Share on Facebook Share on Twitter Share on Google+ Share on Pinterest Share on Linkedin ਬੀਰਦਵਿੰਦਰ ਸਿੰਘ ਵੱਲੋਂ ਸਿੱਖਾਂ ਦੇ ਤਖ਼ਤ ਦੀ ਸੀਟ ਗੈਰ ਸਿੱਖਾਂ ਦੇ ਹੱਥਾਂ ’ਚ ਜਾਣ ਤੋਂ ਰੋਕਣ ਦੀ ਅਪੀਲ ਆਰਐਸਐਸ ਦੇ ਦਬਾਅ ਹੇਠ ਭਾਜਪਾ ਭਾਰਤ ਦੇ ਮੌਜੂਦਾ ਸੰਵਿਧਾਨ ਨੂੰ ਆਪਣੇ ਹਿੱਤਾਂ ਦੇ ਮੁਤਾਬਕ ਬਦਲਣ ਦੀ ਤਾਕ ’ਚ: ਬੀਰਦਵਿੰਦਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਨੂੰ ਸਿੱਖਾਂ ਦੇ ਤਖ਼ਤ ਦੀ ਸੀਟ ਦੱਸਦਿਆਂ ਕਿਹਾ ਕਿ ਇਸ ਸੀਟ ਨੂੰ ਗੈਰ ਸਿੱਖਾਂ ਦੇ ਹੱਥਾਂ ਵਿੱਚ ਜਾਣ ਤੋਂ ਰੋਕਣ ਦੀ ਸਖ਼ਤ ਲੋੜ ਹੈ। ਆਪਣੇ ਚੋਣ ਪ੍ਰਚਾਰ ਦੌਰਾਨ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਬੀਰਦਵਿੰਦਰ ਸਿੰਘ ਨੇ ਜ਼ੋਰ ਦੇ ਕੇ ਆਖਿਆ ਕਿ ਭਾਜਪਾ ਆਰਐਸਐਸ ਦੇ ਦਬਾਅ ਹੇਠ ਭਾਰਤ ਦੇ ਮੌਜੂਦਾ ਸੰਵਿਧਾਨ ਨੂੰ ਆਪਣੇ ਹਿੱਤਾਂ ਦੇ ਮੁਤਾਬਕ ਬਦਲਣ ਦੀ ਤਾਕ ਵਿੱਚ ਹੈ। ਜੇਕਰ ਭਾਜਪਾ ਅਜਿਹਾ ਕਰਨ ਵਿੱਚ ਸਫਲ ਹੋ ਗਈ ਤਾਂ ਦੇਸ਼ ਦਾ ਬੇੜਾ ਗਰਕ ਹੋ ਜਾਵੇਗਾ, ਕਿਉਂਕਿ ਅਕਾਲੀ ਦਲ (ਬ) ਦੇ ਆਗੂਆਂ ਨੇ ਤਾਂ ਭਾਜਪਾ ਨਾਲ ਭਾਈਵਾਲੀ ਹੋਣ ਕਰਕੇ ਮਜਬੂਰੀਵਸ ਆਪਣੇ ਮੂੰਹ ’ਤੇ ਤਾਲਾ ਲਗਾ ਲੈਣਾ ਹੈ। ਬੀਰਦਵਿੰਦਰ ਸਿੰਘ ਨੇ ਜੇਕਰ ਸ੍ਰੀ ਆਨੰਦਪੁਰ ਸਾਹਿਬ ਦੀ ਸੀਟ ਕਾਂਗਰਸ ਦੀ ਝੋਲੀ ਪੈ ਗਈ ਤਾਂ ਇਹ ਸਿੱਖ ਕੌਮ ਅਤੇ ਸਮੁੱਚੇ ਪੰਥ ਲਈ ਖ਼ਤਰਾ ਸਾਬਤ ਹੋ ਸਕਦੀ ਹੈ। ਇਸ ਲਈ ਪੰਥਕ ਵੋਟ ਨੂੰ ਜਾਇਆ ਨਾ ਕੀਤਾ ਜਾਵੇ। ਉਨ੍ਹਾਂ ਆਪਣੇ ਸੰਬੋਧਨ ਵਿੱਚ ਅਕਾਲੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸ੍ਰੀ ਚੰਦੂਮਾਜਰਾ ਦੀ ਕਾਰਗੁਜ਼ਾਰੀ ਮਹਿਜ਼ ਪਾਣੀ ਵਾਲੇ ਟੈਂਕਰਾਂ ’ਤੇ ਸੀਮਤ ਰਹਿ ਗਈ ਹੈ। ਉਂਜ ਉਨ੍ਹਾਂ ਇਹ ਵੀ ਕਿਹਾ ਕਿ ਉਹ ਜਾਤੀ ਤੌਰ ’ਤੇ ਕਿਸੇ ਉਮੀਦਵਾਰ ਜਾਂ ਆਗੂ ਦੇ ਖ਼ਿਲਾਫ਼ ਹਨ ਪ੍ਰੰਤੂ ਸੱਚੀ ਗੱਲ ਕਹਿਣ ਤੋਂ ਝਿਜਕਣਾ ਨਹੀਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਪੰਜਾਬ ਵਿੱਚ ਵੱਖ ਵੱਖ ਥਾਵਾਂ ’ਤੇ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਅਤੇ ਸਿੱਖਾਂ ਨੂੰ ਸ਼ਾਂਤ ਕਰਨ ਲਈ ਪੁਲੀਸ ਕੇਸ ਵੀ ਦਰਜ ਕੀਤੇ ਗਏ ਅਤੇ ਜਾਂਚ ਕਮਿਸ਼ਨ ਵੀ ਬਿਠਾਏ ਗਏ ਪ੍ਰੰਤੂ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਲੋਕ ਅੱਜ ਵੀ ਖੁੱਲ੍ਹੇਆਮ ਘੁੰਮ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਅਦੇ ਕਾਂਗਰਸੀ ਆਪਸ ਵਿੱਚ ਰਲੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ, ਸ਼੍ਰੋਮਣੀ ਕਮੇਟੀ ਅਤੇ ਗੁਰੂ ਘਰਾਂ ਨੂੰ ਬਚਾਉਣ ਲਈ ਸਮੁੱਚੇ ਪੰਜਾਬੀਆਂ ਖਾਸ ਕਰਕੇ ਸਿੱਖਾਂ ਨੂੰ ਸੁਚੇਤ ਹੋਣ ਦੀ ਲੋੜ ਹੈ। ਇਸ ਮੌਕੇ ਸਾਬਕਾ ਅਕਾਲੀ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ, ਯੂਥ ਆਗੂ ਸਾਹਿਬ ਸਿੰਘ ਬਡਾਲੀ ਨੇ ਵੀ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ