Share on Facebook Share on Twitter Share on Google+ Share on Pinterest Share on Linkedin ਸ਼ਹੀਦ ਮੇਜਰ ਐਚਪੀ ਸਿੰਘ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਸਾਈਕਲ ਰੈਲੀ ਕੱਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ: ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿੱਚ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਦੀ ਯੋਗ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਵੱਲੋਂ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਐਨਸੀਸੀ, ਐਨਐਸਐਸ, ਸਰੀਰਕ ਸਿੱਖਿਆ ਵਿਭਾਗ ਦੇ ਲਗਭਗ 80 ਵਿਦਿਆਰਥੀਆਂ ਨੇ ਭਾਗ ਲਿਆ। ਇਹ ਰੈਲੀ ਕਾਲਜ ਤੋਂ ਸ਼ੁਰੂ ਹੋ ਕੇ ਸਰਕਾਰੀ ਹਸਪਤਾਲ ਅਤੇ ਫੇਜ਼-6 ’ਚੋਂ ਹੁੰਦੀ ਹੋਈ ਵਾਪਸ ਕਾਲਜ ਵਿੱਚ ਪਹੁੰਚ ਕੇ ਸਮਾਪਤ ਹੋਈ। ਸਾਈਕਲ ਚਲਾਉਂਦੇ ਸਮੇਂ ਵਿਦਿਆਰਥੀਆਂ ਵੱਲੋਂ ਆਮ ਲੋਕਾਂ ਖਾਸ ਕਰਕੇ ਰਾਹਗੀਰਾਂ ਨੂੰ ਫਿੱਟ ਇੰਡੀਆ ਦੇ ਨਾਅਰੇ ਲਗਾਏ ਗਏ। ਇਸ ਰੈਲੀ ਰਾਹੀਂ ਸਮਾਜ ਦੇ ਲੋਕਾਂ ਨੂੰ ਸੁਨੇਹਾ ਪਹੁੰਚਾਇਆ ਗਿਆ ਕਿ ਜੇਕਰ ਅਸੀਂ ਤੰਦਰੁਸਤ ਰਹਿਣਾ ਚਾਹੁੰਦੇ ਹਾਂ ਤਾਂ ਸਾਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਸਾਈਕਲ ਚਲਾਉਣ ਦੀ ਆਦਤ ਪਾਉਣੀ ਪਵੇਗੀ। ਸਰਕਾਰ ਦੁਆਰਾ ਚਲਾਈ ਜਾ ਰਹੀ ਇਸ ਮੁਹਿੰਮ ਦਾ ਅਸਰ ਸਾਡੇ ਸਮਾਜ ’ਤੇ ਜ਼ਰੂਰ ਪਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ