Share on Facebook Share on Twitter Share on Google+ Share on Pinterest Share on Linkedin ਬੀਰਦਵਿੰਦਰ ਸਿੰਘ ਤੇ ਬੱਬੀ ਬਾਦਲ ਵੱਲੋਂ ਮੁਹਾਲੀ ਹਲਕੇ ਵਿੱਚ ਚੋਣ ਪ੍ਰਚਾਰ, ਪੰਥ ਦੇ ਨਾਂ ’ਤੇ ਵੋਟਾਂ ਮੰਗੀਆਂ ਸੁਖਬੀਰ ਬਾਦਲ ਤੇ ਮਜੀਠੀਆ ਨੇ ਪੰਥਕ ਕਦਰਾਂ-ਕੀਮਤਾਂ ਦਾ ਘਾਣ ਕੀਤਾ: ਬੱਬੀ ਬਾਦਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਈ: ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੱਲੋਂ ਸਾਬਕਾ ਡਿਪਟੀ ਸਪੀਕਰ ਅਤੇ ਪਾਰਟੀ ਉਮੀਦਵਾਰ ਬੀਰਦਵਿੰਦਰ ਸਿੰਘ ਦੇ ਹੱਕ ਵਿੱਚ ਮੁਹਾਲੀ ਹਲਕੇ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਬੀਰਦਵਿੰਦਰ ਸਿੰਘ ਅਤੇ ਯੂਥ ਆਗੂ ਬੱਬੀ ਬਾਦਲ ਅਤੇ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਨੇ ਪਿੰਡ ਚਾਊਮਾਜਰਾ, ਮਨੌਲੀ, ਪ੍ਰੇਮਗੜ੍ਹ, ਚਿੱਲਾ ਅਤੇ ਹੋਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਚੋਣ ਮੀਟਿੰਗਾਂ ਕੀਤੀਆਂ। ਇਸ ਮੌਕੇ ਬੋਲਦਿਆਂ ਬੱਬੀ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦਾ ਨੁਕਸਾਨ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਬਾਦਲ ਦਲ ਤੇ ਭਾਜਪਾ ਨੂੰ ਪੰਜਾਬ ਸਮੇਤ ਦੇਸ਼ ਦੀ ਸਿਆਸਤ ’ਚੋਂ ਚਲਦਾ ਕੀਤਾ ਜਾਵੇ ਅਤੇ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰੱਖਿਆ ਲਈ ਬੀਰਦਵਿੰਦਰ ਸਿੰਘ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਜਿੱਤਾ ਕੇ ਪਾਰਲੀਮੈਂਟ ਵਿੱਚ ਭੇਜਿਆ ਜਾਵੇ ਤਾਂ ਜੋ ਉਹ ਸੂਬੇ ਦੀ ਤਰੱਕੀ ਅਤੇ ਸਿੱਖ ਕੌਮ ਤੇ ਪੰਥ ਦੇ ਮਸਲਿਆਂ ਦੇ ਸਥਾਈ ਹੱਲ ਲਈ ਲੋਕ ਸਭਾ ਵਿੱਚ ਆਵਾਜ਼ ਬੁਲੰਦ ਕਰ ਸਕਣ। ਉਨ੍ਹਾਂ ਆਪਣੇ ਚਰੇਰੇ ਭਰਾ ਸੁਖਬੀਰ ਬਾਦਲ ਅਤੇ ਮਜੀਠੀਆ ’ਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਪੰਥਕ ਕਦਰਾਂ-ਕੀਮਤਾਂ ਦਾ ਘਾਣ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਹੈ। ਜਿਸ ਲਈ ਪੰਜਾਬ ਦੇ ਲੋਕ ਇਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਨੇ ਕਿਹਾ ਕਿ ਸਿੱਖਾਂ ਦੀ ਸਰਬਉੱਚ ਅਦਾਲਤ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਧਰਮ ਦੇ ਅਖੌਤੀ ਠੇਕੇਦਾਰਾਂ ਦੇ ਚੁੰਗਲ ’ਚੋਂ ਆਜ਼ਾਦ ਕਰਵਾਉਣ ਲਈ ਬੀਰਦਵਿੰਦਰ ਸਿੰਘ ਦਾ ਚੋਣ ਜਿੱਤਣਾ ਬੇਹੱਦ ਜ਼ਰੂਰੀ ਹੋ ਗਿਆ ਹੈ। ਬੀਰਦਵਿੰਦਰ ਸਿੰਘ ਨੇ ਕਿਹਾ ਕਿ ਪਹਿਲਾਂ ਲਗਾਤਾਰ 10 ਸਾਲ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਦੀ ਤਰੱਕੀ ਅਤੇ ਕਿਸਾਨ ਖ਼ੁਦਕੁਸ਼ੀਆਂ ਰੋਕਣ ਲਈ ਕੋਈ ਠੋਸ ਨੀਤੀ ਨਹੀਂ ਘੜੀ ਅਤੇ ਨਾ ਹੀ ਕਿਸਾਨਾਂ ਦੀਆਂ ਫਸਲਾਂ ਦੇ ਭਾਅ ਮਿਥਣ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਗਿਆ। ਜਿਸ ਕਾਰਨ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਅੱਜ ਆਰਥਿਕ ਤੰਗੀਆਂ ਨਾਲ ਜੂਝ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਦਫ਼ਤਰ ਇੰਚਾਰਜ ਜਗਤਾਰ ਸਿੰਘ ਘੜੂੰਆਂ, ਡਾ. ਜਸਬੀਰ ਸਿੰਘ, ਰਣਜੀਤ ਸਿੰਘ ਬਰਾੜ, ਇਕਬਾਲ ਸਿੰਘ ਸਾਬਕਾ ਸਰਪੰਚ, ਬੀਬੀ ਸੁਰਿੰਦਰ ਕੌਰ, ਰਣਧੀਰ ਸਿੰਘ, ਸੇਵਾ ਸਿੰਘ, ਸੁੱਚਾ ਸਿੰਘ, ਧਰਮ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਗਗਨਪ੍ਰੀਤ ਸਿੰਘ ਬੈਂਸ, ਸੁਰਿੰਦਰ ਸਿੰਘ, ਜੀਪੀਐਸ ਗਿੱਲ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ