ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਨਵੀਆਂ ਪੰਚਾਇਤਾਂ ਦੇ ਮੋਢਿਆਂ ’ਤੇ ਵੱਡੀ ਜ਼ਿੰਮੇਵਾਰੀ: ਕੁਲਵੰਤ ਸਿੰਘ

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਨੂੰ ਪੂਰਾ ਸਹਿਯੋਗ ਦੇਵੇਗੀ: ਕੁਲਵੰਤ ਸਿੰਘ

‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਚਾਰ ਹੋਰ ਪਿੰਡਾਂ ਦੀਆਂ ਨਵੀਆਂ ਪੰਚਾਇਤਾਂ ਦਾ ਕੀਤਾ ਸਨਮਾਨ

ਨਬਜ਼-ਏ-ਪੰਜਾਬ, ਮੁਹਾਲੀ, 22 ਅਕਤੂਬਰ:
ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਨਵੀਆਂ ਚੁਣੀਆਂ ਗਈਆਂ ਗਰਾਮ ਪੰਚਾਇਤਾਂ ਦੇ ਮੋਢਿਆਂ ’ਤੇ ਵੱਡੀ ਜ਼ਿੰਮੇਵਾਰੀ ਹੈ। ਇਸ ਲਈ ਉਹ ਧੜੇਬੰਦੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ। ਇਹ ਗੱਲ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੁਹਾਲੀ ਵਿਖੇ ਸ਼ਾਮਪੁਰ, ਗੀਗੇਮਾਜਰਾ, ਗੋਬਿੰਦਗੜ੍ਹ ਅਤੇ ਢੇਲਪੁਰ ਦੀਆਂ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦਾ ਸਨਮਾਨ ਕਰਨ ਮੌਕੇ ਆਖੀ। ਹੁਣ ਤੱਕ 70 ’ਚੋਂ 58 ਪਿੰਡਾਂ ਦੀਆਂ ਪੰਚਾਇਤਾਂ ਨੇ ਵਿਧਾਇਕ ਨੂੰ ਮਿਲ ਕੇ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਗਾਈ ਹੈ ਜਦੋਂਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਦਰਜਨ ਪਿੰਡਾਂ ਦੀਆਂ ਪੰਚਾਇਤਾਂ ਵੀ ‘ਆਪ’ ਪੱਖੀ ਹਨ। ਨਵੀਆਂ ਪੰਚਾਇਤਾਂ ਨੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਉਨ੍ਹਾਂ (ਕੁਲਵੰਤ ਸਿੰਘ) ਦੀ ਲੀਹ ’ਤੇ ਚੱਲਦਿਆਂ ਆਪੋ-ਆਪਣੇ ਪਿੰਡਾਂ ਦਾ ਵਿਕਾਸ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਰਨਗੇ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ ਅਤੇ ਨਵੇਂ ਕੰਮਾਂ ਦੇ ਐਸਟੀਮੇਟ ਤਿਆਰ ਕਰਕੇ ਲੋੜੀਂਦੇ ਫੰਡ ਜੁਟਾਉਣ ਲਈ ਸਰਕਾਰ ਨੂੰ ਰਿਪੋਰਟ ਭੇਜੀ ਜਾਵੇਗੀ।
ਇਸ ਮੌਕੇ ਕੌਂਸਲਰ ਸਰਬਜੀਤ ਸਿੰਘ, ‘ਆਪ’ ਵਲੰਟੀਅਰ ਕੁਲਦੀਪ ਸਿੰਘ ਸਮਾਣਾ, ਪਰਮਜੀਤ ਸਿੰਘ, ਡਾ. ਕੁਲਦੀਪ ਸਿੰਘ, ਮਾ. ਭੁਪਿੰਦਰ ਸਿੰਘ ਭਿੰਦਾ, ਜਸਪਾਲ ਸਿੰਘ ਬਿੱਲਾ, ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਭੜਾ, ਅਕਬਿੰਦਰ ਸਿੰਘ ਗੋਸਲ, ਆਰ.ਪੀ. ਸ਼ਰਮਾ, ਤਰਲੋਚਨ ਸਿੰਘ ਅਤੇ ਹੋਰ ਉੱਘੀਆਂ ਖ਼ਸ਼ਸੀਅਤਾਂ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ‘ਆਪ’ ਵਿਧਾਇਕ ਕੁਲਵੰਤ ਸਿੰਘ ਵੱਲੋਂ ਸੋਮਵਾਰ ਨੂੰ ਸੱਤ ਪਿੰਡਾਂ ਦੀਆਂ ਪੰਚਾਇਤਾਂ ਦਾ ਸਨਮਾਨ ਕੀਤਾ ਗਿਆ ਸੀ। ਇਸ ਮੌਕੇ ਹਾਜ਼ਰ ਵਿਅਕਤੀਆਂ ਵਿੱਚ ਬਚਨ ਸਿੰਘ ਪਾਪੜੀ ਦਾ ਨਾਮ ਗਲਤੀ ਨਾਲ ਲਿਖਿਆ ਗਿਆ ਸੀ। ਇਸ ਗਲਤੀ ਦਾ ਸਾਨੂੰ ਅਫ਼ਸੋਸ ਹੈ। ਬਚਨ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਕੁਲਵੰਤ ਸਿੰਘ ਨਾਲ ਕੋਈ ਸਬੰਧ ਨਹੀਂ ਹੈ, ਉਲਟਾ ਉਨ੍ਹਾਂ ਨੇ ਤਾਂ ਕੇਸ ਕੀਤਾ ਹੋਇਆ ਹੈ।

Load More Related Articles
Load More By Nabaz-e-Punjab
Load More In General News

Check Also

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ ਸਕੂਲੀ ਸਿ…