Nabaz-e-punjab.com

ਬੀਰਦਵਿੰਦਰ ਸਿੰਘ ਵੱਲੋਂ ਚੋਣ ਸਰਗਰਮੀਆਂ ਤੇਜ਼, ਗਗਨਦੀਪ ਬੈਂਸ ਨੂੰ ਆਪਣਾ ਸਿਆਸੀ ਸਕੱਤਰ ਥਾਪਿਆ

ਸਿਆਸੀ ਸਰਗਰਮੀ ਠੱਪ ਕਰਕੇ ਆਪਣੇ ਘਰਾਂ ਵਿੱਚ ਬੈਠੇ ਅਕਾਲੀ ਆਗੂਆਂ ਨਾਲ ਕੀਤਾ ਜਾ ਰਿਹੈ ਤਾਲਮੇਲ: ਬੀਰਦਵਿੰਦਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਤੀਜੇ ਫਰੰਟ ਦੇ ਸਾਂਝੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਇਲਾਕੇ ਦੇ ਮੋਹਤਬਰ ਆਗੂ ਗਗਨਦੀਪ ਸਿੰਘ ਬੈਂਸ ਨੂੰ ਆਪਣਾ ਸਿਆਸੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਬੀਰਦਵਿੰਦਰ ਸਿੰਘ ਅਤੇ ਜਥੇਦਾਰ ਉਜਾਗਰ ਸਿੰਘ ਬਡਾਲੀ ਵੱਲੋਂ ਸ੍ਰੀ ਬੈਂਸ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਯੂਥ ਆਗੂ ਸਾਹਿਬ ਸਿੰਘ ਬਡਾਲੀ ਨੇ ਸ੍ਰੀ ਬੈਂਸ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸਾਂਝੇ ਉਮੀਦਵਾਰ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਵਧੀਆ ਹੁਲਾਰਾ ਮਿਲੇਗਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਯਕੀਨੀ ਬਣਾਉਣ ਲਈ ਸ੍ਰੀ ਬੈਂਸ ਦੀ ਨਿਯੁਕਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਨਵੇਂ ਸਿਆਸੀ ਸਕੱਤਰ ਜਿੱਥੇ ਪ੍ਰਭਾਵਸ਼ਾਲੀ ਸ਼ਖ਼ਸੀਅਤ ਹਨ, ਉੱਥੇ ਇਲਾਕੇ ਵਿੱਚ ਚੰਗਾ ਰਸੂਖ ਰੱਖਣ ਵਾਲੇ ਵਿਅਕਤੀ ਹਨ। ਉਨ੍ਹਾਂ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਦਫ਼ਤਰੀ ਸਕੱਤਰ, ਮੀਡੀਆ ਟੀਮ ਦਾ ਗਠਨ ਕਰਨ ਦੇ ਨਾਲ ਨਾਲ ਸਮੁੱਚੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਬੀਟਾਂ ਵਿੱਚ ਵੰਡ ਕੇ ਸੀਨੀਅਰ ਆਗੂਆਂ ਨੂੰ ਚੋਣ ਡਿਊਟੀਆਂ ਸੌਂਪੀਆਂ ਜਾਣਗੀਆਂ।
ਸ੍ਰੀ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਝੂਠੇ ਵਾਅਦਿਆਂ ਤੋਂ ਨਿਰਾਸ਼ ਅਤੇ ਅਕਾਲੀ ਸਰਕਾਰ ਵਿੱਚ ਪੁੱਛ ਪ੍ਰਤੀਤ ਨਾ ਹੋਣ ਕਰਕੇ ਆਪਣੀਆਂ ਸਿਆਸੀ ਸਰਗਰਮੀਆਂ ਠੱਪ ਕਰਕੇ ਆਪਣੇ ਘਰਾਂ ਵਿੱਚ ਬੈਠੇ ਅਕਾਲੀ ਆਗੂਆਂ ਅਤੇ ਸਰਗਰਮ ਵਰਕਰਾਂ ਨਾਲ ਵੀ ਤਾਲਮੇਲ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ ਅਜਿਹੇ ਕਾਫੀ ਲੋਕਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਮਿਲਿਆ ਜਾ ਚੁੱਕਾ ਹੈ। ਉਮੀਦਵਾਰ ਨੇ ਕਿਹਾ ਕਿ ਹਾਲਾਂਕਿ ਉਹ ਇਲਾਕੇ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ ਪ੍ਰੰਤੂ ਫਿਰ ਵੀ ਪਹਿਲੇ ਦੌਰਾਨ ਉਹ ਵੋਟਰਾਂ ਨੂੰ ਮਿਲ ਕੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਇਲਾਕੇ ਦੀਆਂ ਗੂੰਝਲਦਾਰ ਸਮੱਸਿਆਵਾਂ ਅਤੇ ਅਣਛੂਹੇ ਮੁੱਦਿਆਂ ਬਾਰੇ ਜਾਣਕਾਰੀ ਇਕੱਤਰ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਰਾ ਡਾਟਾ ਇਕੱਠਾ ਕਰਨ ਤੋਂ ਬਾਅਦ ਹੀ ਉਹ ਆਪਣਾ ਚੋਣ ਮੈਨੀਫੈਸਟੋ ਜਾਰੀ ਕਰਨਗੇ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…