਾ, ਚੈੜੀਆਂ, ਲੁਹਾਰੀ ਸਮੇਤ ਦਰਜਨ ਦੇ ਕਰੀਬ ਪਿੰਡਾਂ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਸਿੱਖ ਵਿਰਸੇ ਅਤੇ ਇਤਿਹਾਸ ਨੂੰ ਸੰਭਾਲਿਆ ਹੈ। ਮੁੱਖ ਮਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਸਿੱਖ ਇਤਿਹਾਸ ਨਾਲ ਸਬੰਧੀ ਯਾਦਗਾਰਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਹਿੰਦੂਆਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਦਿਆਂ ਵਿਲੱਖਣ ਯਾਦਗਾਰੀ ਇਮਾਰਤਾਂ ਦਾ ਨਿਰਮਾਣ ਕੀਤਾ ਗਿਆ ਹੈ। ਇੰਝ ਦਲਿਤਾਂ ਦੇ ਰਹਿਬਰਾਂ ਦੀਆਂ ਢੁਕਵੀਆਂ ਯਾਦਗਾਰਾਂ ਬਣਾਈਆਂ ਗਈਆਂ ਹਨ।
ਇਸ ਮੌਕੇ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਵੱਲੋਂ ਜਸਟਿਸ ਨਿਰਮਲ ਸਿੰਘ ਨੂੰ ਬਹੁਮਤ ਨਾਲ ਜਿਤਾ ਕੇ ਭੇਜਣ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰਿੰਦਰ ਸਿੰਘ ਮਾਵੀ ਚੇਅਰਮੈਨ ਬਲਾਕ ਸੰਮਤੀ ਰੂਪਨਗਰ, ਸਰਬਜੀਤ ਸਿੰਘ ਚੈੜੀਆਂ ਸਰਕਲ ਪ੍ਰਧਾਨ ਅਕਾਲੀ ਦਲ, ਰਣਜੀਤ ਸਿੰਘ ਗੁੱਡਵਿਲ ਜਿਲ੍ਹਾ ਪ੍ਰਧਾਨ, ਪਰਮਜੀਤ ਸਿੰਘ ਲੱਖੋਵਾਲ ਮੈਂਬਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੋਹਨਜੀਤ ਸਿੰਘ ਕਮਾਲਪੁਰ, ਗੁਰਨੇਕ ਸਿੰਘ ਭਾਗੋਸਮਾਜਰਾ, ਅਮਰੀਕ ਸਿੰਘ ਸੰਮਤੀ ਮੈਂਬਰ, ਰਾਜਦੀਪ ਸਿੰਘ ਸੋਲਖੀਆਂ, ਗੁਰਵਿੰਦਰ ਸਿੰਘ, ਬੰਤਾ ਸਿੰਘ, ਜਸਵੰਤ ਸਿੰਘ, ਕੁਲਦੀਪ ਸਿੰਘ, ਰਘਬੀਰ ਸਿੰਘ ਆਦਿ ਹਾਜਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…