ਬੀਰਦਵਿੰਦਰ ਸਿੰਘ 26 ਅਪਰੈਲ ਨੂੰ ਕਰਨਗੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ

ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਸਵੇਰੇ 10 ਵਜੇ ਆਪਣੇ ਸਮਰਥਕਾਂ ਸਮੇਤ ਹੋਣਗੇ ਨਤਮਸਤਕ

ਮੁਹਾਲੀ ਵਿੱਚ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਬੱਬੀ ਬਾਦਲ ਦੇ ਮੋਢਿਆਂ ’ਤੇ ਸੁੱਟੀ, ਜਥੇਦਾਰ ਬਡਾਲੀ ਦੇ ਟੱਬਰ ਨੇ ਵੀ ਸੰਭਾਲਿਆ ਮੋਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਪਰੈਲ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਉਮੀਦਵਾਰ ਬੀਰਦਵਿੰਦਰ ਸਿੰਘ ਭਲਕੇ 26 ਅਪਰੈਲ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਗੁਰਸੇਵ ਸਿੰਘ ਹਰਪਾਲਪੁਰ ਅਤੇ ਓਐਸਡੀ ਗਗਨਪ੍ਰੀਤ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਬੀਰਦਵਿੰਦਰ ਸਿੰਘ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਨਤਮਸਤਕ ਹੋਣਗੇ ਅਤੇ ਵਾਹਿਗੁਰੂ ਦੇ ਚਰਨਾਂ ਵਿੱਚ ਚੜ੍ਹਦੀ ਕਲਾਂ ਲਈ ਅਰਦਾਸ ਕਰਨ ਉਪਰੰਤ ਆਪਣੇ ਸਮਰਥਕਾਂ ਦੇ ਵੱਡੇ ਕਾਫ਼ਲੇ ਨਾਲ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਬੰਧੀ ਰੂਪਨਗਰ ਲਈ ਰਵਾਨਾ ਹੋਣਗੇ। ਉਨ੍ਹਾਂ ਦੱਸਿਆ ਕਿ ਬੀਰਦਵਿੰਦਰ ਸਿੰਘ ਦੁਪਹਿਰ ਕਰੀਬ ਸਵਾ 12 ਵਜੇ ਰੂਪਨਗਰ ਵਿੱਚ ਰਿਟਰਨਿੰਗ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਇਸ ਸਬੰਧੀ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ ਅਤੇ ਸ਼ਹਿਰਾਂ, ਕਲੋਨੀਆਂ ਅਤੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰ ਕੇ ਆਮ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।
ਉਧਰ, ਸ੍ਰੀ ਬੀਰਦਵਿੰਦਰ ਸਿੰਘ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੁਹਾਲੀ ਹਲਕੇ ਵਿੱਚ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਪਾਰਟੀ ਦੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੂੰ ਸੌਂਪੀ ਗਈ ਹੈ। ਉਂਜ ਪਾਰਟੀ ਆਗੂ ਗੁਰਸੇਵ ਸਿੰਘ ਹਰਪਾਲਪੁਰ ਨੂੰ ਚੋਣ ਡਿਊਟੀ ਦਿੱਤੀ ਗਈ ਹੈ। ਜਦੋਂਕਿ ਟਕਸਾਲੀ ਆਗੂ ਜਥੇਦਾਰ ਉਜਾਗਰ ਸਿੰਘ ਬਡਾਲੀ ਸਮੇਤ ਉਨ੍ਹਾਂ ਦੀ ਧੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸ਼ਨ ਪਰਮਜੀਤ ਕੌਰ ਬਡਾਲੀ ਅਤੇ ਜਵਾਈ ਸਾਹਿਬ ਸਿੰਘ ਬਡਾਲੀ ਵੀ ਖਰੜ, ਕੁਰਾਲੀ, ਮੁੱਲਾਂਪੁਰ ਗਰੀਬਦਾਸ ਅਤੇ ਨਵਾਂ ਗਰਾਓਂ ਇਲਾਕਿਆਂ ਵਿੱਚ ਧੂੰਆਂ ਧਾਰ ਚੋਣ ਪ੍ਰਚਾਰ ਕਰਨ ਵਿੱਚ ਲੱਗੇ ਹੋਏ ਹਨ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…