ਮੁਹਾਲੀ ਵਿੱਚ ਅੱਜ ਮਨਾਈ ਜਾਵੇਗੀ ਜੱਸਾ ਸਿੰਘ ਆਹਲੂਵਾਲੀਆ ਦੀ ਜਨਮ ਸ਼ਤਾਬਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ:
ਸੁਲਤਾਨ ਉਲ ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਖੂਨਦਾਨ ਕੈਂਪ ਅਤੇ ਮਹਾਨ ਗੁਰਮਤਿ ਸਮਾਗਮ ਭਲਕੇ 19 ਮਈ ਨੂੰ ਸ੍ਰੀ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਆਹਲੂਵਾਲੀਆ ਬਰਾਦਰੀ ਮੋਹਾਲੀ ਦੇ ਸਰਪ੍ਰਸਤ ਚਰਨਜੀਤ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਸਵੇਰੇ 10 ਵਜੇ ਖੂਨਦਾਨ ਕੈਂਪ, ਮੈਡੀਕਲ ਕੈਂਪ ਅਤੇ ਗਤਕੇ ਦਾ ਪ੍ਰਦਰਸ਼ਨ ਹੋਵੇਗਾ। ਉਨ੍ਹਾਂ ਦੱਸਿਆ ਕਿ ਅੱਜ ਆਹਲੂਵਾਲੀਆ ਬਰਾਦਰੀ ਮੋਹਾਲੀ ਦੀ ਇਕ ਜ਼ਰੂਰੀ ਮੀਟਿੰਗ ਮੁਹਾਲੀ ਵਿਖੇ ਹੋਈ ਜਿਸ ਵਿਚਅਮਰਜੀਤ ਸਿੰਘ ਪਾਹਵਾ, ਅਮਰਜੀਤ ਸਿੰਘ ਵਾਲੀਆ, ਸੁਖਦੇਵ ਸਿੰਘ ਵਾਲੀਆ, ਇੰਦਰਪਾਲ ਸਿੰਘ ਵਾਲੀਆ, ਜੀ ਐੱਸ਼ ਰਾਜਾ, ਸੁਰਿੰਦਰ ਸਿੰਘ, ਸੁਖਦੀਪ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸਿੰਘ, ਸੁਰਮੁਖ ਸਿੰਘ, ਬਲਬੀਰ ਸਿੰਘ ਭਵਰਾ, ਮਨਜੀਤ ਸਿੰਘ ਮਾਨ, ਅਮਰਜੀਤ ਸਿੰਘ ਕੋਹਲੀ, ਅਮਰਜੀਤ ਸਿੰਘਫ ਜੌਲੀ, ਪਰਮਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਲੋਕੀਂ ਸ਼ਾਮਲ ਹੋਏ।
ਉਨ੍ਹਾਂ ਦੱਸਿਆ ਕਿ ਸ਼ਾਮੀਂ 6 ਵਜੇ ਤੋਂ ਗੁਰਮਤਿ ਸਮਾਗਮ ਹੋਵੇਗਾ ਜਿਸ ਵਿਚ ਭਾਈ ਬਲਦੇਵ ਸਿੰਘ ਵਡਾਲਾ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਨਾਮ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਕਥਾਵਾਚਕ ਗਿਆਨੀ ਜਸਵੰਤ ਸਿੰਘ ਪਰਵਾਨਾ, ਭਾਈ ਤੇਜਿੰਦਰ ਸਿੰਘ, ਬੀਬਾ ਹਰਲੀਨ ਕੌਰ, ਬੀਬਾ ਗੁਰਲੀਨ ਕੌਰ, ਤਰਨਜੀਤ ਕੌਰ, ਅਮਿਤੋਜ ਕੌਰ ਕੀਰਤਨ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਕਣਕ ਦਾ ਭਾਅ 2275 ਰੁਪਏ ਪ੍ਰਤੀ ਕੁਇੰਟਲ ਤੇ ਆਟਾ ਵਿਕ ਰਿਹਾ 40 ਰੁਪਏ ਕਿੱਲੋ

ਕਣਕ ਦਾ ਭਾਅ 2275 ਰੁਪਏ ਪ੍ਰਤੀ ਕੁਇੰਟਲ ਤੇ ਆਟਾ ਵਿਕ ਰਿਹਾ 40 ਰੁਪਏ ਕਿੱਲੋ ਐਮਐਸਪੀ ਗਰੰਟੀ ਕਾਨੂੰਨ ਤੋਂ ਕਿ…