nabaz-e-punjab.com

5 ਗੁਣਾ ਵੱਧ ਪਾਣੀ ਮਹਿੰਗਾ ਕਰਨ ਦੇ ਖ਼ਿਲਾਫ਼ ਗਮਾਡਾ ਦਫ਼ਤਰ ਅੱਗੇ ਵਿਸ਼ਾਲ ਧਰਨਾ

ਰੈਜ਼ੀਡੈਂਟ ਵੈਲਫ਼ੇਅਰ ਐਸੋਸੀਏਸ਼ਨਾਂ ਤੇ ਕੌਂਸਲਰਾਂ ਵੱਲੋਂ ਜੁਆਇੰਟ ਐਕਸ਼ਨ ਕਮੇਟੀ ਬਣਾ ਕੇ ਸੰਘਰਸ਼ ਵਿੱਢਣ ਦਾ ਐਲਾਨ

ਜੁਆਇੰਟ ਐਕਸ਼ਨ ਕਮੇਟੀ ਵੱਲੋਂ ਗਮਾਡਾ ਦੇ ਖਿਲਾਫ਼ ਧਰਨਾ 26 ਨਵੰਬਰ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ:
ਗਮਾਡਾ ਅਧੀਨ ਆਉਂਦੇ ਵੱਖ ਵੱਖ ਸੈਕਟਰਾਂ 66 ਤੋਂ 80 ਵਿੱਚ ਪਾਣੀ ਦੇ ਰੇਟਾਂ ਵਿਚ ਕੀਤੇ ਗਏ ਭਾਰੀ ਵਾਧੇ ਨੂੰ ਵਾਪਿਸ ਨਾ ਲਏ ਜਾਣ ਦੇ ਰੋਸ ਵਜੋਂ ਅੱਜ ਵੱਖ ਵੱਖ ਵਾਰਡਾਂ ਦੇ ਅਕਾਲੀ ਭਾਜਪਾ ਦੇ ਕੌਂਸਲਰਾਂ ਅਤੇ ਰੈਜ਼ੀਡੈਂਟ ਵੈਲਫ਼ੇਅਰ ਐਸੋਸੀਏਸ਼ਨਾਂ ਵੱਲੋਂ ਸਾਂਝੇ ਤੌਰ ’ਤੇ ਗਮਾਡਾ ਦਫ਼ਤਰ ਦੇ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨੇ ਵਿੱਚ ਸ਼ਾਮਲ ਧਰਨਾਕਾਰੀਆਂ ਵੱਲੋਂ ਗਮਾਡਾ ਪ੍ਰਸ਼ਾਸਨ ਮੁਰਦਾਬਾਦ ਅਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ ਅਤੇ 26 ਨਵੰਬਰ ਨੂੰ ਗਮਾਡਾ ਦਫ਼ਤਰ ਅੱਗੇ ਫਿਰ ਧਰਨੇ ਦੀ ਤਿਆਰੀ ਕੀਤੀ ਗਈ।
ਕੌਂਸਲਰ ਬੌਬੀ ਕੰਬੋਜ਼ ਦੇ ਵਾਰਡ ’ਚੋਂ ਰੈਜ਼ੀਡੈਂਟ ਵੈਲਫ਼ੇਅਰ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਦਿੱਤੇ ਗਏ ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਰੈਜ਼ੀਡੈਂਟ ਵੈੱਲਫੇਅਰ ਫੋਰਮ ਦੇ ਪ੍ਰਧਾਨ ਅਤੇ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕਿਹਾ ਕਿ ਗਮਾਡਾ ਪਾਣੀ ਦੇ ਰੇਟਾਂ ਵਿਚ ਕੀਤਾ ਵਾਧਾ ਵਾਪਸ ਨਹੀਂ ਲੈ ਰਿਹਾ ਹੈ। ਜਥੇਦਾਰ ਕੁੰਭੜਾ ਨੇ ਕਿਹਾ ਕਿ ਗਮਾਡਾ ਵੱਲੋਂ ਉਕਤ ਸੈਕਟਰਾਂ ਵਿਚ ਪਾਣੀ ਦੇ ਸਾਢੇ 5 ਗੁਣਾਂ ਵਧਾਏ ਗਏ ਰੇਟਾਂ ਨੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਵਿਚ ਪਾ ਰੱਖਿਆ ਹੈ ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲੋਕ ਰਾਜ ਵਿਚ ਆਪਣੀ ਜੇਬ ’ਤੇ ਪਏ ਇਸ ਡਾਕੇ ਤੋਂ ਪ੍ਰੇਸ਼ਾਨ ਲੋਕੀਂ ਵੱਖ ਵੱਖ ਐਸੋਸੀਏਸ਼ਨਾਂ ਤੇ ਹੋਰ ਸੰਗਠਨਾਂ ਦੇ ਰੂਪ ਵਿਚ ਸੰਘਰਸ਼ ਕਰਦੇ ਆ ਰਹੇ ਹਨ ਪ੍ਰੰਤੂ ਗਮਾਡਾ ਟੱਸ ਤੋਂ ਮੱਸ ਨਹੀਂ ਹੋ ਰਿਹਾ ਹੈ।
ਜਥੇਦਾਰ ਕੁੰਭੜਾ ਨੇ ਆਪਣੇ ਸੰਬੋਧਨ ਵਿੱਚ ਐਲਾਨ ਕੀਤਾ ਕਿ ਹੁਣ ਗਮਾਡਾ ਨੂੰ ਵੱਖ ਵੱਖ ਰੈਜ਼ੀਡੈਂਟ ਵੈਲਫ਼ੇਅਰ ਐਸੋਸੀਏਸ਼ਨਾਂ ਅਤੇ ਕੌਂਸਲਰਾਂ ’ਤੇ ਅਧਾਰਿਤ ਇੱਕ ਜੁਆਇੰਟ ਐਕਸ਼ਨ ਕਮੇਟੀ ਬਣਾ ਕੇ ਘੇਰਨ ਦੀ ਤਿਆਰੀ ਕੀਤੀ ਗਈ ਹੈ ਜਿਸ ਦੇ ਲਈ ਕਮੇਟੀ ਦਾ ਗਠਨ ਕਰ ਲਿਆ ਗਿਆ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਗਮਾਡਾ ਦੇ ਸੈਕਟਰਾਂ ਵਿਚ ਪਾਣੀ ਦੇ ਵਧਾਏ ਹੋਏ ਰੇਟਾਂ ਵਿਚ ਭਾਰੀ ਵਾਧਾ ਤੁਰੰਤ ਵਾਪਸ ਲਿਆ ਜਾਵੇ।
ਅੱਜ ਦੇ ਇਸ ਧਰਨੇ ਵਿੱਚ ਟਕਸਾਲੀ ਅਕਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਭਾਜਪਾ ਕੌਂਸਲਰ ਬੌਬੀ ਕੰਬੋਜ਼, ਕਮਲਜੀਤ ਸਿੰਘ ਰੂਬੀ, ਪਰਮਿੰਦਰ ਸਿੰਘ ਸੋਹਾਣਾ, ਸਤਬੀਰ ਸਿੰਘ ਧਨੋਆ, ਸੁਰਿੰਦਰ ਸਿੰਘ ਰੋਡਾ, ਪਰਮਜੀਤ ਸਿੰਘ ਕਾਹਲੋਂ, ਪਰਮਿੰਦਰ ਸਿੰਘ ਤਸਿੰਬਲੀ, ਆਰ.ਪੀ. ਸ਼ਰਮਾ, ਰਜਨੀ ਗੋਇਲ, ਜਸਵੀਰ ਕੌਰ ਅਤਲੀ ਸਾਰੇ ਅਕਾਲੀ ਕੌਂਸਲਰਾਂ ਨੇ ਕਿਹਾ ਕਿ ਜੁਆਇੰਟ ਐਕਸ਼ਨ ਕਮੇਟੀ ਦੇ ਝੰਡੇ ਹੇਠਾਂ ਲੜਾਈ ਲੜੀ ਜਾਵੇਗੀ। ਇਸੇ ਦੇ ਮੱਦੇਨਜ਼ਰ ਹੁਣ ਇਸ ਜੁਆਇੰਟ ਐਕਸ਼ਨ ਕਮੇਟੀ ਵੱਲੋਂ 26 ਨਵੰਬਰ ਨੂੰ ਗਮਾਡਾ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…