Share on Facebook Share on Twitter Share on Google+ Share on Pinterest Share on Linkedin ਬੀਬੀ ਕੁਲਦੀਪ ਕੌਰ ਕੰਗ ਨੂੰ ਮੁੜ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬਣਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ: ਅਕਾਲੀ ਕੌਂਸਲਰ ਅਤੇ ਜ਼ਿਲ੍ਹਾ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਕੰਗ ਨੂੰ ਮੁੜ ਇਸਤਰੀ ਅਕਾਲੀ ਦਲ ਦੀ ਜਿਲਾ ਮੁਹਾਲੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੀ ਇਹ ਨਿਯੁਕਤੀ ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ ਨੇ ਕੀਤੀ ਹੈ। ਉਹ ਪਹਿਲਾਂ ਵੀ ਇਸਤਰੀ ਅਕਾਲੀ ਦੀ ਜ਼ਿਲ੍ਹਾ ਪ੍ਰਧਾਨ ਦੀ ਜ਼ਿਮੇਵਾਰੀ ਨਿਭਾਅ ਰਹੇ ਸਨ ਅਤੇ ਹੁਣ ਨਵੇਂ ਸਿਰੇ ਤੋਂ ਹੋਈਆਂ ਨਿਯੁਕਤੀਆਂ ਵਿੱਚ ਉਹਨਾਂ ਨੂੰ ਮੁੜ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਆਪਣੀ ਨਿਯੁਕਤੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਕੰਗ ਨੇ ਕਿਹਾ ਕਿ ਪਾਰਟੀ ਨੇ ਉਹਨਾਂ ਉਪਰ ਭਰੋਸਾ ਕਰਕੇ ਮਾਣ ਬਖ਼ਸ਼ਿਆ ਹੈ ਅਤੇ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਜਥੇਬੰਦੀ ਨੂੰ ਬੂਥ ਪੱਧਰ ਉੱਤੇ ਮਜਬੂਤ ਕਰਨ ਲਈ ਨਿਯੁਕਤੀਆਂ ਕੀਤੀਆਂ ਜਾਣਗੀਆਂ ਅਤੇ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਨੂੰ ਘਰੋਂ ਘਰੀਂ ਪਹੁੰਚਾਇਆ ਜਾਵੇਗਾ। ਇਸ ਦੌਰਾਨ ਬੀਬੀ ਕੁਲਦੀਪ ਕੌਰ ਕੰਗ ਨੇ ਅਕਾਲੀ ਦਲ ਦੇ ਹਲਕਾ ਮੁਹਾਲੀ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਤੋਂ ਆਸੀਰਵਾਦ ਲਿਆ ਅਤੇ ਕੈਪਟਨ ਸਿੱਧੂ ਨੇ ਉਹਨਾਂ ਨੂੰ ਸਿਰੋਪਾਓ ਦੇ ਕੇ ਉਹਨਾਂ ਦਾ ਸਨਮਾਨ ਕੀਤਾ। ਇੱਥੇ ਜ਼ਿਕਰਯੋਗ ਹੈ ਕਿ ਬੀਬੀ ਕੁਲਦੀਪ ਕੌਰ ਕੰਗ ਪਿਛਲੇ ਕਾਫੀ ਸਮੇਂ ਤੋਂ ਅਕਾਲੀ ਦਲ ਦੀ ਸੇਵਾ ਕਰਦੇ ਆ ਰਹੇ ਹਨ। ਪਹਿਲਾਂ ਉਹ ਸਾਬਕਾ ਵਿੱਤ ਮੰਤਰੀ ਕੈਪਟਨ ਕੰਵਲਜੀਤ ਸਿੰਘ ਨਾਲ ਅਤੇ ਹੁਣ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਬਾਦਲ ਦੇ ਸਿਆਸੀ ਸਲਾਹਕਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਅਤਿ ਭਰੋਸੇਯੋਗ ਸਾਥੀਆਂ ’ਚੋਂ ਹਨ। ਇਸ ਮੌਕੇ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਸਕੱਤਰ ਜਨਰਲ ਕਮਲਜੀਤ ਸਿੰਘ ਰੂਬੀ, ਜ਼ਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਸਰਕਲ ਸੋਹਾਣਾ ਦੇ ਪ੍ਰਧਾਨ ਸੁਰਿੰਦਰ ਸਿੰਘ ਰੋਡਾ ਅਤੇ ਹੋਰ ਆਗੂ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ