ਭਾਜਪਾ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਫੈਕਟਰੀ ਕਾਮਿਆਂ ਦੀ ਸਮੱਸਿਆਵਾਂ ਸੁਣੀਆਂ, ਈਐਸਆਈ ਹਸਪਤਾਲ ਨੂੰ ਅਪਗਰੇਡ ਦਾ ਕਰਨ ਦਾ ਐਲਾਨ

ਭਾਜਪਾ ਸਰਕਾਰ ਬਣਨ ’ਤੇ ਮੁਹਾਲੀ ਨੂੰ ਮੈਡੀਕਲ ਤੇ ਸਨਅਤੀ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ: ਵਸ਼ਿਸ਼ਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਪੰਜਾਬ ਲੋਕ ਕਾਂਗਰਸ, ਅਕਾਲੀ ਦਲ (ਸੰਯੁਕਤ) ਅਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਇੱਥੋਂ ਦੇ ਫੇਜ਼-1 ਅਤੇ ਫੇਜ਼-4 ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਸਨਅਤੀ ਏਰੀਆ ਫੇਜ਼-8 ਵਿੱਚ ਫੈਕਟਰੀਆਂ ਵਿੱਚ ਕੰਮ ਕਰਦੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਵਿਧਾਇਕ ਬਲਬੀਰ ਸਿੱਧੂ ਨੇ ਸਿਹਤ ਮੰਤਰੀ ਹੁੰਦਿਆਂ ਮੁਹਾਲੀ ਹਲਕੇ ਵਿੱਚ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਕੋਈ ਧਿਆਨ ਨਹੀਂ ਦਿੱਤਾ। ਜਿਸ ਕਾਰਨ ਲੋਕਾਂ ਨੂੰ ਆਪਣੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਜਾਂ ਚੰਡੀਗੜ੍ਹ ਦੇ ਹਸਪਤਾਲਾਂ ’ਤੇ ਨਿਰਭਰ ਰਹਿਣਾ ਪੈਂਦਾ ਹੈ, ਈਐਸਆਈ ਹਸਪਤਾਲ ਸਮੇਤ ਸ਼ਹਿਰ ਦੇ ਹੋਰ ਕਈ ਹਸਪਤਾਲ 5 ਸਾਲਾਂ ਤੋਂ ਖ਼ੁਦ ਬੀਮਾਰ ਚੱਲ ਰਹੇ ਹਨ। ਜਿਸ ਕਾਰਨ ਸਥਾਨਕ ਲੋਕ ਅਤੇ ਫੈਕਟਰੀ ਕਾਮੇ ਖ਼ੁਦ ਨੂੰ ਠੱਗਿਆਂ ਹੋਇਆ ਮਹਿਸੂਸ ਕਰ ਰਹੇ ਹਨ।
ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਕੈਬਨਿਟ ਦਾ ਹਿੱਸਾ ਹੁੰਦਿਆਂ ਸਿੱਧੂ ਨੇ ਆਪਣਾ ਕਾਰੋਬਾਰ ਵਧਾਉਣ ਅਤੇ ਸ਼ਾਮਲਾਟ ਜ਼ਮੀਨਾਂ ’ਤੇ ਕਥਿਤ ਕਬਜ਼ਾ ਕਰਨ ਦੀ ਕੋਸ਼ਿਸ਼ ਵਿੱਚ ਰੁੱਝੇ ਰਹੇ। ਲਿਹਾਜ਼ਾ ਸਿੱਧੂ ਨੂੰ ਲੋਕਾਂ ਤੋਂ ਵੋਟਾਂ ਮੰਗਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੀ ਪਹਿਲੀ ਲਹਿਰ ਆਉਣ ’ਤੇ ਸਿੱਧੂ ਨੇ ਲੋਕਾਂ ਨਾਲ ਖੜ੍ਹਨ ਦੀ ਥਾਂ ਆਪਣੇ ਘਰ ਦੇ ਬੂਹੇ ਭੇੜ ਗਏ ਸੀ ਅਤੇ ਹੁਣ ਤੱਕ ਸਰਕਾਰੀ ਹਸਪਤਾਲ ਵਿੱਚ ਵੈਂਟੀਲੇਟਰ ਦੀ ਸੁਵਿਧਾ ਮੁਹੱਈਆ ਨਹੀਂ ਕਰਵਾਈ ਜਾ ਸਕੀ। ਚੋਣਾਂ ਵਿੱਚ ਸਿਆਹੀ ਲਾਹਾ ਲੈਣ ਲਈ ਫੇਜ਼-3ਬੀ1 ਵਿੱਚ ਅਧੂਰੇ ਹਸਪਤਾਲ ਦਾ ਉਦਘਾਟਨ ਕੀਤਾ। ਸੈਕਟਰ-66 ਵਿੱਚ ਨਵਾਂ ਹਸਪਤਾਲ ਅਤੇ ਸੈਕਟਰ-77 ਵਿੱਚ ਨਵਾਂ ਬੱਸ ਅੱਡਾ ਸਮੇਤ ਹੋਰ ਕਈ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਪ੍ਰੰਤੂ ਹੁਣ ਤੱਕ ਕਿਸੇ ਇਕ ਪ੍ਰਾਜੈਕਟ ਦਾ ਕੰਮ ਸ਼ੁਰੂ ਨਹੀਂ ਹੋਇਆ।

ਉਧਰ, ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ, ਅਰੁਣ ਸ਼ਰਮਾ, ਬੂਥ ਇੰਚਾਰਜ ਅਸ਼ੋਕ ਝਾਅ, ਜਸਵੀਰ ਸਿੰਘ ਮਹਿਤਾ, ਰਮੇਸ਼ ਵਰਮਾ, ਸੋਹਨ ਸਿੰਘ, ਮੰਡਲ ਪ੍ਰਧਾਨ ਅਨਿਲ ਅਨਿਲ ਕੁਮਾਰ ਗੁੱਡੂ, ਪੂਜਾ ਵਸ਼ਿਸ਼ਟ, ਵਿਵੇਕ ਕ੍ਰਿਸ਼ਨ ਜੋਸ਼ੀ, ਵਿਸ਼ਾਲੀ ਕਾਂਸਲ ਅਤੇ ਪੂਨਮ ਕੋਹਲੀ ਨੇ ਵੀ ਟੀਮਾਂ ਬਣਾ ਕੇ ਵੱਖ-ਵੱਖ ਥਾਵਾਂ ’ਤੇ ਚੋਣ ਪ੍ਰਚਾਰ ਕੀਤਾ ਅਤੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…