ਬੀਬੀ ਰਜਿੰਦਰ ਕੌਰ ਗੁਰਦੁਆਰਾ ਸ੍ਰੀ ਸਾਹਿਬਵਾੜਾ ਦੀ ਪਹਿਲੀ ਮਹਿਲਾ ਪ੍ਰਧਾਨ ਬਣੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੁਲਾਈ:
ਇੱਥੋਂ ਗੁਰਦੁਆਰਾ ਸ੍ਰੀ ਸਾਹਿਬਵਾੜਾ ਪਾਤਸ਼ਾਹੀ ਨੌਵੀਂ ਫੇਜ਼-5 ਦੀ ਪ੍ਰਬੰਧਕ ਕਮੇਟੀ ਦਾ ਰੇੜਕਾ ਅੱਜ ਮੋਹਤਵਰ ਵਿਅਕਤੀਆਂ ਦੇ ਦਖ਼ਲ ਨਾਲ ਹੱਲ ਹੋ ਗਿਆ ਹੈ। ਇਸ ਮੌਕੇ ਸਰਬਸੰਮਤੀ ਨਾਲ ਬੀਬੀ ਰਜਿੰਦਰ ਕੌਰ ਨੂੰ ਗੁਰਦੁਆਰਾ ਸਾਹਿਬ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਉਹ ਪਹਿਲੀ ਮਹਿਲਾ ਪ੍ਰਧਾਨ ਹਨ। ਗੁਰਦੁਆਰਾ ਸਾਹਿਬ ਦੀ ਚੋਣ ਕਰਵਾਉਣ ਲਈ ਨਿਯੁਕਤ ਮੁੱਖ ਚੋਣ ਕਮਿਸ਼ਨਰ ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪਹਿਲਾਂ ਚੁਣੇ ਗਏ ਪ੍ਰਧਾਨ ਦਰਸ਼ਨ ਸਿੰਘ ਵੱਲੋਂ ਨਿੱਜੀ ਕਾਰਨਾਂ ਕਰਕੇ ਅਸਤੀਫ਼ਾ ਦੇ ਦਿੱਤਾ ਸੀ।
ਸ੍ਰੀ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਸਾਥੀ ਚੋਣ ਕਮਿਸ਼ਨਰ ਪੈਨਲ ਦੇ ਮੈਂਬਰਾਂ ਰਣਜੀਤ ਸਿੰਘ ਗਿੱਲ ਅਤੇ ਰਣਜੀਤ ਸਿੰਘ ਡਾਂਗ ਨਾਲ ਮੀਟਿੰਗ ਕੀਤੀ ਗਈ ਅਤੇ ਗੁਰਦੁਆਰਾ ਸਾਹਿਬ ਦੇ ਪਹਿਲੇ ਪ੍ਰਧਾਨ ਦਰਸ਼ਨ ਸਿੰਘ ਸਿੱਧੂ ਦੇ ਅਸਤੀਫ਼ੇ ’ਤੇ ਲੰਮੀ ਵਿਚਾਰ ਚਰਚਾ ਤੋਂ ਬਾਅਦ ਉਨ੍ਹਾਂ (ਸਿੱਧੂ) ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਬੇਨਤੀ ਕੀਤੀ ਗਈ ਪਰ ਉਨ੍ਹਾਂ ਨੇ ਆਪਣੀ ਮਜਬੂਰੀ ਦੱਸਦਿਆਂ ਅਸਤੀਫ਼ਾ ਵਾਪਸ ਨਹੀਂ ਲਿਆ। ਇਸ ਮਗਰੋਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਅਤੇ ਬਾਕੀ ਕਮੇਟੀ ਮੈਂਬਰਾਂ ਨਾਲ ਸਲਾਹ ਮਸ਼ਵਰਾ ਕਰਕੇ ਬੀਬੀ ਰਾਜਿੰਦਰ ਕੌਰ ਨੂੰ ਸਰਬਸੰਮਤੀ ਨਾਲ ਨਵਾਂ ਪ੍ਰਧਾਨ ਚੁਣਿਆ ਗਿਆ। ਚੋਣ ਉਪਰੰਤ ਗੁਰਦੁਆਰੇ ਦੀ ਸੰਗਤ ਅਤੇ ਸਿੱਖ ਆਗੂਆਂ ਵੱਲੋਂ ਬੀਬੀ ਰਾਜਿੰਦਰ ਕੌਰ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ ਗਈ ਅਤੇ ਦਫ਼ਤਰ ਦੀਆਂ ਚਾਬੀਆਂ ਸੌਂਪੀਆਂ ਗਈਆਂ। ਅਖੀਰ ਵਿੱਚ ਬੀਬੀ ਰਜਿੰਦਰ ਕੌਰ ਨੇ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…