Share on Facebook Share on Twitter Share on Google+ Share on Pinterest Share on Linkedin ਭਾਜਪਾ ਮੰਡਲ ਖਰੜ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 31 ਜੁਲਾਈ: ਭਾਜਪਾ ਮੰਡਲ ਖਰੜ ਨੇ ਅੱਜ ਮੰਡਲ ਪ੍ਰਧਾਨ ਅਮਿਤ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਦਫ਼ਤਰ ਖਰੜ ਵਿੱਚ ਦੇਸ਼ ਦੀ ਆਜ਼ਾਦੀ ਦੇ ਪਰਵਾਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ । ਇਸ ਮੌਕੇ ਭਾਜਪਾ ਵਰਕਰਾਂ ਨੇ ਸ਼ਹੀਦ ਊਧਮ ਸਿੰਘ ਦੀ ਫੋਟੇ ਤੇ ਫੁਲ ਚੜ੍ਹਾ ਕੇ ਅਮਰ ਸਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਭਾਜਪਾ ਮੁਹਾਲੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰ ਸਿੰਘ ਰਾਣਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਹੀਦ ਊਧਮ ਸਿੰਘ ਨੇ ਕੈਕਸਟਨ ਹਾਲ ਵਿੱਚ ਮਾਈਕਲ ਓਡਵਾਇਰ ਨੂੰ ਗੋਲੀਆ ਨਾਲ ਵਿੰਨ ਕੇ ਭਾਰਤ ਮਾਤਾ ਦੇ ਮੱਥੇ ’ਤੇ ਲੱਗੇ ਕਲੰਕ ਨੂੰ ਧੋਇਆ ਸੀ। ਬ੍ਰਿਟਿਸ਼ ਅਦਾਲਤ ਨੇ ਊਧਮ ਸਿੰਘ ਨੂੰ ਫਾਸੀ ਦੀ ਸਜਾ ਸੁਣਾਉਣ ਤੋ ਬਾਅਦ ਉਨ੍ਹਾਂ ਦੀ ਅੰਤਿਮ ਇੱਛਾ ਪੁੱਛੀ ਤਾਂ ਉਨ੍ਹਾਂ ਨੇ ਜਵਾਬ ਦਿੱਤਾ ਭਾਰਤ ਦੀ ਆਜ਼ਾਦੀ। ਫਿਰ ਉਨ੍ਹਾਂ ਤੋਂ ਪੱੁਛਿਆ ਗਿਆ ਕਿ ਇੱਕ ਅਜਿਹੀ ਇੱਛਾ ਦੱਸੀ ਜਾਵੇ ਜਿਹੜੀ ਪੂਰੀ ਹੋ ਸਕੇ। ਇਸ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਰੀਰ ਭਾਰਤ ਭੇਜਿਆ ਜਾਵੇ। ਪਰ ਅੰਗਰੇਜ਼ਾਂ ਨੇ ਉਨ੍ਹਾਂ ਦੀ ਇਹ ਇੱਛਾ ਵੀ ਪੂਰੀ ਨਹੀ ਕੀਤੀ। 31 ਜੁਲਾਈ 1940 ਨੂੰ ਉਨ੍ਹਾਂ ਨੂੰ ਫਾਂਸੀ ਦੇ ਦਿੱਤੀ ਗਈ। ਉਨ੍ਹਾਂ ਨੇ ਰਾਸ਼ਟਰ ਦੇ ਲਈ ਬਲੀਦਾਨ ਦੇ ਕੇ ਦੇਸ਼ ਦੀ ਆਜ਼ਾਦੀ ਵਿੱਚ ਇੱਕ ਵੱਡਾ ਇਤਿਹਾਸ ਸਵਤੰਤਰਤਾ ਸੰਗਰਾਮ ਵਿੱਚ ਲਿੱਖ ਦਿੱਤਾ ਅਤੇ ਅਮਰ ਹੋ ਗਏ। ਇਸ ਮੌਕੇ ਮੰਡਲ ਪ੍ਰਧਾਨ ਅਮਿਤ ਸ਼ਰਮਾ, ਮੰਡਲ ਖਰੜ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਬਰਮੀ ਅਤੇ ਪ੍ਰੀਤਕੰਵਲ ਸਿੰਘ, ਪ੍ਰਦੇਸ਼ ਕਾਰਕਕਰਨੀ ਮੈਂਬਰ ਬੀਸੀ ਸੈਲ ਸਿਆਮਵੈਦ ਪੁਰੀ, ਜ਼ਿਲ੍ਹਾ ਸੰਯੋਜਕ ਸਹਿਕਾਰਤਾ ਸੈਲ ਰਘਵੀਰ ਸਿੰਘ ਮੋਦੀ, ਕੌਸਲਰ ਮਨਦੀਪ ਕੌਰ ਦੇ ਪਤੀ ਜਸਵੀਰ ਸਿੰਘ, ਮੰਡਲ ਖਰੜ ਦੇ ਮੀਤ ਪ੍ਰਧਾਨ ਰਜਿੰਦਰ ਅਰੌੜਾ, ਰਣਦੀਪ ਸਿੰਘ, ਪਰਮਜੀਤ ਸਿੰਘ, ਦੀਪਕ ਰਾਜ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ