Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ, ਸੈਕਟਰ-66 ’ਚ ਨਸ਼ਾ ਤਸਕਰ ਦੀ ਕੋਠੀ ਸੀਲ ਨਸ਼ਾ ਤਸਕਰ ਖ਼ਿਲਾਫ਼ ਮੁਹਾਲੀ ਵਿੱਚ ਪੁਲੀਸ ਦੀ ਇਹ ਪਹਿਲੀ ਕਾਰਵਾਈ ਮੁਹਾਲੀ ਪੁਲੀਸ ਨੇ ਨਸ਼ਾ ਤਸਕਰ ਦੀ ਸੀਲ ਕੀਤੀ ਕੋਠੀ ਦੇ ਬਾਹਰ ਸੂਚਨਾ ਬੋਰਡ ਲਗਾਇਆ ਨਬਜ਼-ਏ-ਪੰਜਾਬ, ਮੁਹਾਲੀ, 18 ਸਤੰਬਰ: ਮੁਹਾਲੀ ਪੁਲੀਸ ਨੇ ਐੱਸਐੱਸਪੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ। ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਅੱਜ ਫੇਜ਼-11 ਥਾਣਾ ਦੇ ਐੱਸਐੱਚਓ ਇੰਸਪੈਕਟਰ ਗਗਨਦੀਪ ਸਿੰਘ ਅਤੇ ਹੋਰਨਾਂ ਕਰਮਚਾਰੀਆਂ ਵੱਲੋਂ ਇੱਕ ਨਸ਼ਾ ਤਸਕਰ ਹਰਦੀਪ ਧੀਮਾਨ ਦਾ ਇੱਥੋਂ ਦੇ ਸੈਕਟਰ-66 ਸਥਿਤ ਮਕਾਨ ਨੰਬਰ-2800 (ਪਹਿਲੀ ਮੰਜ਼ਲ) ਨੂੰ ਸੀਲ ਕੀਤਾ ਗਿਆ। ਮੁਹਾਲੀ ਵਿੱਚ ਪੁਲੀਸ ਦੀ ਇਸ ਤਰ੍ਹਾਂ ਦੀ ਇਹ ਪਹਿਲੀ ਕਾਰਵਾਈ ਹੈ। ਪੁਲੀਸ ਨੇ ਸਬੰਧਤ ਕੋਠੀ ਉੱਤੇ ਮਕਾਨ ਨੂੰ ਸੀਲ ਕਰਨ ਸਬੰਧੀ ਬੈਨਰ ਵੀ ਲਗਾਇਆ ਗਿਆ ਅਤੇ ਇਸ ਕਾਰਵਾਈ ਦੀ ਵੀਡੀਓ ਗਰਾਫ਼ੀ ਵੀ ਕੀਤੀ ਗਈ। ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਹੁਣ ਤੱਕ ਕਾਫ਼ੀ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਹ ਸਾਰੇ ਮਾਮਲੇ ਮੁਹਾਲੀ ਅਦਾਲਤ ਵਿੱਚ ਵਿਚਾਰ ਅਧੀਨ ਹਨ। ਡੀਐਸਪੀ ਬੱਲ ਨੇ ਦੱਸਿਆ ਕਿ ਹਰਦੀਪ ਧੀਮਾਨ ਕੋਲੋਂ 1100 ਐਲਪਰੋਨਆਫ 0.5 ਦੀਆਂ ਗੋਲੀਆਂ ਬਰਾਮਦ ਹੋਈਆਂ ਸਨ ਅਤੇ ਉਸ ਦੇ ਖ਼ਿਲਾਫ਼ ਥਾਣਾ ਫੇਜ਼-11 ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਹਰਦੀਪ ਧੀਮਾਨ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਬਹੁਤ ਸਾਰੀਆਂ ਜਾਇਦਾਦਾਂ ਬਣਾਈਆਂ ਗਈਆਂ ਹਨ। ਜਿਨ੍ਹਾਂ ’ਚੋਂ ਮੁਹਾਲੀ ਦੇ ਸੈਕਟਰ-66 ਵਿਚਲੀ ਜਾਇਦਾਦ (ਫਲੈਟ ਨੰਬਰ 2800, ਪਹਿਲੀ ਮੰਜ਼ਲ) ਵੀ ਸ਼ਾਮਲ ਹੈ। ਜਿਸ ਨੂੰ ਸਮਰੱਥ ਅਥਾਰਟੀ ਦੇ ਪ੍ਰਸ਼ਾਸਕ ਦੀ ਸਹਾਇਤਾ ਨਾਲ ਸੀਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਕਿਸੇ ਨਸ਼ਾ ਤਸਕਰ ਦੀ ਜਾਇਦਾਦ ਸੀਲ ਕਰਨ ਸਬੰਧੀ ਪੁਲੀਸ ਦੀ ਇਹ ਪਹਿਲੀ ਕਾਰਵਾਈ ਹੈ। ਸ੍ਰੀ ਬੱਲ ਨੇ ਦੱਸਿਆ ਕਿ ਇਸ ਕੋਠੀ ਦੇ ਫਰੰਟ ਉੱਤੇ ਕੋਠੀ ਦੀ ਪਹਿਲੀ ਮੰਜ਼ਲ ਸੀਲ ਦੀ ਕਾਰਵਾਈ ਦਾ ਬੋਰਡ ਵੀ ਲਗਾਇਆ ਗਿਆ ਹੈ। ਇਸ ਤਰ੍ਹਾਂ ਹੁਣ ਇਸ ਦੀ ਕੋਈ ਖ਼ਰੀਦ ਵੇਚ ਨਹੀਂ ਕਰ ਸਕੇਗਾ। ਇਸ ਸਬੰਧੀ ਬਾਕਾਇਦਾ ਮੁਹੱਲੇ ਵਿੱਚ ਮੁਨਿਆਦੀ ਵੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਨਸ਼ਾ ਮੁਕਤ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਨਿਰੰਤਰ ਜਾਰੀ ਰਹਿਣਗੀਆਂ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ