
ਆਜ਼ਾਦ ਉਮੀਦਵਾਰ ਬੀਬੀ ਗੁਰਨਾਮ ਕੌਰ ਕੁੰਭੜਾ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਫਰਵਰੀ:
ਜ਼ਿਲ੍ਹਾ ਪੰਚਾਇਤ ਯੂਨੀਅਨ ਮੁਹਾਲੀ ਅਤੇ ਸਰਕਾਰੀ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਮੰਚ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਆਪਣੀ ਪਤਨੀ ਬੀਬੀ ਗੁਰਨਾਮ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ ਨੂੰ ਆਜ਼ਾਦ ਉਮੀਦਵਾਰ ਵਜੋਂ ਨਗਰ ਨਿਗਮ ਚੋਣਾਂ ਦੇ ਮੈਦਾਨ ਵਿੱਚ ਉਤਾਰ ਦਿੱਤਾ ਗਿਆ ਹੈ। ਅੱਜ ਉਨ੍ਹਾਂ ਨੇ ਆਪਣੇ ਸਮਰਥਕਾਂ ਨਾਲ ਪਿੰਡ ਕੁੰਭੜਾ ਵਿੱਚ ਚੋਣ ਪ੍ਰਚਾਰ ਕਰਦਿਆਂ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਕਾਬਜ਼ ਧਿਰ ਦੇ ਕੌਂਸਲਰਾਂ ਨੇ ਕੁੰਭੜਾ ਵਿੱਚ ਕੋਈ ਵਿਕਾਸ ਨਹੀਂ ਕੀਤਾ ਹੈ ਅਤੇ ਸਿਰਫ਼ ਝੂਠੇ ਲਾਰੇ ਲਗਾ ਕੇ ਡੰਗ ਟਪਾਉਂਦੇ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡ ਵਿੱਚ ਜਿਹੜਾ ਮਾੜਾ ਮੋਟਾ ਵਿਕਾਸ ਕੰਮ ਹੋਇਆ ਹੈ, ਉਹ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਅਤੇ ਨਗਰ ਨਿਗਮ ਖ਼ਿਲਾਫ਼ ਦਿੱਤੇ ਗਏ ਧਰਨਿਆਂ ਦ ਬਦੌਲਤ ਹੋਇਆ ਹੈ। ਬਲਵਿੰਦਰ ਸਿੰਘ ਕੁੰਭੜਾ ਅਤੇ ਬੀਬੀ ਗੁਰਨਾਮ ਕੌਰ ਨੇ ਕਿਹਾ ਕਿ ਜਿਹੜੇ ਵਿਕਾਸ ਦੇ ਕੰਮ ਚਾਰ ਸਾਲ ਪਹਿਲਾਂ ਹੋ ਜਾਣੇ ਚਾਹੀਦੇ ਸਨ, ਉਹ ਚੋਣਾਂ ਦੇ ਅਖੀਰਲੇ ਸਾਲ ਵਿੱਚ ਕਰਕੇ ਲੀਪਾਪੋਚੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪਿੰਡ ਵਾਸੀ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ ਅਤੇ ਪਿਛਲੇ ਪੰਜ ਸਾਲਾਂ ਦੀ ਕਾਰਗੁਜ਼ਾਰੀ ਦਾ ਹਿਸਾਬ ਪੁੱਛਣ ਲਈ ਤਿਆਰ ਬੈਠੇ ਹਨ।
ਇਸ ਮੌਕੇ ਪਰਮਜੀਤ ਕੌਰ, ਕੁਲਵਿੰਦਰ ਕੌਰ, ਮਨਦੀਪ ਕੌਰ, ਪਰਮਜੀਤ ਸਿੰਘ, ਨੰਬਰਦਾਰ ਓਂਕਾਰ ਸਿੰਘ, ਮਨਜੀਤ ਸਿੰਘ, ਕਾਕਾ ਸਿੰਘ, ਸੁਰਿੰਦਰ ਸਿੰਘ, ਸੁੱਚਾ ਸਿੰਘ, ਕਮਲਪ੍ਰੀਤ ਸਿੰਘ, ਗੁਰਿੰਦਰ ਸਿੰਘ, ਗੁਰਜੀਤ ਸਿੰਘ, ਲਾਭ ਸਿੰਘ ਅਤੇ ਜਸਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।