Nabaz-e-punjab.com

ਗੁਰਦੁਆਰਾ ਕਲਗੀਧਰ ਸਾਹਿਬ ਵਿੱਚ ਮਨਾਇਆ ਜਾਵੇਗਾ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜਾ

ਮਹਾਨ ਕੀਰਤਨ ਦਰਬਾਰ ਵਿੱਚ ਪਹੁੰਚਣਗੇ ਪੰਥ ਪ੍ਰਸਿੱਧ ਰਾਗੀ ਜਥੇ, ਸਮਾਗਮ ਮੌਕੇ ਮੈਗਾ ਖੂਨਦਾਨ ਕੈਂਪ ਵੀ ਲਾਇਆ ਜਾਵੇਗਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਪਰੈਲ:
ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ 301ਵੇਂ ਜਨਮ ਦਿਵਸ ਦੇ ਮੌਕੇ ਮੁਹਾਲੀ ਵਿੱਚ ਮਹਾਨ ਕੀਰਤਨ ਦਰਬਾਰ 4 ਮਈ ਨੂੰ ਕਰਵਾਇਆ ਜਾਵੇਗਾ। ਜਿਸ ਵਿੱਚ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਰਜਿੰਦਰ ਸਿੰਘ ਮੋਹਣੀ, ਭਾਈ ਇੰਦਰਪਾਲ ਸਿੰਘ, ਭਾਈ ਤੇਜਿੰਦਰ ਸਿੰਘ, ਜਸਲੀਨ ਕੌਰ ਅਤੇ ਗੁਰਲੀਨ ਕੌਰ ਆਦਿ ਸਮੇਤ ਪੰਥ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਰਾਤ 10 ਵਜੇ ਕਥਾ, ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਆਹਲੂਵਾਲੀਆ ਬਿਰਾਦਰੀ ਐਸ.ਏ.ਐਸ. ਨਗਰ (ਮੁਹਾਲੀ) ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਇੱਥੋਂ ਦੇ ਫੇਜ਼-4 ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿੱਚ ਕਰਵਾਏ ਜਾ ਰਹੇ ਇਸ ਵਿਲੱਖਣ ਸਮਾਗਮ ਦੌਰਾਨ ਮੈਗਾ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਜਿਸ ਵਿੱਚ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਅੱਜ ਇੱਥੋਂ ਦੇ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਬਲੌਂਗੀ ਵਿੱਚ ਪ੍ਰਬੰਧਕਾਂ ਦੀ ਮੀਟਿੰਗ ਹੋਈ। ਜਿਸ ਵਿੱਚ ਸਮਾਗਮ ਨੂੰ ਸਫਲ ਬਣਾਉਣ ਲਈ ਡਿਊਟੀਆਂ ਲਗਾਈਆਂ ਗਈਆਂ।
ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਵਾਲੀਆ, ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਵਾਲੀਆ, ਜਨਰਲ ਸਕੱਤਰ ਅਮਰਜੀਤ ਸਿੰਘ ਵਾਲੀਆ, ਵਿੱਤ ਸਕੱਤਰ ਕ੍ਰਿਪਾਲ ਸਿੰਘ ਵਾਲੀਆ, ਪਰਮਜੀਤ ਸਿੰਘ ਵਾਲੀਆ, ਹਰਿੰਦਰਪਾਲ ਵਾਲੀਆ, ਟੀਪੀਐੱਸ ਵਾਲੀਆ, ਸਤਨਾਮ ਵਾਲੀਆ, ਅਵਤਾਰ ਸਿੰਘ ਵਾਲੀਆ (ਸਾਰੇ ਅਗਜੈਕਟਿਵ ਮੈਂਬਰ) ਸ਼ਾਮਲ ਸਨ। ਸ੍ਰੀ ਵਾਲੀਆ ਨੇ ਦੱਸਿਆ ਕਿ ਬਾਬਾ ਜੱਸਾ ਸਿੰਘ ਆਹਲੂਵਾਲੀਆ ਜਿਨ੍ਹਾਂ ਨੂੰ ਸੁਲਤਾਨ ਉੱਲ ਕੌਮ ਦਾ ਦਰਜਾ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀ ਵਿਲੱਖਣ ਯਾਦਗਾਰੀ ਇਮਾਰਤ ਦੀ ਉਸਾਰੀ ਲਈ ਸਰਕਾਰ ਤੋਂ ਮੰਗ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…