nabaz-e-punjab.com

ਬੀਬੀ ਲਖਵਿੰਦਰ ਕੌਰ ਗਰਚਾ ਨੇ ਖਰੜ ਹਲਕੇ ਵਿੱਚ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 3 ਜੁਲਾਈ:
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ ਬੀਬੀ ਲਖਵਿੰਦਰ ਕੌਰ ਗਰਚਾ ਨੇ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਹਲਕਾ ਖਰੜ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਮੁਹਿੰਮ ਦੇ ਤਹਿਤ ਬੀਬੀ ਗਰਚਾ ਨੇ ਪਿੰਡ ਪਿੰਡ ਜਾ ਕੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਨਸ਼ੇ ਦੇ ਵਪਾਰੀਆਂ ਦੇ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ ਹੈ। ਉਹ ਹਲਕਾ ਖਰੜ ਦੇ ਪਿੰਡ ਭੂਪਨਗਰ ਵਿੱਚ ਇੱਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਅੌਰਤਾਂ ਸ਼ਾਮਲ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬੀ ਗਰਚਾ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਮਿਸ਼ਨ ਤਹਿਤ ਨਸ਼ੇ ਦੇ ਖ਼ਿਲਾਫ਼ ਜੰਗੀ ਪੱਧਰ ’ਤੇ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਪ੍ਰੰਤੂ ਫਿਰ ਵੀ ਪਿੰਡਾਂ ਵਿੱਚ ਨਸ਼ੇ ਦਾ ਰੁਝਾਨ ਲਗਾਤਾਰ ਜਾਰੀ ਹੈ। ਨਸ਼ਿਆਂ ਦੇ ਰੁਝਾਨ ਨੂੰ ਜੜ੍ਹੋਂ ਪੁੱਟਣ ਲਈ ਜ਼ਰੂਰੀ ਹੈ ਕਿ ਪਿੰਡਾਂ ਦੇ ਵਸਨੀਕ ਲੋਕੀਂ ਖ਼ੁਦ ਆਪਣੇ ਬੱਚਿਆਂ ਦੇ ਰਖਵਾਲੇ ਬਣਨ ਅਤੇ ਨਸ਼ੇ ਦੇ ਵਪਾਰੀਆਂ ਉਤੇ ਕੜੀ ਨਜ਼ਰ ਰੱਖਣ। ਜਿਸ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਦੀ ਥੋੜ੍ਹੀ ਜਿੰਨੀ ਵੀ ਭਿਣਕ ਲੱਗਦੀ ਹੈ, ਉਸ ਦਾ ਸਮਾਜਿਕ ਤੌਰ ਤੇ ਬਾਈਕਾਟ ਕੀਤਾ ਜਾਵੇ ਤਾਂ ਜੋ ਚੰਦ ਪੈਸਿਆਂ ਦੀ ਖਾਤਰ ਸਾਡੇ ਪੰਜਾਬ ਦੀ ਜਵਾਨੀ ਦਾ ਬੇੜਾ ਗਰਕ ਨਾ ਕਰ ਸਕਣ।
ਬੀਬੀ ਗਰਚਾ ਨੇ ਲੋਕਾਂ ਨੂੰ ਇਹ ਵੀ ਕਿਹਾ ਕਿ ਉਹ ਨਸ਼ਿਆਂ ਖ਼ਿਲਾਫ਼ ਖ਼ੁਦ ਜੁਟਣ ਦੇ ਨਾਲ ਨਾਲ ਪੁਲੀਸ ਨੂੰ ਵੀ ਸਹਿਯੋਗ ਦੇਣ। ਨਸ਼ੇ ਦੇ ਸੌਦਾਗਰਾਂ ਦਾ ਪਤਾ ਲੱਗਦੀ ਸਾਰ ਪੁਲੀਸ ਨੂੰ ਸੂਚਿਤ ਕਰਨ। ਇਸ ਦੇ ਨਾਲ ਹੀ ਪਿੰਡਾਂ ਅਤੇ ਕਸਬਿਆਂ ਵਿਚ ਅੌਰਤਾਂ ਨੂੰ ਵੀ ਨਸ਼ਿਆਂ ਦੇ ਖਿਲਾਫ਼ ਅੱਗੇ ਆਉਣਾ ਪਵੇਗਾ ਕਿਉੱਕਿ ਜਿਸ ਬੁਰਾਈ ਦੇ ਖ਼ਾਤਮੇ ਵਿੱਚ ਅੌਰਤਾਂ ਜੁਟ ਜਾਣ, ਫਿਰ ਉਸ ਬੁਰਾਈ ਦਾ ਬੀਜਨਾਸ ਹੋ ਜਾਇਆ ਕਰਦਾ ਹੈ। ਇਸ ਮੌਕੇ ਜਰਨੈਲ ਸਿੰਘ, ਹਿੰਮਤ ਸਿੰਘ, ਸਾਬਕਾ ਸਰਪੰਚ ਇਕਬਾਲ ਸਿੰਘ, ਪ੍ਰਿਤਪਾਲ ਸਿੰਘ, ਸੁਰਿੰਦਰ ਸਿੰਘ, ਬਲਜਿੰਦਰ ਕੌਰ, ਹਰੀ ਸਿੰਘ ਫੌਜੀ, ਰੁਪਿੰਦਰ ਸਿੰਘ ਬੱਬੂ ਆਦਿ ਵੱਲੋਂ ਬੀਬੀ ਗਰਚਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।

Load More Related Articles
Load More By Nabaz-e-Punjab
Load More In Awareness/Campaigns

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…