ਸਾਰੇ ਵਰਗਾਂ ਦੇ ਵਿਕਾਸ ਲਈ ਵੱਡੇ ਕਾਰੋਬਾਰੀਆਂ ਨੂੰ ਮੁਹਾਲੀ ਲਿਆਂਦਾ ਜਾਵੇਗਾ: ਕੈਪਟਨ ਸਿੱਧੂ

ਕੈਪਟਨ ਸਿੱਧੂ ਨੇ ਸ਼ਹਿਰੀ ਤੇ ਪੇਂਡੂ ਵੋਟਰਾਂ ਤੋਂ ਬਾਅਦ ਹੁਣ ਕਲੋਨੀਆਂ ਵਿੱਚ ਵਹੀਆਂ ਘੱਤੀਆਂ, ਭਰਵਾਂ ਸਮਰਥਨ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜਨਵਰੀ:
ਮੁਹਾਲੀ ਤੋਂ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਦਿਨ ਪ੍ਰਤੀ ਦਿਨ ਤੇਜ਼ ਹੁੰਦੀ ਜਾ ਰਹੀ ਹੈ। ਇਸ ਮੌਕੇ ਕੈਪਟਨ ਸਿੱਧੂ ਨੇ ਪਿੰਡ ਬੜਮਾਜਰਾ, ਟਰੱਕ ਯੂਨੀਅਨ ਦੇ ਮਜ਼ਦੂਰ ਭਾਈਚਾਰੇ ਵੱਲੋਂ ਜਬਰਦਸਤ ਸਮਰਥਨ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਮੁਹਾਲੀ ਦੇ ਹਰੇਕ ਵਰਗ ਦੇ ਵਿਕਾਸ ਲਈ ਲਗਾਤਾਰ ਕੰਮ ਕਰਣਗੇ ਅਤੇ ਵੱਡੇ ਕਾਰੋਬਾਰੀ ਸਮੂਹਾਂ ਨੂੰ ਮੁਹਾਲੀ ਵਿੱਚ ਲੈ ਕੇ ਆਉਣਗੇ। ਅੱਜ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਵੀ ਬਲ ਮਿਲਿਆ ਜਦੋਂ ਮੁਹਾਲੀ ਦੇ ਬੜਮਾਜਰਾ ਅਤੇ ਵਾਲਮੀਕ ਕਲੋਨੀ ਤੇ ਟਰੱਕ ਯੂਨੀਅਨ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਉਨ੍ਹਾਂ ਨੂੰ ਆਪਣਾ ਪੂਰਾ ਸਮਰਥਨ ਬਿਨ੍ਹਾਂ ਕਿਸੇ ਸ਼ਰਤ ਦੇਣ ਦਾ ਐਲਾਨ ਕੀਤਾ।
ਸ੍ਰੀ ਸਿੱਧੂ ਨੇ ਕਿਹਾ ਕਿ ਬਿਨ੍ਹਾਂ ਕਿਸੇ ਭੇਦ-ਭਾਵ ਸਮੱੁਚੇ ਇਲਾਕੇ ਦਾ ਵਿਕਾਸ ਕਰਵਾਉਣਾ ਹੀ ਉਨ੍ਹਾਂ ਦੀ ਪ੍ਰਾਥਮਿਕਤਾ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਸਰਕਾਰ ਨੇ ਸਾਰੇ ਵਰਗਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਹਨ, ਜਿਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਇਆ ਜਾਵੇਗਾ।
ਕੈਪਟਨ ਸਿੱਧੂ ਨੇ ਮੁਹਾਲੀ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਇਸ ਦੌਰਾਨ ਟਰੱਕ ਡਰਾਈਵਰਾਂ, ਮਜ਼ਦੂਰਾਂ ਅਤੇ ਉਨ੍ਹਾਂ ਦੇ ਮਾਲਕਾਂ ਨੂੰ ਸੰਬੋਧਿਤ ਕੀਤਾ। ਇਸ ਮੌੌਕੇ ਹੀਰਾ ਲਾਲ ਨੇ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ ਕਿ ਕਾਂਗਰਸ ਦੇ ਐਮਐਲਏ ਬਲਬੀਰ ਸਿੱਧੂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਲ ਨਜ਼ਰਅੰਦਾਜ਼ ਕੀਤਾ ਹੋਇਆ ਹੈ ਅਤੇ 10 ਸਾਲਾਂ ਤੋਂ ਉਨ੍ਹਾਂ ਦਾ ਕਦੇ ਹਾਲ ਵੀ ਨਹੀਂ ਪੁੱਛਿਆ। ਉਨ੍ਹਾਂ ਨੂੰ ਉਤਸਾਹਿਤ ਕਰਨ ਲਈ ਕੋਈ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਿੱਧੂ ਮੁਹਾਲੀ ਹਲਕੇ ਤੋਂ ਐਮਐਲਏ ਬਣਦੇ ਹਨ ਤਾਂ ਉਨ੍ਹਾਂ ਨੂੰ ਇੱਕ ਆਸ ਦਿਸਦੀ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੀ ਸਰਕਾਰ ਮੁੜ ਆਉਣ ’ਤੇ ਇਲਾਕੇ ਦਾ ਵਿਕਾਸ ਤੇਜ਼ੀ ਨਾਲ ਹੋ ਸਕੇਗਾ। ਉਨ੍ਹਾਂ ਕਿਹਾ ਕਿ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਵੋਟਾਂ ਲੈਣ ਲਈ ਵੱਡੀਆਂ -ਵੱਡੀਆਂ ਘੋਸ਼ਣਾਵਾਂ ਕੀਤੀਆਂ ਸਨ, ਪਰ ਉਸ ਦੇ ਬਾਵਜੂਦ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਨਤੀਜੇ ਵਜੋੋਂ ਅੱਜ ਉਨ੍ਹਾਂ ਦਾ ਕੰਮ ਠੱਪ ਹੋਣ ਦੀ ਨੌਬਤ ਆ ਗਈ ਹੈ। ਇਸ ਮੌਕੇ ਜੱਗੂ, ਰਾਜੂ, ਜੀਵਾਗਮ, ਰਾਜੂ ਚੌਹਾਨ, ਪੂਰਨ ਲਾਲ, ਸੂਰਜਪਾਲ, ਹਰੀ ਪ੍ਰਸਾਦ, ਪ੍ਰੇਮ ਲਾਲ, ਗੱਜੂ ਚੱਪੜਚਿੜੀ, ਰਮੇਸ਼ ਕੁਮਾਰ, ਧਰਮਵੀਰ, ਰਾਜਵੀਰ ਸਮੇਹ ਹੋਰ ਇਲਾਕਾ ਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…