Nabaz-e-punjab.com

ਬੀਬੀ ਮਨਦੀਪ ਕੌਰ ਤੂਰ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਫਰਵਰੀ:
ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੇ ਸਾਬਕਾ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਤੂਰ ਦੀ ਪਤਨੀ ਬੀਬੀ ਮਨਦੀਪ ਕੌਰ ਤੂਰ ਜਿਨ੍ਹਾਂ ਦਾ ਪਿਛਲੇ ਦਿਨੀਂ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿੱਤ ਅੰਤਿਮ ਅਰਦਾਸ ਅੱਜ ਇੱਥੋਂ ਦੇ ਫੇਜ਼-4 ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿੱਚ ਹੋਈ। ਇਸ ਮੌਕੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਜਗਜੀਤ ਸਿੰਘ ਨੂਰ ਦੇ ਜਥੇ ਨੇ ਵਿਰਾਗਮਈ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਅਤੇ ਵੱਖ-ਵੱਖ ਰਾਜਸੀ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਰਧਾ ਦੇ ਫੁਲ ਭੇਟ ਕੀਤੇ। ਇਸ ਤੋਂ ਪਹਿਲਾਂ ਸਵੇਰੇ 9 ਵਜੇ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।
ਇਸ ਮੌਕੇ ਖਮਾਣੋਂ ਦੇ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੀਦਾਰ ਸਿੰਘ ਭੱਟੀ, ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਡੀਪੀਐਸ ਰੰਧਾਵਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ, ਜ਼ਿਲ੍ਹਾ ਬਾਰ ਐਸੋਸੀਏਸ਼ਨ ਫਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਰਛਪਾਲ ਸਿੰਘ ਕੰਗ, ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਅਕਾਲੀ ਕੌਂਸਲਰ ਗੁਰਮੁੱਖ ਸਿੰਘ ਸੋਹਲ ਤੇ ਗੁਰਮੀਤ ਸਿੰਘ ਵਾਲੀਆ, ਕਾਂਗਰਸੀ ਕੌਂਸਲਰ ਅਮਰੀਕ ਸਿੰਘ ਸੋਮਲ, ਕਲਗੀਧਰ ਸੇਵਕ ਜਥਾ ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ, ਜ਼ਿਲ੍ਹਾ ਪ੍ਰੈੱਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਚੇਅਰਮੈਨ ਦਰਸ਼ਨ ਸਿੰਘ ਸੋਢੀ, ਪੰਜਾਬ ਟ੍ਰਿਬਿਊਨ ਦੇ ਉਪ ਸੰਪਾਦਕ ਅਮਰ ਸਿੰਘ ਵਾਲੀਆ ਤੇ ਸੁਖਵਿੰਦਰ ਪਾਲ ਸੋਢੀ, ਨੇਬਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਕੌਰ ਸਾਹੀ, ਐਸਪੀ ਰਮਿੰਦਰ ਸਿੰਘ, ਇੰਸਪੈਕਟਰ ਲਖਵਿੰਦਰ ਸਿੰਘ ਤੇ ਰਾਜੀਵ ਕੁਮਾਰ ਅਤੇ ਗੁਰਜੀਤ ਸਿੰਘ, ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਦੇ ਸਾਬਕਾ ਪ੍ਰਧਾਨ ਰਵਿੰਦਰ ਬਾਸੀ, ਯੂਥ ਕਾਂਗਰਸ ਆਗੂ ਨਰਪਿੰਦਰ ਸਿੰਘ ਰੰਗੀ, ਨਟਰਾਜ਼ਨ ਕੌਸ਼ਲ, ਦਮਨਜੀਤ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿੱਚ ਵਕੀਲ ਭਾਈਚਾਰਾ, ਪੱਤਰਕਾਰ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਨਜ਼ਦੀਕੀ ਰਿਸ਼ਤੇਦਾਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …