ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਸ਼ਹਿਰ ਵਿੱਚ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਵਿਰੋਧੀ ਪਾਰਟੀਆਂ ਕੋਲ ਹੁਣ ਭਾਜਪਾ ਖ਼ਿਲਾਫ਼ ਬੋਲਣ ਲਈ ਕੋਈ ਮੁੱਦਾ ਨਹੀਂ:ਵਸ਼ਿਸ਼ਟ

ਭਾਜਪਾ ਦਾ ਵਧਦਾ ਗਰਾਫ਼ ਦੇਖ ਕੇ ਵਿਰੋਧੀ ਪਾਰਟੀਆਂ ਵਿੱਚ ਘਬਰਾਹਟ ਦਾ ਮਾਹੌਲ: ਸੰਜੀਵ ਵਸ਼ਿਸ਼ਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਮੁਹਾਲੀ ਤੋਂ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ (ਸੰਯੁਕਤ) ਦੇ ਸਾਂਝੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਆਪਣੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾ ਦਿੱਤੀ ਹੈ। ਉਨ੍ਹਾਂ ਨੇ ਇੱਥੋਂ ਦੇ ਫੇਜ਼-1 ਸਥਿਤ ਮੁਹਾਲੀ ਪਿੰਡ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਲਗਾਤਾਰ ਭਾਜਪਾ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ ਅਤੇ ਵਿਰੋਧੀ ਪਾਰਟੀਆਂ ਵਿੱਚ ਘਬਰਾਹਟ ਪੈਦਾ ਹੋ ਗਈ ਹੈ।
ਵਸ਼ਿਸ਼ਟ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਕਰੋਨਾ ਮਹਾਮਾਰੀ ਦੀ ਪਹਿਲੀ ਅਤੇ ਦੂਜੀ ਲਹਿਰ ਨਾਲ ਨਜਿੱਠਣ ਤੋਂ ਬਾਅਦ ਤੀਜੀ ਲਹਿਰ ਨੂੰ ਵੀ ਪਹਿਲੇ ਪੜਾਅ ’ਤੇ ਰੋਕ ਕੇ ਆਰਥਿਕ ਸਥਿਤੀ ਨੂੰ ਮਜ਼ਬੂਤ ਕੀਤਾ ਅਤੇ ਲੋਕਾਂ ਦੀ ਜਾਨਾਂ ਬਚਾ ਕੇ ਵੱਡਾ ਪਰਉਪਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰਾਂ ਵਾਲੇ ਸੂਬਿਆਂ ਵਿੱਚ ਬਿਹਤਰੀਨ ਨਿਆਂ ਪ੍ਰਣਾਲੀ, ਆਰਥਿਕ ਪੱਖੋਂ ਮਜ਼ਬੂਤੀ, ਸਿਹਤ, ਸਿੱਖਿਆ, ਰੁਜ਼ਗਾਰ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਨੇਕਾਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਜਿਸ ਕਾਰਨ ਵਿਰੋਧੀ ਪਾਰਟੀਆਂ ਕੋਲ ਹੁਣ ਭਾਜਪਾ ਖ਼ਿਲਾਫ਼ ਬੋਲਣ ਲਈ ਕੋਈ ਮੁੱਦਾ ਨਹੀਂ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਜਾਰੀ 11 ਸੂਤਰੀ ਵਿਕਾਸ ਏਜੰਡਾ ਪੰਜਾਬ ਦੇ ਹਿੱਤ ਵਿੱਚ ਹੈ। ਜਿਸ ਦੇ ਚੱਲਦਿਆਂ ਚੋਣ ਪ੍ਰਚਾਰ ਦੌਰਾਨ ਭਾਜਪਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਅੰਮ੍ਰਿਤ ਯੋਜਨਾ ਤਹਿਤ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਕਰਵਾਏ ਗਏ ਹਨ। ਲੋਕਾਂ ਨੂੰ ਪੀਣ ਵਾਲਾ ਪਾਣੀ ਅਤੇ ਸੀਵਰੇਜ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਇਸ ਤੋਂ ਇਲਾਵਾ ਮੁਹਾਲੀ ਸਮੇਤ ਕਈ ਵੱਡੇ ਸ਼ਹਿਰਾਂ ਵਿੱਚ ਅੰਡਰ ਗਰਾਉਂਡ ਘਰੇਲੂ ਗੈਸ ਪਾਈਪਲਾਈਨ ਵਿਛਾਈ ਗਈ ਹੈ ਪ੍ਰੰਤੂ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਕਾਂਗਰਸ ਨੇ ਇਹ ਕੰਮ ਨੇਪਰੇ ਨਹੀਂ ਚੜ੍ਹਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ, ਜੇਕਰ ਪੰਜਾਬ ਵਿੱਚ ਭਾਜਪਾ ਦੀ ਡਬਲ ਇੰਜਨ ਵਾਲੀ ਸਰਕਾਰ ਬਣਦੀ ਹੈ ਤਾਂ ਰਿਕਾਰਡਤੋੜ ਵਿਕਾਸ ਹੋਵੇਗਾ।

ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ, ਅਰੁਣ ਸ਼ਰਮਾ, ਸਾਬਕਾ ਕੌਂਸਲਰ ਤੇ ਬੂਥ ਕਮੇਟੀ ਦੇ ਇੰਚਾਰਜ ਅਸ਼ੋਕ ਝਾਅ, ਵਿਵੇਕ ਕ੍ਰਿਸ਼ਨ ਜੋਸ਼ੀ, ਸੋਹਨ ਸਿੰਘ, ਰਮੇਸ਼ ਵਰਮਾ, ਅਨਿਲ ਕੁਮਾਰ ਗੁੱਡੂ, ਪੂਜਾ ਵਸ਼ਿਸ਼ਟ, ਵਿਸ਼ਾਲੀ ਕਾਂਸਲ, ਪੂਨਮ ਕੋਹਲੀ ਸਮੇਤ ਹੋਰ ਭਾਜਪਾ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…