ਬਿਕਰਮ ਮਜੀਠੀਆ ਦੀ ਪੱਕੀ ਜ਼ਮਾਨਤ ’ਤੇ ਸੁਣਵਾਈ ਮੰਗਲਵਾਰ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜਨਵਰੀ:
ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪੱਕੀ ਜ਼ਮਾਨਤ ’ਤੇ ਭਲਕੇ 18 ਜਨਵਰੀ ਮੰਗਲਵਾਰ ਨੂੰ ਹਾਈ ਕੋਰਟ ਵਿੱਚ ਜਸਟਿਸ ਲੀਜ਼ ਗਿੱਲ ਦੀ ਅਦਾਲਤ ਵਿੱਚ ਸੁਣਵਾਈ ਹੋਵੇਗੀ। ਬੀਤੀ 10 ਜਨਵਰੀ ਨੂੰ ਹਾਈ ਕੋਰਟ ਨੇ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਨਸ਼ਾ ਤਸਕਰੀ ਮਾਮਲੇ ਵਿੱਚ ਆਰਜ਼ੀ ਜ਼ਮਾਨਤ ਮਨਜ਼ੂਰ ਕਰਦਿਆਂ ਅਕਾਲੀ ਆਗੂ ਜਾਂਚ ਵਿੱਚ ਸਹਿਯੋਗ ਦੇਣ ਲਈ ਸਿੱਟ ਅੱਗੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਸੀ। ਉੱਚ ਅਦਾਲਤ ਨੇ ਕਈ ਸ਼ਰਤਾਂ ’ਤੇ ਆਧਾਰ ’ਤੇ ਮਜੀਠੀਆ ਨੂੰ ਕੱਚੀ ਜ਼ਮਾਨਤ ਦਿੱਤੀ ਸੀ। ਜਿਨ੍ਹਾਂ ਵਿੱਚ ਉਹ 24 ਘੰਟੇ ਆਪਣਾ ਮੋਬਾਈਲ ਫੋਨ ਖੁੱਲ੍ਹਾ ਰੱਖਣਗੇ ਅਤੇ ਪੁਲੀਸ ਨੂੰ ਦੱਸੇ ਬਿਨਾਂ ਕਿਧਰੇ ਬਾਹਰ ਜਾਂ ਵਿਦੇਸ਼ ਨਹੀਂ ਜਾਣਗੇ ਅਤੇ ਨਾ ਹੀ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਮਨਸ਼ਾ ਨਾਲ ਨਿੱਜੀ ਤੌਰ ’ਤੇ ਕਿਸੇ ਅਧਿਕਾਰੀ ਨੂੰ ਮਿਲਣਗੇ ਜਾਂ ਫੋਨ ਕਰਨਗੇ। ਇਨ੍ਹਾਂ ਸਾਰੀਆਂ ਸ਼ਰਤਾਂ ’ਤੇ ਅਕਾਲੀ ਆਗੂ ਪੂਰੀ ਤਰ੍ਹਾਂ ਕਾਇਮ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…