ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਬੀਰਦਵਿੰਦਰ ਸਿੰਘ ਕਾਂਗਰਸ ਪਾਰਟੀ ਵਿੱਚ ਸ਼ਾਮਲ

ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਨੇ ਦੂਜੀ ਪਾਰਟੀਆਂ ਦੇ ਆਗੂ: ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਗਸਤ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਨਤੀਜਾ ਹੈ ਕਿ ਦੂਜੀਆਂ ਪਾਰਟੀਆਂ ਦੇ ਆਗੂ ਧੜਾਧੜ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਇਸ ਸਬੰਧੀ ਇੱਥੋਂ ਦੇ ਫੇਜ਼-11 ਵਿੱਚ ਹੋਏ ਸਮਾਗਮ ਦੌਰਾਨ ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਦੇ ਮੁਕਾਬਲੇ ਵਾਰਡ ਨੰਬਰ-20 ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜਨ ਵਾਲੇ ਉਮੀਦਵਾਰ ਬੀਰਦਵਿੰਦਰ ਸਿੰਘ ਨੇ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਰਿਸ਼ਵ ਜੈਨ ਦੀ ਪ੍ਰੇਰਨਾ ਸਦਕਾ ਉਨ੍ਹਾਂ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਇਸ ਤੋਂ ਪਹਿਲਾਂ ਮੇਅਰ ਜੀਤੀ ਸਿੱਧੂ ਨੇ ਫੇਜ਼-11 ਅਧੀਨ ਪੈਂਦੇ ਵਾਰਡ ਨੰਬਰ-19 ਵਿੱਚ 12 ਲੱਖ ਰੁਪਏ ਦੇ ਖਰਚੇ ਨਾਲ ਬਣਾਈ ਜਾਣ ਵਾਲੀ ਦੀਵਾਰ ਦੇ ਕੰਮ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਵਾਰਡ ਨੰਬਰ-17 ਦੀ ਕੌਂਸਲਰ ਸ੍ਰੀਮਤੀ ਰਾਜ ਰਾਣੀ ਦੇ ਨਾਲ ਦੀਵਾਰ ਦੇ ਕੰਮ ਦਾ ਟੱਕ ਲਗਾ ਕੇ ਦੀਵਾਰ ਦੇ ਕੰਮ ਦੀ ਰਸਮੀ ਸ਼ੁਰੂਆਤ ਕੀਤੀ।

ਇਸ ਮੌਕੇ ਸ੍ਰੀਮਤੀ ਰਾਜ ਰਾਣੀ ਜੈਨ ਨੇ ਕਿਹਾ ਕਿ ਚੋਣਾਂ ਮੌਕੇ ਉਨ੍ਹਾਂ ਵੱਲੋਂ ਵਸਨੀਕਾਂ ਨਾਲ ਵਾਇਦਾ ਕੀਤਾ ਗਿਆ ਸੀ ਕਿ ਇਸ ਦੀਵਾਰ ਦੀ ਉਸਾਰੀ ਕਰਵਾਈ ਜਾਵੇਗੀ ਅਤੇ ਅੱਜ ਇਹ ਕੰਮ ਸ਼ੁਰੂ ਹੋ ਗਿਆ ਹੈ। ਇਸ ਮੌਕੇ ਰਿਸ਼ਵ ਜੈਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਾਰਡ ਵਾਸੀਆਂ ਨਾਲ ਜਿਹੜੇ ਵਾਇਦੇ ਕੀਤੇ ਗਏ ਸਨ ਉਹ ਸਾਰੇ ਕੰਮ ਇੱਕ ਇੱਕ ਕਰਕੇ ਮੁਕੰਮਲ ਕਰਵਾਏ ਜਾ ਰਹੇ ਹਨ ਅਤੇ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਕੌਂਸਲਰ ਕੁਲਵੰਤ ਸਿੰਘ ਕਲੇਰ, ਗੌਰਵ ਜੈਨ, ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-11 ਦੇ ਪ੍ਰਧਾਨ ਹਰਪਾਲ ਸਿੰਘ ਸੋਢੀ, ਮਾਰਕੀਟ ਫੇਜ਼-11 ਦੇ ਪ੍ਰਧਾਨ ਸੋਹਨ ਲਾਲ, ਇਕਬਾਲ ਖਾਨ, ਚਮਨ ਲਾਲ, ਪਵਨ ਜਗਦੰਬਾ, ਰਾਜ ਕੁਮਾਰ ਵੀ ਹਾਜ਼ਰ ਸਨ।

Load More Related Articles

Check Also

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ ਪਰਮਾਰ ਤੇ ਹੋਰਨਾਂ ਵ…