
ਭਾਜਪਾ ਨੂੰ ਸਮਾਜ ਦੇ ਸਾਰੇ ਵਰਗਾਂ ਦਾ ਭਰਪੂਰ ਸਮਰਥਨ ਮਿਲਣ ਦਾ ਦਾਅਵਾ
ਦਾਊਂ ਵਿੱਚ ਮਲਕੀਤ ਸਿੰਘ ਦੀ ਅਗਵਾਈ ਹੇਠ ਭਾਈਚਾਰੇ ਦੇ ਮੈਂਬਰ ਭਾਜਪਾ ਵਿੱਚ ਸ਼ਾਮਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਵਿੱਚ ਪਾਰਟੀ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਆਪਣੀ ਪਕੜ ਬਣਾਉਣ ਦਾ ਸਿਲਸਿਲਾ ਜਾਰੀ ਰੱਖਦਿਆਂ ਇੱਥੋਂ ਦੇ ਇਤਿਹਾਸਕ ਪਿੰਡ ਦਾਊਂ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਭਾਜਪਾ ਨੂੰ ਹਰ ਪਾਸੋਂ ਸਮਰਥਨ ਮਿਲ ਰਿਹਾ ਹੈ, ਜਿਸ ਕਾਰਨ ਪਾਰਟੀ ਹੋਰ ਮਜਬੂਤ ਹੋ ਰਹੀ ਹੈ ਅਤੇ ਵੱਖ-ਵੱਖ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।
ਭਾਜਪਾ ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਮੋਦ ਗੁਪਤਾ ਨੇ ਕਿਹਾ ਕਿ ਭਾਜਪਾ ਦੀ ਕੇੱਦਰ ਸਰਕਾਰ ਨੇ ਹੋਰਨਾਂ ਵਰਗਾਂ ਦੇ ਨਾਲ ਐਸਸੀ ਵਰਗ ਦੀ ਭਲਾਈ ਲਈ ਵੀ ਬਹੁਤ ਕੁਝ ਕੀਤਾ ਹੈ, ਜਿਸ ਕਾਰਨ ਐਸ ਸੀ ਵਰਗ ਭਾਜਪਾ ਨਾਲ ਜੁੜ ਰਿਹਾ ਹੈ। ਇਸ ਮੌਕੇ ਐਸਸੀ ਭਾਈਚਾਰੇ ਦੇ ਆਗੂ ਮਲਕੀਤ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਭਾਈਚਾਰੇ ਮੈਂਬਰ ਭਾਜਪਾ ਵਿੱਚ ਸ਼ਾਮਲ ਹੋ ਗਏ ਜਿਹਨਾਂ ਦਾ ਭਾਜਪਾ ਅਗਵਾਈ ਵੱਲੋਂ ਸੁਆਗਤ ਕੀਤਾ ਗਿਆ। ਇਸ ਮੌਕੇ ਸ੍ਰੀ ਪ੍ਰਮੋਦ ਗੁਪਤਾ ਵੱਲੋਂ ਮਲਕੀਤ ਸਿੰਘ ਨੂੰ ਭਾਜਪਾ ਐਸ ਸੀ ਮੋਰਚੇ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਮਲਕੀਤ ਸਿੰਘ ਦਾਊੱ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਭਾਜਪਾ ਦੇ ਸੂਬਾ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ, ਸੂਬਾ ਕਾਰਜਕਾਰਨੀ ਮੈਂਬਰ ਨਰਿੰਦਰ ਸਿੰਘ ਰਾਣਾ, ਸੀਨੀਅਰ ਭਾਜਪਾ ਆਗੂ ਅਨਿਲ ਕੁਮਾਰ ਗੁਡੂ, ਪਵਨ ਮਨੋਚਾ, ਨਵਾਂ ਗਰਾਓਂ ਦੇ ਕੌਂਸਲਰ ਬਬਲੂ ਕੋਰੀ, ਨੌਜਵਾਨ ਆਗੂ ਨਰੇਸ਼ ਕੁਮਾਰ ਨੇਸ਼ੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।