ਆਪ ਨੂੰ ਝਟਕਾ: ਸੀਨੀਅਰ ਆਗੂ ਤਰਸੇਮ ਸਿੰਘ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਮੁਹਾਲੀ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਸਮੇਂ ਕਰਾਰਾ ਝਟਕਾ ਲੱਗਾ ਜਦੋਂ ਪਾਰਟੀ ਦੇ ਸੂਬਾਈ ਆਗੂ ਤਰਸੇਮ ਸਿੰਘ ਗੰਧੋਂ ਆਪਣੇ ਸਾਥੀਆਂ ਸਮੇਤ ਬਿਨ੍ਹਾਂ ਸ਼ਰਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਮੁਹਾਲੀ ਦੇ ਇੰਚਾਰਜ ਦਵਿੰਦਰ ਸਿੰਘ ਬਬਲਾ ਨੇ ਸ੍ਰੀ ਗੰਧੋਂ ਦਾ ਕਾਂਗਰਸ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੀਨੀਅਰ ਕਾਂਗਰਸ ਆਗੂ ਰਾਜਿੰਦਰ ਸਿੰਘ ਰਾਣਾ ਅਤੇ ਨੌਜਵਾਨ ਆਗੂ ਅਮਰਜੀਤ ਸਿੰਘ ਸਿੱਧੂ ਉਰਫ਼ ਜੀਤੀ ਸਿੱਧੂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਤਰਸੇਮ ਸਿੰਘ ਗੰਧੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੌਮੀ ਅਤੇ ਸੂਬਾਈ ਲੀਡਰਸ਼ਿਪ ਆਪਣੇ ਮਿਸ਼ਨ ਤੋਂ ਭਟਕ ਕੇ ਕੁਰਾਹੇ ਪੈ ਗਈ ਹੈ ਅਤੇ ਪਾਰਟੀ ਵਿੱਚ ਵਫ਼ਾਦਾਰ ਵਰਕਰਾਂ ਦੀ ਪੁੱਛ-ਪ੍ਰਤੀਤ ਘਟਦੀ ਜਾ ਰਹੀ ਹੈ ਅਤੇ ਪੂੰਜੀਪਤੀਆਂ ਦਾ ਬੋਲਬਾਲਾ ਭਾਰੂ ਹੁੰਦਾ ਜਾ ਰਿਹਾ ਹੈ ਅਤੇ ਟਿਕਟਾਂ ਦੀ ਖੁੱਲ੍ਹੀ ਬੋਲੀ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਲੰਟੀਅਰਾਂ ਨੇ ਪਾਰਟੀ ਨੂੰ ਪੰਜਾਬ ਵਿੱਚ ਖੜ੍ਹਾ ਕੀਤਾ ਹੈ, ਉਨ੍ਹਾਂ ਦੀ ਕਿਧਰੇ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਯੂ.ਪੀ. ਅਤੇ ਬਿਹਾਰ ਦੇ ਲੋਕਾਂ ਨੂੰ ਧੱਕੇ ਨਾਲ ਪੰਜਾਬੀਆਂ ਉਤੇ ਥੋਪਿਆ ਜਾ ਰਿਹਾ ਹੈ ਪਰ ਪੰਜਾਬ ਦੇ ਅਣਖੀ ਲੋਕ ਇਨ੍ਹਾਂ ਬਾਹਰੋਂ ਆਏ ਵਿਅਕਤੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੁਹਾਲੀ ਤੋਂ ਆਪ ਨੇ ਇਕ ਅਜਿਹੇ ਵਿਅਕਤੀ ਨੂੰ ਟਿਕਟ ਦਿੱਤੀ ਹੈ। ਜਿਸ ਨੇ ਪਿਛਲੇ ਪੰਜ ਸਾਲਾਂ ਵਿੱਚ ਕਦੇ ਵੀ ਮੁਹਾਲੀ ਦੇ ਲੋਕਾਂ ਨੂੰ ਆਪਣੀ ਸ਼ਕਲ ਤੱਕ ਨਹੀਂ ਦਿਖਾਈ ਅਤੇ ਹੁਣ ਚੋਣਾਂ ਮੌਕੇ ਲੋਕਾਂ ਦੇ ਦੁੱਖ ਦਰਦ ਵੰਡਾਉਣ ਦੀ ਡਰਾਮੇਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਸ਼ਹਿਰ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਆਪ ਦੇ ਉਮੀਦਵਾਰਾਂ ਨੂੰ ਹਰਾ ਕੇ ਬਾਹਰ ਦਾ ਰਸਤਾ ਦਿਖਾਇਆ ਜਾਵੇ।
ਇਸ ਮੌਕੇ ਰਜਿੰਦਰ ਸਿੰਘ ਰਾਣਾ ਅਤੇ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਕੁਝ ਖਾਸ ਲੋਕਾਂ ਦੀ ਪਾਰਟੀ ਬਣ ਗਈ ਹੈ ਅਤੇ ਇਸ ਵਿੱਚ ਸੱਤਾ ਦੇ ਲਾਲਚੀ ਲੋਕਾਂ ਦਾ ਬੋਲਬਾਲਾ ਹੈ, ਜਿਨ੍ਹਾਂ ਨੂੰ ਆਮ ਗਰੀਬ ਲੋਕਾਂ ਦੇ ਹਿੱਤਾਂ ਦੀ ਬਜਾਏ ਸਿਰਫ ਮੁੱਖ ਮੰਤਰੀ ਦੀ ਕੁਰਸੀ ਹੀ ਨਜ਼ਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਲੋਕ ਸੱਤਾ ਦੇ ਲਾਲਚੀ ਇਨ੍ਹਾਂ ਬਾਹਰੀ ਵਿਅਕਤੀਆਂ ਨੂੰ ਮੂੰਹ ਨਹੀਂ ਲਾਉਣਗੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…