Share on Facebook Share on Twitter Share on Google+ Share on Pinterest Share on Linkedin ਬੀਬੀ ਰਾਜਿੰਦਰ ਕੌਰ ਕੁੰਭੜਾ ਵੱਲੋਂ ਵਾਰਡ ਨੰਬਰ-29 ਵਿੱਚ ਚੋਣ ਪ੍ਰਚਾਰ ਸ਼ੁਰੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ: ਮੁਹਾਲੀ ਨਗਰ ਨਿਗਮ ਦੀਆਂ 14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਵਾਲੇ ਆਜ਼ਾਦ ਗਰੁੱਪ ਦੀ ਵਾਰਡ ਨੰਬਰ-29 (ਸੈਕਟਰ-69) ਤੋਂ ਉਮੀਦਵਾਰ ਬੀਬੀ ਰਾਜਿੰਦਰ ਕੌਰ ਕੁੰਭੜਾ ਵੱਲੋਂ ਆਪਣੇ ਵਾਰਡ ਵਿੱਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਆਪਣੇ ਵੱਡੀ ਗਿਣਤੀ ਸਮਰਥਕਾਂ ਨਾਲ ਚੋਣ ਪ੍ਰਚਾਰ ਸ਼ੁਰੂ ਕੀਤਾ। ਇਸ ਮੌਕੇ ਬੀਬੀ ਕੁੰਭੜਾ ਨੇ ਕਿਹਾ ਕਿ ਸ਼ਹਿਰ ਵਿੱਚ ਪਿਛਲੇ ਪੰਜ ਸਾਲ ਦੌਰਾਨ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਪੂਰੀ ਇਮਾਨਦਾਰੀ ਨਾਲ ਵਿਕਾਸ ਕਾਰਜ ਹੋਏ ਹਨ। ਬੀਬੀ ਰਾਜਿੰਦਰ ਕੌਰ ਕੁੰਭੜਾ ਨੇ ਲੋਕਾਂ ਨੂੰ ਆਪਣੇ ਪਤੀ ਸਵਰਗੀ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਵੀ ਲੋਕ ਭਲਾਈ ਦੇ ਕੀਤੇ ਗਏ ਕੰਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਕੁੰਭੜਾ ਪਰਿਵਾਰ ਦੀ ਪੁਰਾਣੀ ਰਵਾਇਤ ਮੁਤਾਬਕ ਆਪਣੇ ਇਸ ਵਾਰ ਵੀ ਚੋਣ ਜਿੱਤਣ ਅਤੇ ਵਾਰਡ ਦੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸੇਵਾ ਕਰਨਗੇ। ਇਸ ਮੌਕੇ ਰੈਜ਼ੀਡੈਂਟਸ ਵੈਲਫ਼ੇਅਰ ਫੋਰਮ ਸੈਕਟਰ-69 ਦੇ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ, ਹਾਕਮ ਸਿੰਘ, ਸੁਖਦੇਵ ਸਿੰਘ, ਚਰਨਜੀਤ ਸਿੰਘ ਬਰਾੜ, ਮਨਜੀਤ ਸਿੰਘ ਕੁੰਭੜਾ, ਕੁਲਵੰਤ ਸਿੰਘ ਟਿਵਾਣਾ, ਜਗਜੀਤ ਸਿੰਘ, ਜਸਬੀਰ ਸਿੰਘ ਲਿੱਧੜ, ਕੁਲਦੀਪ ਸਿੰਘ, ਸਰਦਾਰਾ ਸਿੰਘ, ਐਸ.ਪੀ. ਸ਼ਰਮਾ, ਪਵਿੱਤਰ ਸਿੰਘ, ਹਰਮਨਪ੍ਰੀਤ ਸਿੰਘ, ਤਰਨਦੀਪ ਸਿੰਘ, ਪ੍ਰਿੰਸੀਪਲ ਸਵਰਨਜੀਤ ਸਿੰਘ, ਅਰਸ਼ਵਿੰਦਰ ਸਿੰਘ ਮਾਨ, ਬਲਜੀਤ ਕੌਰ, ਕੁਲਦੀਪ ਕੌਰ, ਇੰਦਰਜੀਤ ਕੌਰ, ਪੁਸ਼ਪਿੰਦਰ ਕੌਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ