ਗੁਰਦੁਆਰਾ ਲੋਹਗੜ੍ਹ ਸਾਹਿਬ ਵਿੱਚ ਬੰਦਾ ਸਿੰਘ ਬਹਾਦਰ ਦਾ ਜਨਮ ਦਿਵਸ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ:
ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੇ ਸਥਿਤ ਅਤੇ ਦੋਵਾਂ ਰਾਜਾਂ ਵਿੱਚ ਹੀ ਪੈਂਦੇ ਪਿੰਡ ਲੋਹਗੜ੍ਹ ਵਿੱਚ ਸਥਿਤ ਗੁਰਦੁਆਰਾ ਕਿਲ੍ਹਾ ਲੋਹਗੜ੍ਹ ਸਾਹਿਬ (ਜ਼ਿਲ੍ਹਾ ਯਮੁਨਾਨਗਰ ਹਰਿਆਣਾ ਅਤੇ ਜ਼ਿਲ੍ਹਾ ਸਿਰਮੌਰ ਹਿਮਾਚਲ ਪ੍ਰਦੇਸ਼) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਅਬਿਆਨਾ ਨੇ ਕਿਹਾ ਕਿ ਕਿਲ੍ਹਾ ਲੋਹਗੜ੍ਹ ਸਾਹਿਬ ਉਹ ਸਥਾਨ ਹੈ, ਜਿਸ ਨੂੰ ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੇ ਖਾਲਸਾ ਰਾਜ ਦੀ ਰਾਜਧਾਨੀ ਬਣਾਇਆ ਸੀ। ਇਸ ਸਥਾਨ ਤੋਂ ਹੀ ਬਾਬਾ ਬੰਦਾ ਸਿੰਘ ਬਹਾਦਰ ਨੇ ਮੋਹਰਾਂ ਅਤੇ ਸਿੱਕੇ ਜਾਰੀ ਕੀਤੇ ਸਨ। ਇਸ ਸਥਾਨ ਤੋਂ ਹੀ ਬਾਬਾ ਬੰਦਾ ਸਿੰਘ ਬਹਾਦਰ ਨੇ ਜਾਗੀਰਦਾਰੀ ਅਤੇ ਜਿੰਮੀਦਾਰੀ ਪ੍ਰਥਾ ਦਾ ਅੰਤ ਕਰਕੇ ਜ਼ਮੀਨਾਂ ਦੀ ਮਾਲਕੀ ਦੇ ਹੱਕ ਕਾਸ਼ਤਕਾਰਾਂ ਨੂੰ ਦਿਤੇ ਸਨ। ਉਹਨਾਂ ਕਿਹਾ ਕਿ ਇਸ ਸਥਾਨ ਦਾ ਨਾਮ ਸਿੱਖ ਇਤਿਹਾਸ ਵਿੱਚ ਬਹੁਤ ਉੱਘਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਕਿਲੇ ਦੇ ਨਾਮ ਹਿਮਾਚਲ ਪ੍ਰਦੇਸ਼ ਦੀ ਹੱਦ ਵਿਚ 3 ਕਿੱਲੇ ਜਮੀਨ ਲਗਾਈ ਹੈ, ਜਿਸ ਉਪਰ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਬਣਾਈ ਜਾਵੇਗੀ।
ਇਸ ਮੌਕੇ ਭਾਈ ਮੋਹਕਮ ਸਿੰਘ ਪਾਉੱਟਾ ਸਾਹਿਬ, ਢਾਡੀ ਅਵਤਾਰ ਸਿੰਘ ਅਣਖੀ ਗਡਾਣਾ ਵਾਲਿਆਂ ਨੇ ਕੀਰਤਨ ਅਤੇ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਦਾ ਸੰਚਾਲਨ ਸਰਪੰਚ ਪਰਵਿੰਦਰ ਸਿੰਘ ਨੇ ਕੀਤਾ। ਇਸ ਮੌਕੇ ਸ੍ਰੋਮਣੀ ਕਮੇਟੀ ਵਲੋੱ ਸੁਰਿੰਦਰ ਸਿੰਘ, ਗੁਰਦੁਆਰਾ ਲੋਹਗੜ ਸਾਹਿਬ ਦੇ ਜਥੇਦਾਰ ਬਾਬਾ ਹਰਨੇਕ ਸਿੰਘ (ਬੁੱਢਾ ਦਲ), ਭਾਈ ਹਰਦੀਪ ਸਿੰਘ ਬਟਲਾਣਾ, ਪਰਮਿੰਦਰ ਸਿੰਘ ਤਸਿੰਬਲੀ ਕੌਂਸਲਰ, ਹਰਸ਼ਦੀਪ ਸਿੰਘ ਖਾਲਸਾ, ਮਨਪ੍ਰੀਤ ਸਿੰਘ ਖਾਲਸਾ, ਸੰਦੀਪ ਸਿੰਘ, ਬਲਜਿੰਦਰ ਸਿੰਘ ਚੀਮਾ, ਹਰਵਿੰਦਰ ਸਿੰਘ ਜਲਾਲਾਬਾਦ, ਸਰਦਾਰਾ ਸਿੰਘ, ਨਿੰਰਜਣ ਸਿੰਘ, ਜਸਪਾਲ ਸਿੰਘ, ਸਤਵੀਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …