ਕਾਂਗਰਸ ਤੇ ਆਪ ਨੂੰ ਵੱਡਾ ਝਟਕਾ: ਵੱਡੀ ਗਿਣਤੀ ਆਪ ਤੇ ਕਾਂਗਰਸੀ ਪੱਖੀ ਵਿਅਕਤੀ ਅਕਾਲੀ ਦਲ ਵਿੱਚ ਸ਼ਾਮਲ

ਆਟੋ ਚਾਲਕਾਂ ਨੇ ਵੀ ਦਿੱਤਾ ਪਰਮਿੰਦਰ ਸਿੰਘ ਸੋਹਾਣਾ ਨੂੰ ਸਮਰਥਨ, ਅਕਾਲੀ ਉਮੀਦਵਾਰ ਨੇ ਆਟੋ ਚਲਾ ਕੇ ਕੀਤਾ ਚੋਣ ਪ੍ਰਚਾਰ

ਪੰਜਾਬ ਦੇ ਮੁੱਦਿਆਂ ਦਾ ਘਾਣ ਕਰਨ ਵਾਲੇ ਕੇਜਰੀਵਾਲ ਅਤੇ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ ਲੋਕ: ਪਰਵਿੰਦਰ ਸੋਹਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ:
ਮੁਹਾਲੀ ਤੋਂ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਸੋਹਾਣਾ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂ ਕਾਂਗਰਸ ਤੇ ਆਮ ਆਦਮੀ ਪਾਰਟੀ ਪੱਖੀ ਸਰਗਰਮ ਵਰਕਰ ਅਤੇ ਆਗੂਆਂ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਨਾਲ ਹੀ ਆਟੋ ਚਾਲਕਾਂ ਨੇ ਵੀ ਸੋਹਾਣਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਦੌਰਾਨ ਅਕਾਲੀ ਉਮੀਦਵਾਰ ਨੇ ਆਟੋ ਵਿੱਚ ਸਵਾਰ ਹੋ ਕੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਵਿਅਕਤੀਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇਕਲੌਤੀ ਅਜਿਹੀ ਪਾਰਟੀ ਹੈ ਜੋ ਆਪਣੇ ਵਰਕਰਾਂ ਨੂੰ ਪੂਰਾ ਸਨਮਾਨ ਦਿੰਦੀ ਹੈ।
ਆਟੋ ਚਾਲਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਬਣਨ ’ਤੇ ਆਟੋ ਚਾਲਕਾਂ ਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਦਿਆਂ ਦਾ ਘਾਣ ਕਰਦੇ ਹਨ ਅਤੇ ਦੋਗਲੀ ਰਾਜਨੀਤੀ ਕਰਦੇ ਹਨ। ਜਦੋਂਕਿ ਕਾਂਗਰਸ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਰਾਜ ਨੂੰ ਹੱਲਾਸ਼ੇਰੀ ਦਿੱਤੀ ਹੈ। ਜਿਸ ਕਾਰਨ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ। ਕਾਂਗਰਸ ਲੀਡਰਸ਼ਿਪ ਨੇ ਵਿਕਾਸ ਵੱਲ ਧਿਆਨ ਦੇਣ ਦੀ ਬਜਾਏ ਸ਼ਾਮਲਾਤ ਜ਼ਮੀਨਾਂ ਦੱਬਣ ’ਤੇ ਲੱਗੇ ਰਹੇ।

ਇਸ ਮੌਕੇ ਹਰਸ਼ ਸਰਵਾਰਾ ਗਰੁੱਪ, ਸਰਬਜੀਤ ਸਿੰਘ, ਅਰਸ਼ ਖੋਖਰ, ਵੰਸ਼ ਚੌਹਾਨ, ਸੰਨੀ ਰਾਣਾ, ਸ਼ੇਰ ਸਿੰਘ, ਅਨਮੋਲ, ਰੋਹਿਤ ਰਾਣਾ, ਹਰਕੀਰਤ ਸਿੰਘ, ਦਵਿੰਦਰ ਸਿੰਘ, ਸੋਨੂ, ਏਕਮ ਖੋਖਰ, ਲਾਵਸ਼, ਹੈਰੀ, ਗੁਰਮਨ ਸਿੰਘ, ਅਮਨਜੋਤ, ਵਰਿੰਦਰ, ਸਾਹਿਲ, ਗੁਰਜੀਤ, ਪ੍ਰਿੰਸ, ਸੁਮਿਤ, ਤਰਨ, ਬੀਬੀ ਜਸਲੀਨ ਕੌਰ, ਬੀਬੀ ਬਲਬੀਰ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਕਾਂਗਰਸ ਅਤੇ ਆਪ ਤੋਂ ਮੋਹ ਭੰਗ ਚੁੱਕਾ ਹੈ। ਜਿਸ ਕਾਰਨ ਅੱਜ ਉਨ੍ਹਾਂ ਨੇ ਅਕਾਲੀ ਦਲ ਨੂੰ ਸਮਰਥਨ ਦਿੱਤਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਕਮਲਜੀਤ ਸਿੰਘ ਕੰਮਾਂ, ਸਾਬਕਾ ਕੌਂਸਲਰ ਮਨਮੋਹਨ ਕੌਰ, ਸੋਨੀਆ ਸੰਧੂ ਨੇ ਵੀ ਆਪਣੇ ਵਿਚਾਰ ਰੱਖੇ।

Load More Related Articles

Check Also

Punjab Police Thwarts Possible Terror Attack with Arrest of Two Operatives of Pak-ISI Backed Terror Module; 2.8kg IED Recovered

Punjab Police Thwarts Possible Terror Attack with Arrest of Two Operatives of Pak-ISI Back…