Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਇਕ ਹੋਰ ਝਟਕਾ: ਬਰਨਾਲਾ ਤੋਂ ਸੀਨੀਅਰ ਆਗੂ ਪੰਜਾਬ ਕਾਂਗਰਸ ਵਿੱਚ ਸ਼ਾਮਲ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਜਨਵਰੀ: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਇਕ ਹੋਰ ਝਟਕਾ ਲੱਗਿਆ, ਜਦੋਂ ਬਰਨਾਲਾ ਤੋਂ ਕਈ ਮੁੱਖ ਅਕਾਲੀ ਆਗੂ ਪੰਜਾਬ ਕਾਂਗਰਸ ’ਚ ਸ਼ਾਮਿਲ ਹੋ ਗਏ। ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮਾਲਵਾ ਦੇ ਇਨ੍ਹਾਂ ਆਗੂਆਂ ਦਾ ਸਵਾਗਤ ਕੀਤਾ। ਜਿਨ੍ਹਾਂ ਵਿੱਚ ਅਮਰਜੀਤ ਸਿੰਘ ਅਨੰਦ (ਸ਼੍ਰੋਮਣੀ ਅਕਾਲੀ ਦਲ ਮਾਲਵਾ ਜ਼ੋਨ-2 ਦੇ ਸੀਨੀਅਰ ਮੀਤ ਪ੍ਰਧਾਨ), ਸੰਦੀਪ ਸਿੰਗਲਾ (ਸ਼੍ਰੋਮਣੀ ਅਕਾਲੀ ਦਲ ਮਾਲਵਾ ਜ਼ੋਨ-2 ਦੇ ਮੀਤ ਪ੍ਰਧਾਨ) ਤੇ ਦਰਸ਼ਨ ਸਿੰਘ ਮਾਨ (ਅਕਾਲੀ ਦਲ ਵਪਾਰ ਸੈੱਲ ਦੇ ਮੀਤ ਪ੍ਰਧਾਨ) ਸ਼ਾਮਲ ਹਨ। ਇਨ੍ਹਾਂ ਆਗੂਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧ ਰੱਖਣ ਵਾਲੀ ਨੈਸ਼ਨਲ ਐਂਟੀ ਕੁਰੱਪਸ਼ਨ ਕੌਂਸਲ (ਰਜਿ.) ਦੀਆਂ ਕੌਮੀ ਅਤੇ ਸੂਬਾਈ ਯੂਨਿਟਾਂ ਨੇ ਵੱਡੀ ਗਿਣਤੀ ਵਿੱਚ ਆਪਣੇ ਵਰਕਰਾਂ ਨਾਲ ਕੈਪਟਨ ਅਮਰਿੰਰ ਦਾ ਸਾਥ ਦੇਣ ਦੀ ਸਹੁੰ ਚੁੱਕੀ। ਉਨ੍ਹਾਂ ਵਿੱਚ ਮੁੱਖ ਤੌਰ ’ਤੇ ਕਾਉਂਸਿਲ ਦੇ ਕੌਮੀ ਪ੍ਰਧਾਨ ਭਾਰਤ ਭੂਸ਼ਣ ਤੇ ਨੈਸ਼ਨਲ ਚੇਅਰਮੈਨ ਜੀ.ਐਲ ਸਿੰਗਲਾ ਸ਼ਾਮਲ ਰਹੇ, ਜਿਨ੍ਹਾਂ ਨਾਲ ਕਈ ਮੁੱਖ ਬਿਜਨੇਸਮੈਨ ਤੇ ਸਨਅੱਤਕਾਰ ਵੀ ਸਨ। ਇਹ ਸ਼ਮੂਲੀਅਤਾਂ ਸ੍ਰੋਅਦ ਤੋਂ ਮੌਜ਼ੂਦਾ ਵਿਧਾਇਕ ਗੁਰਤੇਜ ਸਿੰਘ ਗੁਰਿਆਨਾ (ਬੱਲੂਆਨਾ-ਰਿਜਰਵ) ਦੇ ਬਾਦਲਾਂ ਤੋਂ ਤੰਗ ਹੋ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਸਿਰਫ ਦੋ ਇਕ ਦਿਨ ਬਾਅਦ ਹੋਈਆਂ ਹਨ। ਸ਼ੁੱਕਰਵਾਰ ਨੂੰ ਸਾਬਕਾ ਅਕਾਲੀ ਸੰਸਦ ਮੈਂਬਰ ਸਵ. ਰਣਜੀਤ ਸਿੰਘ ਬਲਿਆਨ ਦਾ ਪਰਿਵਾਰ ਵੀ ਕਾਂਗਰਸ ’ਚ ਸ਼ਾਮਿਲ ਹੋ ਗਿਆ ਸੀ। ਜਿਸ ਨਾਲ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਇਕ ਵੱਡਾ ਉਤਸਾਹ ਮਿਲਿਆ ਹੈ। ਉਥੇ ਹੀ, ਅੱਜ 25 ਤੋਂ ਵੱਧ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਵੱਡੀ ਗਿਣਤੀ ਵਿੱਚ ਆਪਣੇ ਵਰਕਰਾਂ ਸਮੇਤ ਸੱਤਾਧਾਰੀ ਪਾਰਟੀ ਨੂੰ ਛੱਡ ਕੇ ਸਰਗਰਮੀ ਨਾਲ ਤੇ ਬਗੈਰ ਕਿਸੇ ਸ਼ਰਤ ਕੈਪਟਨ ਅਮਰਿੰਦਰ ਤੇ ਉਨ੍ਹਾਂ ਦੀ ਪਾਰਟੀ ਕਾਂਗਰਸ ਨੂੰ ਸਮਰਥਨ ਦੇਣ ਦਾ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ