ਪੰਜਾਬੀ ਗਾਇਕੀ ਬਾਰੇ ਗਗਨ ਅਨਮੋਲ ਮਾਨ ਨੇ ਕੀਤਾ ਵੱਡਾ ਐਲਾਨ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 12 ਜੁਲਾਈ:
ਪੰਜਾਬੀ ਗਾਇਕੀ ਤੋਂ ਰਾਜਨੀਤੀ ਵਿੱਚ ਆਈ ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਗਗਨ ਅਨਮੋਲ ਮਾਨ ਨੇ ਅੱਜ ਖਰੜ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਪੰਜਾਬੀ ਗਾਇਕੀ ਬਾਰੇ ਵੱਡਾ ਐਲਾਨ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਸ ਨੂੰ ਖਰੜ ਹਲਕੇ ਦਾ ਇੰਚਾਰਜ ਲਗਾ ਕੇ ਵੱਡੀ ਜ਼ਿੰਮੇਵਾਰੀ ਹੈ, ਜਿਸ ਨੂੰ ਉਹ ਪੁਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ।
ਗਗਨ ਅਨਮੋਲ ਮਾਨ ਨੇ ਮੀਡੀਆ ਰਾਹੀਂ ਆਪ ਵਲੰਟੀਅਰਾਂ ਅਤੇ ਆਮ ਲੋਕਾਂ ਨੂੰ ਦੱਸਿਆ ਕਿ ਉਹ ਸਾਲ ਪਹਿਲਾਂ ਆਪ ਵਿੱਚ ਸ਼ਾਮਲ ਹੋਏ ਸੀ। ਉਸ ਤੋਂ ਬਾਅਦ ਉਨ੍ਹਾਂ ਨੇ ਹੁਣ ਤੱਕ ਕੋਈ ਸਟੇਜ ਪ੍ਰੋਗਰਾਮ ਨਹੀਂ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਉਹ ਕਦੇ ਪੰਜਾਬੀ ਗਾਇਕੀ ਸਬੰਧੀ ਕੋਈ ਸਟੇਜ ਪ੍ਰੋਗਰਾਮ ਨਹੀਂ ਕਰਨਗੇ ਬਲਕਿ ਹਮੇਸ਼ਾ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਖਰੜ ਹਲਕੇ ਵਿੱਚ ਹਰ ਗਲੀ ਮੁਹੱਲੇ ਵਿੱਚ ਜਾ ਕੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣਨਗੇ ਅਤੇ ਖਰੜ ਹਲਕੇ ਨੂੰ ਪੰਜਾਬ ਦਾ ਨੰਬਰ ਇਕ ਹਲਕਾ ਬਣਾਉਣ ਲਈ ਪੂਰੀ ਵਾਹ ਲਗਾਉਣਗੇ। ਉਨ੍ਹਾਂ ਨੇ ਖਰੜ ਦੇ ਮੌਜੂਦਾ ਵਿਧਾਇਕ ਕੰਵਰ ਸੰਧੂ ’ਤੇ ਵਰ੍ਹਦਿਆਂ ਕਿਹਾ ਕਿ ਪਾਰਟੀ ਨੇ ਭਰੋਸਾ ਕਰਕੇ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਦਾ ਮੌਕਾ ਦਿੱਤਾ ਸੀ ਪ੍ਰੰਤੂ ਉਹ ਜ਼ਿਆਦਾਤਰ ਸਮਾਂ ਹਲਕੇ ’ਚੋਂ ਗਾਇਬ ਰਹਿੰਦੇ ਹਨ। ਇਸ ਮੌਕੇ ਆਪ ਦੇ ਜ਼ਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ, ਜ਼ਿਲ੍ਹਾ ਜਨਰਲ ਸਕੱਤਰ ਪ੍ਰਭਜੋਤ ਕੌਰ, ਮਹਿਲਾ ਵਿੰਗ ਦੀ ਪ੍ਰਧਾਨ ਕਸ਼ਮੀਰ ਕੌਰ, ਯੂਥ ਵਿੰਗ ਦੇ ਪ੍ਰਧਾਨ ਗੁਰਤੇਜ ਸਿੰਘ ਪੰਨੂ, ਹਰਜੀਤ ਸਿੰਘ ਬੰਟੀ, ਪ੍ਰਿਤਪਾਲ ਸਿੰਘ, ਸਰਬਜੀਤ ਸਿੰਘ ਪੰਧੇਰ ਅਤੇ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…