ਅਕਾਲੀ ਦਲ ਨੂੰ ਵੱਡਾ ਝਟਕਾ: ਇਸਤਰੀ ਅਕਾਲੀ ਦਲ ਦੀ ਪ੍ਰਧਾਨ ਸਾਥੀਆਂ ਸਮੇਤ ‘ਆਪ’ ’ਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ:
ਮੁਹਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਇੱਕ ਹੋਰ ਵੱਡਾ ਝਟਕਾ ਲੱਗਾ ਜਦੋਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਸ੍ਰੀਮਤੀ ਰੰਜਨਾ ਦੇਵੀ ਦੀ ਅਗਵਾਈ ਹੇਠ ਇਸਤਰੀ ਅਕਾਲੀ ਦਲ ਦੇ ਇੱਕ ਵੱਡੇ ਜਥੇ ਨੇ ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਬਕਾਇਦਾ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ‘ਆਪ’ ਵਿੱਚ ਸ਼ਮੂਲੀਅਤ ਕਰ ਲਈ। ਕੁਲਵੰਤ ਸਿੰਘ ਨੇ ਮਹਿਲਾ ਆਗੂ ਸਮੇਤ ਉਨ੍ਹਾਂ ਦੇ ਸਾਥੀਆਂ ਦਾ ‘ਆਪ’ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਕੁਲਵੰਤ ਸਿੰਘ ਨੇ ਪਿਛਲੇ ਕਈ ਦਿਨਾਂ ਤੋਂ ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡੇ ਝਟਕੇ ਲੱਗ ਰਹੇ ਹਨ ਅਤੇ ਹੁਣ ਤੱਕ ਇਨ੍ਹਾਂ ਦੋਵਾਂ ਪਾਰਟੀਆਂ ਦੇ ਕਈ ਸੀਨੀਅਰ ਆਗੂ ਅਤੇ ਸਰਗਰਮ ਵਰਕਰਾਂ ਵੱਲੋਂ ਆਪਣੇ ਹੱਥਾਂ ਵਿੱਚ ਝਾੜੂ ਚੁੱਕਣ ਕਾਰਨ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ। ਸ੍ਰੀਮਤੀ ਰੰਜਨਾ ਨੇ ਅੱਜ ਅੰਬ ਸਾਹਿਬ ਕਲੋਨੀ ਜਗਤਪੁਰਾ ’ਚੋਂ ਅੌਰਤਾਂ ਦੇ ਵਫ਼ਦ ਨਾਲ ਅੱਜ ‘ਆਪ’ ਦੇ ਮੁੱਖ ਚੋਣ ਦਫ਼ਤਰ ਵਿੱਚ ਪਹੁੰਚ ਕੇ ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਸ੍ਰੀਮਤੀ ਰੰਜਨਾ ਨੇ ਕਿਹਾ ਕਿ ਕੁਲਵੰਤ ਸਿੰਘ ਦੀ ਦੂਰਅੰਦੇਸ਼ੀ ਸੋਚ ਅਤੇ ਲੋਕ ਭਲਾਈ ਕੰਮਾਂ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਦੇਖ ਕੇ ਉਨ੍ਹਾਂ ਨੇ ਅਕਾਲੀ ਦਲ ਛੱਡ ਕੇ ਝਾੜੂ ਚੁੱਕਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਅੌਰਤਾਂ ਅਤੇ ਕਲੋਨੀ ਵਾਸੀਆਂ ਨੂੰ ‘ਆਪ’ ਨਾਲ ਜੋੜਿਆ ਜਾਵੇਗਾ। ਇਸ ਮੌਕੇ ਗਮਦਾਰ ਅਲੀ ਅੰਸਾਰੀ, ਇਸਲਾਮੁਦੀਨ, ਸੁਮਨ ਰਾਣੀ, ਕਲਾਵਤੀ, ਅਨਿਲ ਰਾਮ, ਬੱਲੂ ਕੁਮਾਰ, ਪਿੰਕੀ ਦੇਵੀ, ਦਲਜੀਤ ਸਿੰਘ, ਇਮਰਾਨ ਅਲੀ ਆਜ਼ਾਦ ਅਲੀ, ਪਿਆਰੇ ਖਾਨ, ਅਰਸ਼ਦ ਅਲੀ, ਮੰਟੂ ਸਮੇਤ ਵੱਡੀ ਗਿਣਤੀ ਵਿੱਚ ਅੌਰਤ ਨੇਤਾਵਾਂ ਦਾ ਵੱਡਾ ਵਫ਼ਦ ਮੌਜੂਦ ਸੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …