
ਬੀਬੀ ਮਨਦੀਪ ਕੌਰ ਤੂਰ ਦਾ ਮੁਹਾਲੀ ਵਿੱਚ ਅੰਤਿਮ ਸਸਕਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ:
ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਦੇ ਸਾਬਕਾ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਤੂਰ ਨੂੰ ਉਦੋਂ ਡੂੰਘਾ ਸਦਮਾ ਲੱਗਿਆ ਜਦੋਂਕਿ ਉਨ੍ਹਾਂ ਦੀ ਪਤਨੀ ਮਨਦੀਪ ਕੌਰ ਤੂਰ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਸ਼ਹਿਰ ਦੇ ਇਕ ਨਾਮੀ ਹਸਪਤਾਲ ਵਿੱਚ ਜੇਰੇ ਇਲਾਜ ਸਨ। ਅੱਜ ਬੀਬੀ ਤੂਰ ਦਾ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ, ਸੰਯੁਕਤ ਸਕੱਤਰ ਗੀਤਾਂਜਲੀ ਬਾਲੀ, ਸਾਬਕਾ ਪ੍ਰਧਾਨ ਅਮਰਜੀਤ ਸਿੰਘ ਲੌਂਗੀਆਂ, ਜ਼ਿਲ੍ਹਾ ਬਾਰ ਐਸੋਸੀਏਸ਼ਨ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਗਗਨਦੀਪ ਸਿੰਘ ਵਿਰਕ, ਜ਼ਿਲ੍ਹਾ ਪ੍ਰੈਸ ਕਲੱਬ ਵੱਲੋਂ ਜਸਬੀਰ ਸਿੰਘ ਜੱਸੀ, ਡੀਐਸਪੀ ਰਮਨਦੀਪ ਸਿੰਘ, ਇੰਸਪੈਕਟਰ ਲਖਵਿੰਦਰ ਸਿੰਘ, ਸੁੱਖੀ ਸੋਢੀ, ਵਕੀਲ ਇਕਬਾਲ ਸਿੰਘ, ਤਪਿੰਦਰ ਸਿੰਘ ਬੈਂਸ, ਸਚਿਨ ਚੌਧਰੀ, ਲਲਿਤ ਸੂਦ, ਅਵਿਨਾਸ਼ ਬਖ਼ਸ਼ੀ, ਹਰਸਿਮਰਨ ਸੰਧੂ ਸਮੇਤ ਸ਼ਹਿਰ ਦੇ ਹੋਰ ਪਤਵੰਤੇ ਹਾਜ਼ਰ ਸਨ।