Share on Facebook Share on Twitter Share on Google+ Share on Pinterest Share on Linkedin ਪਰਾਲੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਡੇਰਾਬਸੀ ਖੇਤਰ ਵਿੱਚ ਲੱਗੇਗਾ ਬਾਇਓ ਸੀਐਨਜੀ ਪਲਾਂਟ: ਡੀਸੀ ਮਹਿੰਦਰਾ ਐਂਡ ਮਹਿੰਦਰਾ ਗਰੁੱਪ ਨੂੰ ਪਲਾਂਟ ਲਗਾਉਣ ਲਈ ਸੂਬਾ ਸਰਕਾਰ ਮੁਹੱਈਆ ਕਰਵਾਏਗੀ ਲੋੜੀਂਦੀ ਜ਼ਮੀਨ ਖੇਤੀਬਾੜੀ ਦੀ ਰਹਿੰਦ-ਖਹੂੰਦ ਤੋਂ ਤਿਆਰ ਕੀਤੀ ਜਾਵੇਗੀ ਸੀਐਨਜੀ, ਕਿਸਾਨਾਂ ਦੀ ਆਮਦਨ ’ਚ ਹੋਵੇਗਾ ਚੌਖਾ ਵਾਧਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਗਸਤ: ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਫਸਲਾਂ ਦੀ ਰਹਿੰਦ-ਖਹੂੰਦ ਅਤੇ ਮੁੱਖ ਤੌਰ ’ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਦੇ ਪੱਕੇ ਹੱਲ ਲਈ ਉੱਘੇ ਸਨਅਤੀ ਘਰਾਣੇ ਮਹਿੰਦਰਾ ਐਂਡ ਮਹਿੰਦਰਾ ਗਰੁੱਪ ਵੱਲੋਂ ਡੇਰਾਬਸੀ ਇਲਾਕੇ ਵਿੱਚ ਬਾਇਓ ਸੀਐਨਜੀ ਪਲਾਂਟ ਲਗਾਇਆ ਜਾਵੇਗਾ। ਇਸ ਪ੍ਰਾਜੈਕਟ ਲਈ ਲੋੜੀਂਦੀ ਜ਼ਮੀਨ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਇਸ ਪਲਾਂਟ ਵਿੱਚ ਤਿਆਰ ਹੋਣ ਵਾਲੀ ਸੀਐਨਜੀ ਵਾਹਨਾਂ ਅਤੇ ਜਨਰੇਟਰਾਂ ਲਈ ਵਰਤੀ ਜਾ ਸਕੇਗੀ ਅਤੇ ਇਸ ਪਲਾਂਟ ਦੀ ਰਹਿੰਦ-ਖਹੂੰਦ ਤੋਂ ਆਰਗੈਨਿਕ ਖਾਦ ਵੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪਲਾਂਟ ਲਈ ਕਿਸਾਨਾਂ ਤੋਂ ਪਰਾਲੀ ਮਾਰਕੀਟ ਰੇਟ ਮੁਤਾਬਕ ਖ਼ਰੀਦੀ ਜਾਵੇਗੀ। ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਇਸ ਪ੍ਰਾਜੈਕਟ ਨਾਲ ਜਿੱਥੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ, ਉੱਥੇ ਇਸ ਊਰਜਾ ਸਰੋਤ ਨੂੰ ਕਿਸਾਨ ਖੇਤੀਬਾੜੀ ਨਾਲ ਸਬੰਧੀ ਮਸ਼ੀਨਰੀ ਲਈ ਵੀ ਵਰਤ ਸਕਣਗੇ। ਪਲਾਂਟ ਨੂੰ ਚਲਾਉਣ ਅਤੇ ਇਸ ਦੇ ਰੱਖ-ਰਖਾਓ ਦੇ ਰੂਪ ਵਿੱਚ ਰੁਜ਼ਗਾਰ ਵੀ ਪੈਦਾ ਹੋਵੇਗਾ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਮਹਿੰਦਰਾ ਗਰੁੱਪ ਵੱਲੋਂ ਇਸ ਪਲਾਂਟ ਦੇ ਰੂਪ ਵਿੱਚ 15 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਜਾਵੇਗਾ ਅਤੇ ਇਸ ਪਲਾਂਟ ਵਿੱਚ ਸਾਲਾਨਾ 10 ਹਜ਼ਾਰ 500 ਟਨ ਪਰਾਲੀ ਖਪਾਈ ਜਾ ਸਕੇਗੀ। ਇਸ ਪਲਾਂਟ ਸਦਕਾ ਪਰਾਲੀ ਫੂਕਣ ਨਾਲ ਹੋਣ ਵਾਲੇ ਵਾਤਾਵਰਨ ਪ੍ਰਦੂਸ਼ਣ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਦੇ ਨੁਕਸਾਨ ਤੋਂ ਬਚਿਆ ਜਾ ਸਕੇਗਾ ਅਤੇ ਇੱਥੇ ਪੈਦਾ ਹੋਣ ਵਾਲੀ ਆਰਗੈਨਿਕ ਖਾਦ ਸਦਕਾ ਜ਼ਮੀਨ ਦੀ ਉਪਜਾਊ ਸ਼ਕਤੀ ਸੁਧਾਰਨ ਵਿੱਚ ਮਦਦ ਵੀ ਮਿਲੇਗੀ। ਸਨਅਤੀ ਘਰਾਣੇ ਵੱਲੋਂ ਦੇਸ਼ ਦੇ ਤਿੰਨ ਸੂਬਿਆਂ ਵਿੱਚ ਪਹਿਲਾਂ ਹੀ ਅਜਿਹੇ ਤਿੰਨ ਪ੍ਰਾਜੈਕਟ ਚਲਾਏ ਜਾ ਰਹੇ ਹਨ ਅਤੇ 9 ਪ੍ਰਾਜੈਕਟਾਂ ’ਤੇ ਕੰਮ ਚੱਲ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ