ਭਾਜਪਾ ਕੌਂਸਲਰ ਅਰੁਣ ਸ਼ਰਮਾ ਵੱਲੋਂ ਐਕਯੂਪ੍ਰੈਸ਼ਰ ਥਰੈਪੀ ਕੈਂਪ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਨੇ ਅੱਜ ਇੱਥੋਂ ਦੇ ਫੇਜ਼-5 ਵਿੱਚ ਐਕਯੂਪ੍ਰੈਸ਼ਰ ਥਰੈਪੀ ਕੈਂਪ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਕੈਂਪ 22 ਮਾਰਚ ਤੱਕ ਚੱਲੇਗਾ ਅਤੇ ਇਸ ਕੈਂਪ ਵਿੱਚ ਵੱਖ-ਵੱਖ ਬਿਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਐਕਯੂਪੈ੍ਰਸ਼ਰ ਥਰੈਪੀ ਨਾਲ ਕਈ ਪ੍ਰਕਾਰ ਦੀਆਂ ਬਿਮਾਰੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਐਕਯੂਪੈ੍ਰਸ਼ਰ ਥਰੈਪੀ ਵਿਧੀ ਪ੍ਰਤੀ ਆਮ ਨਾਗਰਿਕਾਂ ਦਾ ਕਾਫੀ ਵਿਸ਼ਵਾਸ ਵਧਿਆ ਹੈ। ਇਸ ਮੌਕੇ ਅਕਾਲੀ ਦਲ ਦੇ ਕੌਂਸਲਰ ਗੁਰਮੁੱਖ ਸਿੰਘ ਸੋਹਲ, ਮੰਦਰ ਕਮੇਟੀ ਫੇਜ਼-5 ਦੇ ਪ੍ਰਧਾਨ ਮਹੇਸ਼ ਮਾਨਨ, ਡਾ. ਵਰਿੰਦਰ ਕੋਚਰ, ਡਾ. ਕੁਲਵਿੰਦਰ, ਡਾ. ਜਸਵੰਤ ਸਿੰਘ ਅਤੇ ਰਜਿੰਦਰ ਕੁਮਾਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Food and health

Check Also

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੱਤ ਗਰਮ…