Share on Facebook Share on Twitter Share on Google+ Share on Pinterest Share on Linkedin ਭਾਜਪਾ ਉਮੀਦਵਾਰਾਂ ਦਾ ਦੋਸ਼:ਕਿਸਾਨਾਂ ਦੀ ਆੜ ਵਿੱਚ ਕਾਂਗਰਸੀ ਸਮਰਥਕ ਕਰ ਰਹੇ ਨੇ ਹਮਲੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ: ਮੁਹਾਲੀ ਨਗਰ ਨਿਗਮ ਦੀ ਚੋਣ ਲੜ ਰਹੇ ਭਾਜਪਾ ਦੇ ਕਈ ਉਮੀਦਵਾਰਾਂ ਨੇ ਕਿਸਾਨਾਂ ਦੀ ਆੜ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ’ਤੇ ਮਿਥ ਕੇ ਹਮਲੇ ਕਰਨ ਦੇ ਦੋਸ਼ ਲਗਾਏ ਹਨ। ਅੱਜ ਇੱਥੇ ਮੁਹਾਲੀ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਾਰਡ ਨੰਬਰ-50 ਤੋਂ ਭਾਜਪਾ ਉਮੀਦਵਾਰ ਮਦਨ ਸ਼ੌਂਕੀ, ਵਾਰਡ ਨੰਬਰ-49 ਤੋਂ ਕੁਲਵਿੰਦਰ ਕੌਰ ਅਤੇ ਵਾਰਡ ਨੰਬਰ-5 ਤੋਂ ਰੁਪਿੰਦਰ ਕੌਰ ਕੰਵਲ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਸਮਰਥਕਾਂ ਵੱਲੋਂ ਸੋਚੀ ਸਮਝੀ ਸਾਜ਼ਿਸ਼ ਤਹਿਤ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਲਈ ਕੋਝੀ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹਮਲਾ ਕਰਨ ਵਾਲਿਆਂ ਵਿੱਚ ਅੌਰਤਾਂ ਵੀ ਸ਼ਾਮਲ ਹਨ, ਜੋ ਖ਼ੁਦ ਨੂੰ ਕਿਸਾਨ ਦੱਸ ਕੇ ਉਨ੍ਹਾਂ ਕੋਲ ਆਉਂਦੇ ਹਨ ਅਤੇ ਉਨ੍ਹਾਂ ਖ਼ਿਲਾਫ਼ ਹੀ ਨਾਅਰੇਬਾਜ਼ੀ ਕਰਨ ਲੱਗ ਜਾਂਦੇ ਹਨ। ਮਦਨ ਸ਼ੌਂਕੀ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਨੇ ਹਮਲਾਵਰਾਂ ਤੋਂ ਭੱਜ ਕੇ ਆਪਣੀ ਜਾਨ ਬਚਾਈ ਸੀ। ਕੁਲਵਿੰਦਰ ਕੌਰ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ ’ਤੇ ਗਏ ਸਨ ਕਿ ਪਿੱਛੋਂ ਕੁੱਝ ਵਿਅਕਤੀਆਂ ਨੇ ਉਸ ਦੇ ਘਰ ਲੱਗਾ ਟੈਂਟ ਅਤੇ ਪੋਸਟਰ ਫਾੜ ਦਿੱਤੇ। ਰੁਪਿੰਦਰ ਕੌਰ ਕੰਵਲ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਇੱਕ ਸਕਾਰਪੀਓ ਗੱਡੀ ਵਿੱਚ ਸਵਾਰ ਕੁਝ ਵਿਅਕਤੀ ਉਸ ਦੇ ਵਾਰਡ ਵਿੱਚ ਆਏ ਅਤੇ ਉਸ ਦਾ ਟੈਂਟ ਅਤੇ ਪੋਸਟਰ ਫਾੜ ਦਿੱਤੇ। ਮਦਨ ਸ਼ੌਂਕੀ ਨੇ ਕਿਹਾ ਕਿ ਭਾਜਪਾ ਉਮੀਦਵਾਰਾਂ ਉੱਤੇ ਹਮਲੇ ਸ਼ਰੇਆਮ ਕਾਂਗਰਸੀ ਗੁੰਡਿਆਂ ਵੱਲੋਂ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਤੁਰੰਤ ਨਕੇਲ ਕਸਣ ਦੀ ਲੋੜ ਹੈ। ਉਨ੍ਹਾਂ ਪੁਲੀਸ ਤੋਂ ਮੰਗ ਕੀਤੀ ਕਿ ਭਾਜਪਾ ਉਮੀਦਵਾਰਾਂ ’ਤੇ ਹਮਲੇ ਕਰਨ ਅਤੇ ਪੋਸਟਰ ਫਾੜਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ