Nabaz-e-punjab.com

ਭਾਜਪਾ ਕੌਂਸਲਰ ਅਰੁਣ ਸ਼ਰਮਾ ਵੱਲੋਂ ਫੇਜ਼-5 ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ:
ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਨੇ ਅੱਜ ਇੱਥੋਂ ਦੇ ਫੇਜ਼-5 (ਵਾਰਡ ਨੰਬਰ-9) ਵਿੱਚ ਮੰਦਰ ਨੇੜੇ ਵਿਕਾਸ ਕਾਰਜਾਂ ਦਾ ਉਦਘਾਟਨ ਕਹੀ ਦਾ ਟੱਕ ਲਗਾ ਕੇ ਕੀਤਾ। ਉਨ੍ਹਾਂ ਕਿਹਾ ਕਿ ਰਿਹਾਇਸ਼ੀ ਖੇਤਰ ਵਿੱਚ ਸੜਕ ਕਿਨਾਰੇ ਪੇਵਰ ਬਲਾਕ ਬਣਾਏ ਜਾਣਗੇ। ਇਸ ਕੰਮ ’ਤੇ 14 ਲੱਖ 74 ਹਜ਼ਾਰ ਰੁਪਏ ਖਰਚਾ ਆਉਣ ਦਾ ਅਨੁਮਾਨ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਿਕਾਸ ਪੱਖੋਂ ਫੇਜ਼-5 ਦੀ ਨੁਹਾਰ ਬਦਲੀ ਜਾਵੇਗੀ ਅਤੇ ਮੌਜੂਦਾ ਸਮੇਂ ਵਿੱਚ ਚਲ ਰਹੇ ਵਿਕਾਸ ਕਾਰਜ ਅਤੇ ਅਧੂਰੇ ਪਏ ਕੰਮਾਂ ਨੂੰ ਮਿਥੇ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਮੀਟਿੰਗ ਵਿੱਚ ਪਾਸ ਕੀਤੇ ਵਿਕਾਸ ਕੰਮਾਂ ਨੂੰ ਜਲਦੀ ਮੁਕੰਮਲ ਕਰਨ ਲਈ ਤੇਜ਼ੀ ਨਾਲ ਕੰਮ ਸ਼ੁਰੂ ਕੀਤੇ ਗਏ ਹਨ ਅਤੇ ਮੌਜੂਦਾ ਸਮੇਂ ਵਿੱਚ ਸ਼ਹਿਰ ਦੇ ਹਰ ਕੋਨੇ ਵਿੱਚ ਕਾਂਡੀ ਅਤੇ ਤੇਸੀ ਖੜਕ ਰਹੀ ਹੈ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਸਿਮਰਨਜੀਤ ਸਿੰਘ ਚੰਦੂਮਾਜਰਾ, ਜ਼ਿਲ੍ਹਾ ਜਨਰਲ ਸਕੱਤਰ ਰਾਜੀਵ ਸ਼ਰਮਾ, ਮੰਡਲ ਪ੍ਰਧਾਨ ਸੋਹਣ ਸਿੰਘ, ਵਿਜੇਤਾ ਮਹਾਜਨ, ਮੰਦਰ ਕਮੇਟੀ ਦੇ ਪ੍ਰਧਾਨ ਮਹੇਸ਼ ਮਨਨ, ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਫੇਜ਼-5 ਦੇ ਪ੍ਰਧਾਨ ਪਰਸਨ ਸਿੰਘ, ਭਾਗ ਸਿੰਘ, ਵੀ ਕੇ ਵਧਵਾ, ਅਮਰੀਕ ਸਿੰਘ, ਮਲਕੀਤ ਸਿੰਘ, ਅਜੈ ਸਾਰੰਗੀ, ਅਨਮੋਲ ਸ਼ਰਮਾ, ਅੰਕੂ ਸ਼ਰਮਾ, ਨਗਰ ਨਿਗਮ ਦੇ ਐਸਡੀਓ ਸੁਖਵਿੰਦਰ ਸਿੰਘ, ਜੇਈ ਧਰਮਿੰਦਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…