ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 28 ਅਪਰੈਲ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਕੁਲਦੀਪ ਸਿੰਘ ਦੇ ਪੰਥਕ ਜਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਪੂਰਾ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਵੱਲੋਂ ਭਾਈ ਲਹਿਣਾ ਨੂੰ ਗੁਰਿਆਈ ਦੀ ਦਾਤ ਬਖ਼ਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦੇ ਪ੍ਰਸੰਗ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਅਮਨਦੀਪ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਨਾਨਕ ਸਿੰਘ ਅੰਮ੍ਰਿਤਸਰ ਨੇ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਅੰਗਦ ਦੇਵ ਦੀ ਬਾਣੀ ਦੇ 62 ਸਲੋਕਾਂ ਬਾਰੇ ਦੱਸਿਆ।
ਇਸ ਮੌਕੇ ਅਕਾਲ ਕਵੀਸ਼ਰੀ ਜਥਾ, ਭਾਈ ਪਰਵਿੰਦਰ ਸਿੰਘ, ਬੀਬੀ ਗੁਰਨੂਰ ਕੌਰ, ਭਾਈ ਓਂਕਾਰ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਗੁਰਵਿੰਦਰ ਸਿੰਘ, ਮਾਤਾ ਸੁੰਦਰ ਕੌਰ ਸਰਬਸਾਂਝੀ ਸੁਸਾਇਟੀ, ਭਾਈ ਕੁਲਤਾਰ ਸਿੰਘ, ਭਾਈ ਮਨਦੀਪ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles

Check Also

ਸਰਕਾਰੀ ਕੰਨਿਆਂ ਸਕੂਲ ਸੋਹਾਣਾ ਦਾ ਨਤੀਜਾ ਸ਼ਾਨਦਾਰ, ਵਿਦਿਆਰਥੀਆਂ ਦਾ ਸਨਮਾਨ

ਸਰਕਾਰੀ ਕੰਨਿਆਂ ਸਕੂਲ ਸੋਹਾਣਾ ਦਾ ਨਤੀਜਾ ਸ਼ਾਨਦਾਰ, ਵਿਦਿਆਰਥੀਆਂ ਦਾ ਸਨਮਾਨ ਨਬਜ਼-ਏ-ਪੰਜਾਬ, ਮੁਹਾਲੀ, 16 ਮਈ:…