Share on Facebook Share on Twitter Share on Google+ Share on Pinterest Share on Linkedin ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਕੀਤੀਆਂ ਜਾਣਗੀਆਂ 3 ਵੱਡੀਆਂ ਰੈਲੀਆਂ: ਸੇਖਵਾਂ ਸੁਖਦੇਵ ਸਿੰਘ ਢੀਂਡਸਾ ਦੀ ਰਿਹਾਇਸ਼ ’ਤੇ ਹੋਈ ਪ੍ਰਮੁੱਖ ਆਗੂਆਂ ਦੀ ਅਹਿਮ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਫਰਵਰੀ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵੱਲੋਂ ਪਾਰਟੀ ਦੀ ਮਜ਼ਬੂਤੀ ਅਤੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਤਿੰਨ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ। ਜਿਨ੍ਹਾਂ ’ਚੋਂ ਪਹਿਲੀ ਰੈਲੀ ਠੱਠੀਆਂ ਮਹੰਤਾਂ, ਦੂਸਰੀ ਸੰਗਰੂਰ ਅਤੇ ਤੀਜੀ ਰੂਪਨਗਰ ਜਾਂ ਮੁਹਾਲੀ ਕੀਤੀ ਜਾਵੇਗੀ। ਇਹ ਗੱਲ ਅੱਜ ਇੱਥੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੇ ਗ੍ਰਹਿ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸਕੱਤਰ ਜਨਰਲ ਤੇ ਸਾਬਕਾ ਸਿੱਖਿਆ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਆਖੀ। ਸ੍ਰੀ ਸੇਖਵਾਂ ਨੇ ਕਿਹਾ ਕਿ ਇਸ ਸਬੰਧੀ ਫੈਸਲਾ ਸੁਖਦੇਵ ਸਿੰਘ ਢੀਂਡਸਾ ਦੀ ਰਿਹਾਇਸ਼ ਤੇ ਹੋਈ ਮੀਟਿੰਗ ਵਿਚ ਬ੍ਰਹਮਪੁਰਾ, ਰਵੀਇੰਦਰ ਸਿੰਘ, ਢੀਂਡਸਾ ਅਤੇ ਉਨ੍ਹਾਂ ਦੀ ਹਾਜ਼ਰੀ ਵਿਚ ਹੋਇਆ ਹੈ। ਉਨ੍ਹਾਂ ਬੀਤੇ ਦਿਨੀਂ ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹੋਈ ਰੈਲੀ ਵਿੱਚ ਸਾਰਿਆਂ ਦਾ ਜ਼ੋਰ ਸਿਰਫ਼ ਢੀਂਡਸਾ ਪਰਿਵਾਰ ਨੂੰ ਭੰਡਣ ਜਾਂ ਫਿਰ ਅਕਾਲੀ ਦਲ ਟਕਸਾਲੀ ਦੇ ਆਗੂਆਂ ਬਾਰੇ ਝੂਠ ਤੂਫ਼ਾਨ ਬੋਲਿਆ ਗਿਆ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅਤੇ ਲੀਡਰਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਟਕਸਾਲੀ ਦਲ ਦੇ ਨੇਤਾਵਾਂ ਨੂੰ ਬਾਦਲ ਨੇ ਅਹੁਦੇਦਾਰੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਹੁਦੇਦਾਰੀਆਂ ਦੀ ਭੁੱਖ ਹੀ ਨਹੀਂ ਹੈ ਇਸੇ ਲਈ ਉਹ ਅਹੁਦੇਦਾਰੀਆਂ ਛੱਡ ਕੇ ਲਾਂਭੇ ਹੋਏ ਹਨ। ਉਨ੍ਹਾਂ ਕਿਹਾ ਕਿ ਸਾਡਾ ਨਿਸ਼ਾਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾਉਣਾ ਹੈ, ਉਸ ਤੋਂ ਬਾਅਦ ਸਿਆਸੀ ਚੋਣਾਂ ਬਾਰੇ ਰਣਨੀਤੀ ਬਣਾਈ ਜਾਵੇਗੀ। ਉਨ੍ਹਾਂ ਐਲਾਨ ਕੀਤਾ ਉਹ ਕੋਈ ਵੀ ਚੋਣ ਨਹੀਂ ਲੜਨਗੇ। ਜਥੇਦਾਰ ਤੋਤਾ ਸਿੰਘ ਸਬੰਧੀ ਪੁੱਛੇ ਗਏ ਪ੍ਰਸ਼ਨ ਦੇ ਉੱਤਰ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕੋਈ ਵਿਰੋਧ ਨਹੀਂ ਕਰ ਰਿਹਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ’ਤੇ ਟਿੱਪਣੀ ਕਰਦਿਆਂ ਕਿ ਉਹ ਪ੍ਰਧਾਨ ਨਹੀਂ ਬਲਕਿ ਦਰਬਾਨ ਦੀ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲਾਂ ਵਲੋਂ ਮਾਂ ਪਾਰਟੀ ਦੀ ਪਿੱਠ ਵਿੱਚ ਛੂਰਾ ਮਾਰਨ ਤੋਂ ਇਲਾਵਾ ਹੋਰ ਅਜਿਹੀ ਸ਼ਬਦਾਵਲੀ ਵਰਤੀ ਗਈ ਹੈ ਜੋ ਕਿ ਨੀਵੇਂ ਪੱਧਰ ਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਪਿੱਠ ਵਿੱਚ ਛੂਰਾ ਢੀਂਡਸਾ ਪਰਿਵਾਰ ਜਾਂ ਉਨ੍ਹਾਂ ਨੇ ਨਹੀਂ ਮਰਿਆ ਬਲਕਿ ਖੁਦ ਬਾਦਲ ਪਰਿਵਾਰ ਨੇ ਮਾਰਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਪ੍ਰਕਾਸ਼ ਸਿੰਘ ਬਾਦਲ ਤੋਂ ਜ਼ਿਆਦਾ ਜੇਲ੍ਹ ਕੱਟੀ ਹੈ ਜਦ ਕਿ ਉਹ ਖ਼ੁਦ ਬਾਦਲ ਤੋਂ ਜ਼ਿਆਦਾ ਸਮਾਂ ਪੰਥ ਲਈ ਜੇਲ੍ਹ ਵਿੱਚ ਰਹੇ ਹਨ, ਉਨ੍ਹਾਂ ਦੋਸ਼ ਲਾਇਆ ਬਾਦਲ ਸਾਹਿਬ ਪਹਿਲਾਂ ਆਪਣੇ ਪਰਿਵਾਰ ਨੂੰ ਦਿੱਤੀਆਂ ਵਜ਼ੀਰੀਆਂ ਦਾ ਹਿਸਾਬ ਵੀ ਪਾਰਟੀ ਨੂੰ ਦੇਣ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਭਾਈ ਰਣਜੀਤ ਸਿੰਘ ਦਾ ਸਾਥ ਦੇਣ ਬਾਰੇ ਸੇਖਵਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਖੁਦ ਮਕਸਦ ਵੀ ਸ਼੍ਰੋਮਣੀ ਕਮੇਟੀ ਤੋਂ ਰਾਜਨੀਤਿਕ ਦਖ਼ਲ ਖ਼ਤਮ ਕਰਨਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ, ਰਣਜੀਤ ਸਿੰਘ ਗਿੱਲ, ਜਗਤਾਰ ਸਿੰਘ ਘੜੂੰਆਂ ਅਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ