nabaz-e-punjab.com

ਸ਼ਹੀਦ ਭਾਈ ਜੈਤਾ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ, ਸਮਾਗਮ ਅੱਜ

ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ:
ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਯਾਦਗਾਰੀ ਮਿਸ਼ਨ ਪੰਜਾਬ ਵੱਲੋਂ ਭਾਈ ਜੈਤਾ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਅੱਜ ਮੁਹਾਲੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-3ਏ ਸਥਿਤ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਜੀਵਨ ਸਿੰਘ ਵਿੱਚ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਇਆ ਇਹ ਨਗਰ ਕੀਰਤਨ ਫਰੈਂਕੋ ਹੋਟਲ ਤੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1, ਡਿਪਲਾਸਟ ਚੌਂਕ ਅਤੇ ਗੁਰਦੁਆਰਾ ਮਾਰਕੀਟ ਫੇਜ਼-4, ਮਦਨਪੁਰ ਚੌਂਕ, ਗੁਰਦੁਆਰਾ ਰਾਮਗੜ੍ਹੀਆ ਮਾਰਕੀਟ, ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਅਤੇ ਟਰੈਫ਼ਿਕ ਲਾਈਟ ਚੌਕ ਫੇਜ਼-7 ਤੋਂ ਹੁੰਦਾ ਹੋਇਆ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਪਹੁੰਚ ਕੇ ਸੰਪੂਰਨ ਹੋਇਆ। ਰਸਤੇ ਵਿੱਚ ਸੰਗਤ ਵੱਲੋਂ ਥਾਂ ਥਾਂ ’ਤੇ ਨਗਰ ਕੀਰਤਨ ਅਤੇ ਪੰਜ ਪਿਆਰਿਆਂ ਦਾ ਸ਼ਾਨਦਾਰ ਸਵਾਗਤ ਕੀਤਾ, ਸਿਰੋਪਾਓ ਭੇਟ ਕੀਤੇ ਅਤੇ ਲੰਗਰ ਲਗਾਏ ਗਏ।
ਇਸ ਮੌਕੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਮਿਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ, ਜਨਰਲ ਸਕੱਤਰ ਰਣਜੀਤ ਸਿੰਘ ਅਤੇ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ, ਸੁਰਿੰਦਰ ਸਿੰਘ ਸਹੋਤਾ, ਹਰਦੀਪ ਸਿੰਘ ਗਿੱਲ, ਸੁਰਿੰਦਰ ਸਿੰਘ ਮੁਹਾਲੀ, ਦਲੀਪ ਸਿੰਘ, ਅਵਤਾਰ ਸਿੰਘ ਸਹੋਤਾ, ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ, ਅਕਾਲੀ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਪਰਮਜੀਤ ਸਿੰਘ ਗਿੱਲ, ਈਸ਼ਰ ਸਿੰਘ ਵੀ ਹਾਜ਼ਰ ਸਨ।
ਮਿਸ਼ਨ ਦੇ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਜੀਵਨ ਸਿੰਘ ਵਿਖੇ ਭਾਈ ਜੈਤਾ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਭਲਕੇ 9 ਸਤੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਕੀਰਤਨ ਦਰਬਾਰ ਵਿੱਚ ਬੀਬੀ ਰਜਿੰਦਰ ਕੌਰ, ਭਾਈ ਇੰਦਰਜੀਤ ਸਿੰਘ, ਭਾਈ ਜਸਪ੍ਰੀਤ ਸਿੰਘ, ਭਾਈ ਮਲਕੀਤ ਸਿੰਘ ਅਤੇ ਹੋਰ ਰਾਗੀ ਸਿੰਘਾਂ ਦੇ ਜਥਿਆਂ ਵੱਲੋਂ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…