Share on Facebook Share on Twitter Share on Google+ Share on Pinterest Share on Linkedin ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਵੱਡੀ ਕਾਰਵਾਈ: ਦੋ ਥਾਣੇਦਾਰ ਤੇ ਦਲਾਲ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕਾਬੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ’ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ (ਉਡਣ ਦਸਤਾ-1) ਨੇ ਪੰਜਾਬ ਪੁਲੀਸ ਦੇ ਸਬ ਇੰਸਪੈਕਟਰ ਬਿਸਮਨ ਸਿੰਘ, ਏਐਸਆਈ ਰੇਸ਼ਮ ਸਿੰਘ ਅਤੇ ਇੱਕ ਦਲਾਲ ਸੁਰਜੀਤ ਸਿੰਘ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਆਈਪੀਸੀ ਦੀ ਧਾਰਾ 120ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸਬ ਇੰਸਪੈਕਟਰ ਬਿਸਮਨ ਸਿੰਘ ਥਾਣਾ ਸਦਰ ਨਕੋਦਰ ਵਿੱਚ ਐੱਸਐੱਚਓ ਤਾਇਨਾਤ ਰਹਿ ਚੁੱਕੇ ਹਨ, ਹੁਣ ਉਹ ਪੁਲੀਸ ਲਾਈਨ ਹਾਜ਼ਰ ਸੀ ਜਦੋਂਕਿ ਥਾਣੇਦਾਰ ਰੇਸ਼ਮ ਸਿੰਘ ਸੀਆਈਏ ਸਟਾਫ਼ ਜਲੰਧਰ ਵਿੱਚ ਤਾਇਨਾਤ ਸਨ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਾਰੇ ਮੁਲਜ਼ਮਾਂ ਨੂੰ ਹਰਜਿੰਦਰ ਕੁਮਾਰ ਵਾਸੀ ਪਿੰਡ ਰਾਮਪੁਰ ਠੋਡਾ (ਜ਼ਿਲ੍ਹਾ ਰੂਪਨਗਰ) ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਸਬ-ਇੰਸਪੈਕਟਰ ਬਿਸਮਨ ਸਿੰਘ ਨੇ ਥਾਣਾ ਸਦਰ ਨਕੋਦਰ ਦਾ ਐਸਐਚਓ ਹੁੰਦਿਆਂ ਉਸ ਦੇ ਭਰਾ ਨੂੰ ਹੁਸ਼ਿਆਰਪੁਰ ਤੋਂ ਟਰੱਕ ਸਮੇਤ ਗੱਡੀ ਵਿੱਚ ਭੁੱਕੀ ਦੀ ਬਰਾਮਦਗੀ ਦਿਖਾ ਕੇ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਕਿ ਥਾਣਾ ਮੁਖੀ ਬਿਸਮਨ ਸਿੰਘ ਨੇ ਉਸ ਵੇਲੇ ਏਐਸਆਈ ਰੇਸ਼ਮ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਰਾਹੀਂ ਉਸਦੇ ਭਰਾ ਅਤੇ ਸ੍ਰੀਨਗਰ ਤੋਂ ਲੱਦਿਆ ਹੋਇਆ ਉਸ ਦਾ ਟਰੱਕ ਛੁਡਾਉਣ ਲਈ 11 ਲੱਖ ਰੁਪਏ ਪਹਿਲਾਂ ਹੀ ਕਿਸ਼ਤਾਂ ਵਿੱਚ ਹਾਸਲ ਕਰ ਲਏ ਹਨ। ਉਸ ਨੇ ਦੋਸ਼ ਲਾਇਆ ਕਿ ਮੁਲਜ਼ਮ ਸਬ-ਇੰਸਪੈਕਟਰ ਬੇਸ਼ੱਕ ਪੁਲੀਸ ਲਾਈਨ ਜਲੰਧਰ ਵਿੱਚ ਬਦਲ ਚੁੱਕਾ ਹੈ ਪਰ ਉਹ ਆਪਣੇ ਉਪਰੋਕਤ ਦੋ ਵਿਚੋਲਿਆਂ ਰਾਹੀਂ ਇਸ ਪੁਲੀਸ ਕੇਸ ਵਿੱਚ ਉਸ ਦੀ ਮਦਦ ਕਰਨ ਲਈ ਉਸ ਤੋਂ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤ ਦੇ ਤੱਥਾਂ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਦੀ ਟੀਮ ਨੇ ਸਬ-ਇੰਸਪੈਕਟਰ ਬਿਸਮਾਨ ਸਿੰਘ, ਏਐਸਆਈ ਰੇਸ਼ਮ ਸਿੰਘ ਅਤੇ ਦਲਾਲ ਸੁਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪੀੜਤ ਵਿਅਕਤੀ ਕੋਲੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ