ਸ੍ਰੀ ਗੁਰੂ ਰਵੀਦਾਸ ਭਗਤ ਜੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ

ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਰਣਜੀਤ ਨਗਰ ਵਿੱਚ ਵੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 31 ਜਨਵਰੀ:
ਸ੍ਰੀ ਗੁਰੂ ਰਵੀਦਾਸ ਭਗਤ ਜੀ ਦਾ ਪ੍ਰਕਾਸ ਦਿਹਾੜਾ ਖਰੜ ਅਤੇ ਆਸਪਾਸ ਦੇ ਪਿੰਡਾਂ ਵਿਚ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅੱਜ ਸਵੇਰ ਤੋਂ ਸੰਗਤਾਂ ਨੇ ਗੁਰਦੁਆਰਿਆਂ ਵਿਚ ਪੁੱਜ ਨਤਮਸਤਕ ਹੋ ਕੇ ਮੱਥਾ ਟੇਕਿਆ। ਗੁੂਰਦੁਆਰਾ ਸਾਹਿਬ ਵਿਚ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਗੁਰਦੁਆਰਾ ਸੇਵਕਸਰ ਖਾਨਪੁਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਭਾਈ ਸੁਖਵੀਰ ਸਿੰਘ ਸੇਵਕ ਦੇ ਰਾਗੀ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਰਵੀਦਾਸ ਭਗਤ ਖਰੜ ਵਿਖੇ ਭੋਗ ਪੈਣ ਉਪਰੰਤ ਮਨਜੀਤ ਸਿੰਘ ਪੰਥਕ ਢਾਡੀ ਜਥਾ ਨੇ ਸਿੱਖ ਇਤਿਹਾਸ, ਸਵਰਨ ਸਿੰਘ ਚਨਾਲੋ ਨੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਕੌਸਲ ਦੀ ਪ੍ਰਧਾਨ ਅੰਜੂ ਚੰਦਰ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ। ਇਸੇ ਤਰ੍ਹਾਂ ਪਿੰਡ ਹਰਲਾਲਪੁਰ, ਰਡਿਆਲਾ, ਮਦਨਹੇੜੀ, ਬਡਾਲੀ, ਖਾਨਪੁਰ, ਪੀਰ ਸੁਹਾਣਾ, ਬਜਹੇੜੀ, ਗੜਾਗਾਂ, ਭਾਗੂਮਾਜਰਾ, ਘੜੂੰਆਂ ਆਦਿ ਸਮੇਤ ਹੋਰ ਬਹੁਤ ਸਾਰੇ ਪਿੰਡਾਂ Îਵਿਚ ਪ੍ਰਕਾਸ ਦਿਹਾੜਾ ਮਨਾਇਆ ਗਿਆ। ਸਮਾਪਤੀ ਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।
ਉਧਰ, ਇੱਥੋਂ ਦੇ ਰਣਜੀਤ ਨਗਰ ਵਿੱਚ ਸਥਿਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿੱਚ ਸ੍ਰੀ ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਵੁਤਸਵ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਦਿਨ ਭਰ ਧਾਰਮਿਕ ਦੀਵਾਨ ਸਜਾਏ ਗਏ। ਢਾਡੀ ਜਥਿਆਂ ਅਤੇ ਰਾਗੀ ਸਿੰਘਾਂ ਨੇ ਢਾਡੀ ਵਾਰਾਂ, ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆਂ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ ਮਾਡਰਨਾਈਜ…