Share on Facebook Share on Twitter Share on Google+ Share on Pinterest Share on Linkedin ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ਅਤਿਵਾਦ ਦੇ ਖ਼ਾਤਮੇ ਦਾ ਅਹਿਦ ਬੇਅੰਤ ਸਿੰਘ ਮੈਮੋਰੀਅਲ ਵਿੱਚ ਸਰਵ ਧਰਮ ਪ੍ਰਾਰਥਨਾ ਸਭਾ ਕਰਵਾਈ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 19 ਫਰਵਰੀ: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਨ ਮੌਕੇ ਅੱਜ ਇੱਥੇ ਸੈਕਟਰ-42 ਵਿਖੇ ਬੇਅੰਤ ਸਿੰਘ ਮੈਮੋਰੀਅਲ ਵਿੱਚ ਸਰਵ ਧਰਮ ਸਭਾ ਕਰਵਾਈ ਗਈ। ਇਸ ਰਾਜ ਪੱਧਰੀ ਸਮਾਗਮ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੇ ਉਨਾਂ ਦੀ ਸਮਾਧੀ ਉਤੇ ਫੁੱਲ ਚੜਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਜਿੱਥੇ ਦੇਸ਼ ਦੀ ਏਕਤਾ ਤੇ ਅਖੰਡਤਾ ਕਾਇਮ ਰੱਖਣ ਲਈ ਨਸ਼ਿਆਂ, ਅਤਿਵਾਦ, ਵੱਖਵਾਦ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਸਹੁੰ ਚੁੱਕੀ ਗਈ, ਉਥੇ ਪੁਲਵਾਮਾ ਵਿੱਚ ਹੋਏ ਅਤਿਵਾਦੀ ਹਮਲੇ ਵਿੱਚ ਮਾਰੇ ਗਏ ਸੈਨਿਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮੌਜੂਦ ਲੀਡਰਾਂ ਨੇ ਮਰਹੂਮ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਉਨਾਂ ਵੱਲੋਂ ਸੂਬੇ ਵਿੱਚ ਅਮਨ ਸ਼ਾਂਤੀ ਬਹਾਲ ਕਰਨ ਲਈ ਅਤੇ ਖਾੜਕੂਵਾਦ ਦੇ ਖਾਤਮੇ ਲਈ ਕੀਤੇ ਗਏ ਯਤਨਾਂ ਨੂੰ ਯਾਦ ਕੀਤਾ। ਇਥੇ ਇਹ ਵੀ ਯਾਦ ਕੀਤਾ ਗਿਆ ਕਿ ਪੰਜਾਬ ਦੇ ਮੁਸ਼ਕਲਾਂ ਭਰੇ ਦੌਰ ਵਿੱਚ ਸ. ਬੇਅੰਤ ਸਿੰਘ ਵੱਲੋਂ ਇਕ ਨਿਡਰ ਮੁੱਖ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ ਗਈਆਂ ਅਤੇ ਉਹ ਹਮੇਸ਼ਾ ਸਖ਼ਤ ਅਤੇ ਸਮਰਪਿਤ ਲੀਡਰਸ਼ਿਪ ਦੇ ਧਾਰਨੀ ਲੀਡਰ ਵਜੋਂ ਯਾਦ ਕੀਤੇ ਜਾਣਗੇ। ਸ. ਬੇਅੰਤ ਸਿੰਘ ਜੀ ਨੂੰ ਨਿੱਘੀ ਸ਼ਰਧਾਂਜਲੀ ਦਿੰਦਿਆਂ ਵਿਧਾਇਕ ਗੁਰਕੀਰਤ ਕੋਟਲੀ ਨੇ ਕਿਹਾ ਕਿ ਕਈ ਦੇਸ਼ ਵਿਰੋਧੀ ਤਾਕਤਾਂ ਪੁਲਵਾਮਾ ਵਰਗੇ ਅਤਿਵਾਦੀ ਹਮਲੇ ਕਰ ਕੇ ਏਕਤਾ ਅਤੇ ਅਖੰਡਤਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਲੋਕ ਅਜਿਹੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਉਨਾਂ ਕਿਹਾ ਮਰਹੂਮ ਮੁੱਖ ਮੰਤਰੀ ਨੇ ਸੂਬੇ ਦੀ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਬਹਾਲ ਕਰਨ ਵਿੱਚ ਅਣਥੱਕ ਯੋਗਦਾਨ ਪਾਇਆ ਸੀ ਅਤੇ ਹੁਣ ਅਸੀਂ ਦੇਸ਼ ਦੇ ਸਮਾਜਿਕ ਤਾਣੇ-ਬਾਣੇ ਨੂੰ ਢਾਹ ਲਾਉਣ ਵਾਲਿਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ। ਸਰਦਾਰ ਬੇਅੰਤ ਸਿੰਘ ਨੇ ਲੋਕਾਂ ਦੇ ਹਿੱਤਾਂ ‘ਤੇ ਚਾਰ ਦਹਾਕੇ ਪਹਿਰੇਦਾਰੀ ਕੀਤੀ ਅਤੇ ਅਜਿਹੀ ਮਿਸਾਲ ਘੱਟ ਹੀ ਦੇਖਣ ਨੂੰ ਮਿਲਦੀ ਹੈ। ਉਨਾਂ ਪੰਜਾਬ ਨੂੰ ਨਵੀਆਂ ਲੀਹਾਂ ਉਤੇ ਪਾਉਣ ਲਈ ਆਪਣੀ ਜਾਨ ਵੀ ਦਾਅ ‘ਤੇ ਲਾ ਦਿੱਤੀ ਸੀ। ਸਾਨੂੰ ਅੱਜ ਉਨਾਂ ਵੱਲੋਂ ਦਿਖਾਏ ਰਾਹ ਉਤੇ ਚੱਲਣ ਦੀ ਲੋੜ ਹੈ। ਪ੍ਰਾਰਥਨਾ ਸਭਾ ਵਿੱਚ ਸ. ਬੇਅੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਗੁਰਇਕਬਾਲ ਸਿੰਘ ਤੇ ਬਿਕਰਮ ਸਿੰਘ ਮੋਫਰ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ, ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਵਿਧਾਇਕ ਸੰਜੇ ਤਲਵਾੜ, ਵਿਧਾਇਕ ਅੰਗਦ ਸੈਣੀ, ਵਿਧਾਇਕ ਸੁਰਿੰਦਰ ਡਾਬਰ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਰਾਏ, ਬਠਿੰਡਾ ਦੇ ਜ਼ਿਲਾ ਪ੍ਰਧਾਨ ਖ਼ੁਸ਼ਬਾਜ਼ ਸਿੰਘ ਜਟਾਣਾ, ਲੁਧਿਆਣਾ ਦਿਹਾਤੀ ਦੇ ਪ੍ਰਧਾਨ ਸੋਨੀ ਗਾਲਿਬ, ਬੰਤ ਸਿੰਘ ਦੋਰਾਹਾ, ਖੰਨਾ ਦੇ ਜ਼ਿਲਾ ਪ੍ਰਧਾਨ ਸੁਖਦੀਪ ਸਿੰਘ, ਲੁਧਿਆਣਾ ਦੇ ਮੇਅਰ ਬਲਕਾਰ ਸਿੰਘ, ਪੀਪੀਸੀਸੀ ਦੇ ਜਨਰਲ ਸਕੱਤਰ ਕਮਲਜੀਤ ਸਿੰਘ ਢਿੱਲੋਂ, ਪੀਪੀਸੀਸੀ ਦੇ ਜਨਰਲ ਸਕੱਤਰ ਕੇ.ਕੇ. ਬਾਵਾ, ਪੀਪੀਸੀਸੀ ਦੇ ਜਨਰਲ ਸਕੱਤਰ ਅਮਰਜੀਤ ਉਬਰਾਏ, ਪੀਪੀਸੀਸੀ ਦੇ ਜਨਰਲ ਸਕੱਤਰ ਰੇਸ਼ਮ ਸਿੰਘ, ਪੀਪੀਸੀਸੀ ਦੇ ਜਨਰਲ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਤਨਾਮ ਸਿੰਘ ਆਹੂਜਾ, ਜਰਨੈਲ ਸਿੰਘ ਸ਼ਿਮਲਾਪੁਰੀ, ਐਡਵੋਕੇਟ ਹਰਪ੍ਰੀਤ ਸਿੰਘ ਘੜੂੰਆਂ ਅਤੇ ਅਸ਼ਵਨੀ ਸ਼ਰਮਾ ਪ੍ਰਧਾਨ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ