nabaz-e-punjab.com

ਬੀਬੀ ਲਾਂਡਰਾਂ ਤੇ ਬੈਦਵਾਨ ਵੱਲੋਂ ਅਕਾਲੀ ਉਮੀਦਵਾਰਾਂ ਦੇ ਹੱਕ ਵਿੱਚ ਪਿੰਡਾਂ ’ਚ ਚੋਣ ਪ੍ਰਚਾਰ

ਕੈਪਟਨ ਸਰਕਾਰ ਦੇ ਡੇਢ ਸਾਲ ਦੇ ਸ਼ਾਸ਼ਨ ਤੋਂ ਲੋਕਾਂ ਦਾ ਮੋਹ ਭੰਗ ਹੋਇਆ: ਬੀਬੀ ਲਾਂਡਰਾਂ
ਪਿਛਲੇ ਡੇਢ ਸਾਲ ਦੇ ਸ਼ਾਸ਼ਨ ਵਿੱਚ ਕਾਂਗਰਸ ਸਰਕਾਰ ਨੇ ਕਿਸੇ ਪਿੰਡ ਨੂੰ ਕੋਈ ਗਰਾਂਟ ਨਹੀਂ ਦਿੱਤੀ: ਬੈਦਵਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ:
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਮੁਹਾਲੀ ਵਿਧਾਨ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਤੇਜ਼ ਕਰਦਿਆਂ ਵੱਖ ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਵੋਟਾਂ ਮੰਗੀਆਂ ਅਤੇ ਪਿਛਲੀ ਅਕਾਲੀ ਸਰਕਾਰ ਅਤੇ ਮੌਜੂਦਾ ਸਰਕਾਰ ਦੇ ਕਾਰਜਕਾਲ ਹੋਏ ਵਿਕਾਸ ਦੇ ਅੰਤਰ ਬਾਰੇ ਪਿੰਡਾਂ ਦੇ ਲੋਕਾਂ ਨੂੰ ਜਾਣੂ ਕਰਵਾਇਆ। ਇਸ ਦੌਰਾਨ ਐਸਜੀਪੀਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਅਕਾਲੀ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜਗਤਾਰ ਸਿੰਘ ਬਾਕਰਪੁਰ ਅਤੇ ਬਲਾਕ ਸੰਮਤੀ ਦੇ ਉਮੀਦਵਾਰ ਮੌਲੀ ਬੈਦਵਾਨ ਤੋਂ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਮੌਲੀ, ਪੱਤੋਂ ਜ਼ੋਨ ਤੋਂ ਪਰਮਜੀਤ ਕੌਰ ਬੜੀ, ਚੱਪੜਚਿੜੀ ਤੋਂ ਬਲਜੀਤ ਸਿੰਘ, ਬੜਮਾਜਰਾ ਤੋਂ ਊਸ਼ਾ ਰਾਣੀ, ਬਾਕਰਪੁਰ ਜ਼ੋਨ ਤੋਂ ਦਰਸ਼ਨੀ ਕੌਰ, ਲਖਨੌਰ ਤੋਂ ਹਰਪ੍ਰੀਤ ਕੌਰ ਲਾਂਡਰਾਂ ਦੇ ਹੱਕ ਵਿੱਚ ਵੱਖ ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਘਰ ਘਰ ਜਾ ਕੇ ਵੋਟਾਂ ਮੰਗੀਆਂ।
ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਕਾਂਗਰਸ ਹਕੂਮਤ ਸ਼ੁਰੂ ਤੋਂ ਸਿੱਖਾਂ ਦੀ ਵੈਰੀ ਰਹੀ ਹੈ ਅਤੇ ਹੁਣ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਦੀ ਆੜ ਵਿੱਚ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਜਨਤਕ ਤੌਰ ’ਤੇ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਰਚੀ ਗਈ ਹੈ। ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਅਕਾਲੀ ਦਲ ਵਿਰੋਧੀ ਲਹਿਰ ਬਾਰੇ ਪੁੱਛੇ ਜਾਣ ’ਤੇ ਐਸਜੀਪੀਸੀ ਮੈਂਬਰ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿੱਚ ਸਰਕਾਰ ਦੀ ਧੱਕੇਸ਼ਾਹੀ ਨਹੀਂ ਚੱਲਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਪਣੀ ਨਾਕਾਮੀਆਂ ਅਤੇ ਖ਼ਾਮੀਆਂ ਨੂੰ ਛੁਪਾਉਣ ਲਈ ਬੇਅਦਬੀ ਮਾਮਲਿਆਂ ਸਬੰਧੀ ਕਾਂਗਰਸੀ ਕਮਿਸ਼ਨ ਦੀ ਜਾਂਚ ਰਿਪੋਰਟ ਨੂੰ ਢਾਲ ਬਣਾ ਕੇ ਪੰਜਾਬ ਵਿੱਚ ਅਸਥਿਰਤਾ ਵਾਲਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।
ਸੀਨੀਅਰ ਅਕਾਲੀ ਆਗੂ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਮੁਹਾਲੀ ਹਲਕੇ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਇੱਕ ਫੁੱਟੀ ਕੌੜੀ ਤੱਕ ਨਹੀਂ ਦਿੱਤੀ। ਹੁਣ ਕਾਂਗਰਸੀ ਕਿਹੜੇ ਮੂੰਹ ਨਾਲ ਵੋਟਾਂ ਮੰਗਣ ਲਈ ਲੋਕਾਂ ਕੋਲ ਜਾ ਰਹੇ ਹਨ। ਜਦੋਂਕਿ ਅਕਾਲੀ ਸਰਕਾਰ ਨੇ ਸ਼ਹਿਰ ਸਮੇਤ ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਸਨ।
ਇਸ ਮੌਕੇ ਨਿਰਮਲ ਸਿੰਘ ਸਰਪੰਚ ਮਾਣਕ ਮਾਜਰਾ, ਬਲਵਿੰਦਰ ਸਿੰਘ ਲਖਨੌਰ ਅਤੇ ਯੂਥ ਆਗੂ ਅਮਨ ਪੁਨੀਆ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …